ਬਠਿੰਡਾ (ਵਰਮਾ) : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ 11 ਮਾਰਚ ਨੂੰ ਬਠਿੰਡਾ ਫੇਰੀ ਦੇ ਮੱਦੇਨਜ਼ਰ ਪੁਲਸ ਪ੍ਰਸ਼ਾਸਨ ਵਲੋਂ ਚੌਕਸੀ ਰੱਖੀ ਜਾ ਰਹੀ ਹੈ। ਰਾਸ਼ਟਰਪਤੀ ਏਮਜ਼ ਅਤੇ ਕੇਂਦਰੀ ਯੂਨੀਵਰਸਿਟੀ 'ਚ ਹੋਣ ਵਾਲੇ ਸਮਾਗਮਾਂ 'ਚ ਹਿੱਸਾ ਲੈਣ ਲਈ ਬਠਿੰਡਾ ਪਹੁੰਚ ਰਹੇ ਹਨ। ਇਸ ਸਬੰਧੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਪੂਨਮ ਸਿੰਘ ਨੇ ਰਾਸ਼ਟਰਪਤੀ ਦੀ ਬਠਿੰਡਾ ਆਮਦ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਇਲਾਕੇ ਨੂੰ ਨੋ ਡਰੋਨ ਜ਼ੋਨ ਐਲਾਨ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਫ਼ਰਮਾਨ, ਸੂਬਾ ਵਾਸੀਆਂ ਦੀਆਂ ਲੱਗ ਗਈਆਂ ਮੌਜਾਂ
ਉਨ੍ਹਾਂ ਨੇ ਇਹ ਹੁਕਮ ਭਾਰਤੀ ਸਿਵਲ ਡਿਫੈਂਸ ਕੋਡ 2023 ਦੀ ਧਾਰਾ 163 ਦੇ ਮੱਦੇਨਜ਼ਰ ਜਾਰੀ ਕੀਤਾ ਹੈ। ਜਾਰੀ ਹੁਕਮਾਂ ਅਨੁਸਾਰ ਉਨ੍ਹਾਂ ਕਿਹਾ ਕਿ ਸੁਰੱਖਿਆ ਨੂੰ ਮੁੱਖ ਰੱਖਦਿਆਂ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਜ਼ਿਲ੍ਹੇ ਦੀ ਹੱਦ ਅੰਦਰ ਨੋ ਡਰੋਨ ਜ਼ੋਨ ਖੇਤਰ ਐਲਾਨਣਾ ਬਹੁਤ ਜ਼ਰੂਰੀ ਹੈ।
ਇਹ ਵੀ ਪੜ੍ਹੋ : ਬਠਿੰਡਾ ਕੇਂਦਰੀ ਜੇਲ੍ਹ ’ਚ ਕੈਦੀਆਂ ਵਿਚਕਾਰ ਝੜਪ, ਇਕ ਕੈਦੀ ਗੰਭੀਰ ਜ਼ਖਮੀ
ਇਸ ਲਈ ਡਰੋਨ ਉਡਾਉਣ 'ਤੇ ਪੂਰਨ ਪਾਬੰਦੀ ਹੈ। ਉਨ੍ਹਾਂ ਦੱਸਿਆ ਕਿ ਉਕਤ ਹੁਕਮ 8 ਮਾਰਚ, 2025 ਤੋਂ 11 ਮਾਰਚ, 2025 ਤੱਕ ਲਾਗੂ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਮਾਡਾ ਤੇ ਗਲਾਡਾ ਤੋਂ ਬਾਅਦ ਹਾਊਸਿੰਗ ਐਂਡ ਅਰਬਨ ਡਿਵੈਲਪਮੈਂਟ ਵਿਭਾਗ ਨੂੰ ਵੀ ਮਿਲਿਆ ਨਵਾਂ ਚੀਫ
NEXT STORY