ਮਾਨਸਾ (ਮਨਜੀਤ ਕੌਰ) : ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵ੍ਹੀਕਲਾਂ ਦੀ ਖ਼ਰੀਦ, ਵੇਚ ਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਭਾਰਤ 'ਚ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਪਹਿਨੀ ਜਾਂਦੀ ਹੈ ਅਤੇ ਮਿਲਟਰੀ ਰੰਗ ਦੇ ਵ੍ਹੀਕਲਾਂ ਜਿਵੇਂ ਕਿ ਜੀਪਾਂ, ਮੋਟਰਸਾਇਕਲਾਂ, ਟਰੱਕਾਂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ/ਵ੍ਹੀਕਲਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਕਾਨੂੰਨ ਵਿਚ ਰੁਕਾਵਟ ਪੈਦਾ ਕਰਕੇ ਮਨੁੱਖੀ ਜੀਵਨ ਹੋਂਦ ਨੂੰ ਖ਼ਤਰਾ ਪੈਦਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਮੈਨੂੰ ਯਕੀਨ ਹੋ ਚੁੱਕਾ ਹੈ ਕਿ ਇਸ ਨਾਲ ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਤੁਰੰਤ ਆਮ ਲੋਕਾਂ ਨੂੰ ਮਿਲਟਰੀ ਰੰਗ ਦੀ ਵਰਦੀ ਅਤੇ ਵ੍ਹੀਕਲਾਂ ਦੀ ਵਰਤੋਂ ਕਰਨ ਅਤੇ ਵੇਚਣ ’ਤੇ ਰੋਕ ਲਗਾਉਣੀ ਲਾਜ਼ਮੀ ਹੈ।
ਇਹ ਵੀ ਪੜ੍ਹੋ : ਪੰਜਾਬ ਤੋਂ ਸਨਸਨੀਖੇਜ਼ ਖ਼ਬਰ : ਕਾਲੀ ਗੱਡੀ 'ਚ ਲਾਸ਼ਾਂ ਦੇਖ ਕੰਬੇ ਲੋਕ, ਇਕੱਠਾ ਹੋ ਗਿਆ ਸਾਰਾ ਪਿੰਡ
ਜ਼ਿਲ੍ਹੇ 'ਚ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾ ਬਾਰਾਂ ਅਤੇ ਪਬਲਿਕ ਸਥਾਨਾ ਆਦਿ ’ਤੇ ਹੁੱਕਾ ਪੀਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ (ਤੰਬਾਕੂ ਕੰਟਰੋਲ ਸੈੱਲ ਪੰਜਾਬ) ਦੇ ਪੱਤਰ ਰਾਹੀਂ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ ਆਮ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਇਸ ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰਾਂ ’ਤੇ ਇਹ ਹੁਕਮ ਸਖ਼ਤੀ ਨਾਲ ਲਾਗੂ ਕਰਵਾਉਣਾ ਜ਼ਰੂਰੀ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੇਹੱਦ ਚਿੰਤਾ ਭਰੀ ਖ਼ਬਰ, ਹੋਸ਼ ਉਡਾ ਦੇਣ ਵਾਲੀ ਰਿਪੋਰਟ ਆਈ ਸਾਹਮਣੇ
ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਾਉਣ, ਭੜਕਾਊ ਪ੍ਰਚਾਰ ਤੇ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਅਮਨ ਕਾਨੂੰਨ ਕਾਇਮ ਰੱਖਣ ਲਈ ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਤੇ ਹੋਰ ਘਾਤਕ ਹਥਿਆਰ/ਅਸਲਾ ਲੈ ਕੇ ਚੱਲਣ ’ਤੇ ਪੂਰਨ ਪਾਬੰਦੀ ਲਗਾਈ ਹੈ। ਹੁਕਮ 'ਚ ਕਿਹਾ ਗਿਆ ਹੈ ਕਿ ਵੇਖਣ 'ਚ ਆਇਆ ਕਿ ਵੱਖ-ਵੱਖ ਜੱਥੇਬੰਦੀਆਂ ਜਾਂ ਆਮ ਵਿਅਕਤੀਆਂ ਵੱਲੋਂ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਜਾਂਦਾ ਹੈ ਤਾਂ ਇਸ ਨਾਲ ਆਵਾਜਾਈ 'ਚ ਵਿਘਨ ਪੈਣ ਅਤੇ ਆਮ ਜਨ ਜੀਵਨ ਅਸਤ ਵਿਅਸਤ ਹੋਣ ਦਾ ਡਰ ਰਹਿੰਦਾ ਹੈ। ਇਸ ਤਰ੍ਹਾਂ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਅੰਦੇਸ਼ਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਸਬੰਧੀ ਹੁਕਮ ਸੁਰੱਖਿਆ ਅਮਲੇ ਜਾਂ ਡਿਊਟੀ ਤੇ ਤਾਇਨਾਤ ਪੁਲਸ ਅਮਲੇ ਤੇ ਸਰਕਾਰੀ ਫ਼ੰਕਸ਼ਨਾਂ/ਵਿਆਹ ਸ਼ਾਦੀਆਂ, ਧਾਰਮਿਕ/ਮਾਤਮੀ ਸਮਾਰੋਹਾਂ ਅਤੇ ਸਕੂਲ/ਕਾਲਜਾਂ ਵਿੱਚ ਪੜ੍ਹਾਈ ਲਈ ਬੱਚਿਆਂ ਦੇ ਇਕੱਠ ’ਤੇ ਲਾਗੂ ਨਹੀਂ ਹੋਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: ਪਿਓ ਨੇ ਗਲ਼ ਘੁੱਟ ਕੇ ਮਾਰ'ਤੀ ਧੀ! ਹੋਸ਼ ਉਡਾ ਦੇਵੇਗੀ ਵਜ੍ਹਾ
NEXT STORY