ਫਿਰੋਜ਼ਪੁਰ (ਪਰਮਜੀਤ ਸੋਢੀ) : ਵਧੀਕ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਡਾ. ਨਿਧੀ ਕੁਮੁਦ ਬੰਬਾਹ ਨੇ ਜ਼ਿਲ੍ਹੇ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਤਹਿਤ ਕਿਸੇ ਵਿਅਕਤੀ ਵਲੋਂ ਜੇਲ੍ਹ 'ਚ ਕਾਨੂੰਨੀ ਤੌਰ ’ਤੇ ਵੈਧ, ਲਾਗੂ ਅਤੇ ਪ੍ਰਵਾਨਿਤ ਪ੍ਰਕਿਰਿਆ ਨੂੰ ਛੱਡ ਕੇ ਕਿਸੇ ਵੀ ਵਸਤੂ ਜਾਂ ਪਦਾਰਥ ਨੂੰ ਰੱਖਣਾ ਵਰਜਿਤ ਹੈ। ਵਸਤੂ ਨੂੰ ਸਿੱਧੇ ਜਾਂ ਅਸਿੱਧੇ ਤੌਰ ’ਤੇ ਅੰਦਰ ਲਿਜਾਣ ਜਾਂ ਉਸ ਨੂੰ ਕਬਜ਼ੇ ਵਿੱਚ ਰੱਖਣ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹ ਦੇ ਖੇਤਰ ਵਿਚ ਪਾਬੰਦੀਸ਼ੁਦਾ ਵਸਤੂਆਂ ਦਾ ਦਾਖ਼ਾਲਾ ਅਤੇ ਗੈਰ-ਕਾਨੂੰਨੀ ਤਰੀਕਿਆਂ ਨਾਲ ਜੇਲ ਵਿਚ ਕੈਦੀਆਂ ਲਈ ਇਨ੍ਹਾਂ ਦੀ ਉਪਲੱਬਧਤਾ ਉਕਤ ਖੇਤਰ ਦੇ ਅੰਦਰ ਅਤੇ ਬਾਹਰ ਅਪਰਾਧਾਂ ਨੂੰ ਸ਼ੁਰੂ ਕਰਨ ਦਾ ਸੰਕੇਤ ਦਿੰਦੀ ਹੈ, ਜਿਸ ਕਾਰਨ ਅਮਨ-ਸ਼ਾਂਤੀ ਭੰਗ ਹੋਣ ਦੀ ਬਹੁਤ ਸੰਭਾਵਨਾ ਹੁੰਦੀ ਹੈ ਅਤੇ ਇਹ ਅਪਰਾਧ ਗੰਭੀਰ ਰੂਪ ਧਾਰਨ ਕਰ ਲੈਂਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ 4 ਸੰਸਦ ਮੈਂਬਰਾਂ ਦੇ ਪਰਿਵਾਰਕ ਮੈਂਬਰ ਲੜਨਗੇ ਵਿਧਾਨ ਸਭਾ ਜ਼ਿਮਨੀ ਚੋਣ
ਮਨੁੱਖੀ ਜੀਵਨ ਲਈ ਖ਼ਤਰਾ, ਜਨਤਕ ਸੁਰੱਖਿਆ, ਸੁਰੱਖਿਆ ਅਤੇ ਜੇਲ੍ਹ ਦੇ ਅੰਦਰ ਅਤੇ ਬਾਹਰ ਜਨਤਕ ਜਾਇਦਾਦ ਨੂੰ ਖ਼ਤਰਾ ਹੋਣ ਦੀ ਸੰਭਾਵਨਾ ਬਣ ਸਕਦੀ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਸੇ ਵੀ ਸਰਕਾਰੀ ਜ਼ਮੀਨ ’ਤੇ, ਰਾਹ ’ਤੇ, ਸੜਕ ਜਾਂ ਚੌਂਕ ’ਤੇ ਬਿਨਾਂ ਸਬੰਧਿਤ ਨਗਰ ਕੌਂਸਲ, ਕੰਨਟੋਨਮੈਂਟ ਬੋਰਡ, ਨਗਰ ਪੰਚਾਇਤ, ਗ੍ਰਾਮ ਪੰਚਾਇਤ ਜਾਂ ਸਬੰਧਿਤ ਵਿਭਾਗ ਦੀ ਪ੍ਰਵਾਨਗੀ ਦੇ ਕਿਸੇ ਵੀ ਤਰ੍ਹਾਂ ਦੀ ਹੋਰਡਿੰਗ ਲਗਾਉਣ 'ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਜਨਤਕ ਥਾਵਾਂ 'ਤੇ ਮਾਰੂ ਹਥਿਆਰਾਂ ਨੂੰ ਨਾਲ ਲੈ ਕੇ ਚੱਲਣ, ਕਿਸੇ ਵਿਅਕਤੀ ਵੱਲੋਂ ਮੀਟਿੰਗ ਕਰਨ, ਧਰਨੇ ਦੇਣ, ਜਲੂਸ/ਰੈਲੀਆਂ, ਮੁਜਾਹਰੇ, ਹੜਤਾਲਾਂ ਕਰਨਾ, ਪੁਤਲੇ ਸਾੜਨ ਨਾਲ ਆਵਾਜਾਈ ਵਿਚ ਵਿਘਨ ਪਾਉਣ ਅਤੇ ਜਨਤਕ ਥਾਵਾਂ 'ਤੇ ਮੀਟਿੰਗ ਕਰਨ ਆਦਿ 'ਤੇ ਵੀ ਪਾਬੰਦੀ ਲਗਾਈ ਹੈ। ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਸ, ਫ਼ੌਜ ਦੇ ਜਵਾਨ, ਹਰ ਸਰਕਾਰੀ ਮੁਲਾਜ਼ਮ ਅਤੇ ਵਿਆਹ-ਸ਼ਾਦੀਆਂ ਤੇ ਮਾਤਮੀ ਜਲੂਸ, ਇਲੈਕਸ਼ਨ ਸਬੰਧੀ ਰਿਹਰਸਲਾਂ ਅਤੇ ਉਹ ਸਾਰੀਆਂ ਥਾਵਾਂ ਜਿਸ ਲਈ ਸਪੱਸ਼ਟ ਪ੍ਰਵਾਨਗੀ ਜ਼ਿਲ੍ਹਾ/ਉਪ ਮੰਡਲ ਮੈਜਿਸਟਰੇਟ ਤੋਂ ਲਈ ਹੋਵੇ 'ਤੇ ਲਾਗੂ ਨਹੀਂ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਤੜਕਸਾਰ ਵੱਡਾ ਐਨਕਾਊਂਟਰ, ਚੱਲੀਆਂ ਤਾਬੜਤੋੜ ਗੋਲੀਆਂ (ਵੀਡੀਓ)
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪਤੰਗ /ਗੁੱਡੀਆਂ ਉਡਾਉਣ ਲਈ ਨਾਈਲੋਨ/ਸਿੰਥੈਟਿਕ /ਪਲਾਸਟਿਕ (ਕੱਚ ਦੇ ਪਾਊਡਰ ਲੱਗੇ ਧਾਗੇ) ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਸਿਹਤਮੰਦ ਵਿਅਕਤੀਆਂ ਵੱਲੋਂ ਰੂਰਲ ਅਤੇ ਗ੍ਰਾਮੀਣ ਬੈਂਕਾਂ, ਡਾਕਖਾਨੇ ਅਤੇ ਛੋਟੇ ਡਾਕਘਰਾਂ, ਰੇਲਵੇ ਸਟੇਸ਼ਨਾਂ, ਸਰਕਾਰੀ ਦਫਤਰਾਂ, ਇੰਸਟੀਚਿਊਟਾਂ, ਨਹਿਰਾਂ ਦੇ ਕੰਢੇ, ਸਤਲੁਜ ਦਰਿਆ ਦੇ ਪੁਲਾਂ ਅਤੇ ਖ਼ਾਸ ਤੌਰ ’ਤੇ ਬਿਜਲੀ ਬੋਰਡ ਦੇ ਗਰਿੱਡਾਂ, ਸਬ-ਸਟੇਸ਼ਨਾਂ, ਟਰਾਂਸਮਿਸ਼ਨ ਲਾਈਨਾਂ, ਟਰਾਂਸਫਾਰਮਰਾਂ ਅਤੇ ਬਿਜਲੀ ਦੇ ਖੰਭਿਆਂ ਨੂੰ ਤੋੜ-ਫੋੜ ਤੋਂ ਬਚਾਉਣ ਲਈ 24 ਘੰਟੇ ਗਸ਼ਤ/ਪਹਿਰਾ ਲਗਾਇਆ ਜਾਵੇ। ਜੇਕਰ ਕਿਧਰੇ ਪੁੱਲ, ਦਰਿਆ ਜਾਂ ਨਹਿਰ ਦੇ ਟੁੱਟ ਜਾਣ ਦੀ ਸੰਭਾਵਨਾ ਹੋਵੇ ਤਾਂ ਉਹ ਇਸ ਸਬੰਧੀ ਸੂਚਨਾ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਸਬੰਧਿਤ ਉਪ ਮੰਡਲ ਮੈਜਿਸਟ੍ਰੇਟ ਨੁੰ ਦੇਣ। ਉਨ੍ਹਾਂ ਹੁਕਮ ਦਿੱਤਾ ਕਿ ਹਰ ਪਿੰਡ ਦੀ ਪੰਚਾਇਤ ਐਕਟ ਦੀ ਧਾਰਾ (4-1) ਦੀ ਪੂਰੀ ਤਰਜ਼ਮਾਨੀ ਕਰਦਿਆਂ ਹੋਇਆ ਆਪਣੇ ਖੇਤਰਾਂ ਵਿੱਚ ਡਿਊਟੀ ਕਰਾਏਗੀ। ਇਹ ਹੁਕਮ 30 ਨਵੰਬਰ 2024 ਤੱਕ ਲਾਗੂ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਰਨਾਲਾ ਤੋਂ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਭਰੇ ਨਾਮਜ਼ਦਗੀ ਪੱਤਰ
NEXT STORY