ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ) : ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਡੀਲਿਸਟ ਏਰੀਏ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ 'ਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜੇਕਰ ਉਕਤ ਰੁੱਖਾਂ ਨੂੰ ਵਿਸ਼ੇਸ਼ ਹਾਲਾਤ 'ਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ 1900 ਦਫ਼ਾ-4 ਅਤੇ 5 ਅਧੀਨ ਬੰਦ ਰਕਬੇ 'ਚ ਪਰਮਿਟ ਦੇਣ ਲਈ ਅਪਣਾਈ ਜਾਂਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਹ ਵਿਦਿਆਰਥੀ ਨਹੀਂ ਦੇ ਸਕਣਗੇ ਬੋਰਡ ਦੀਆਂ ਪ੍ਰੀਖਿਆਵਾਂ! ਜਾਰੀ ਹੋਈ ਵੱਡੀ ਚਿਤਾਵਨੀ
ਜੇਕਰ ਡੀਲਿਸਟ ਏਰੀਏ ਤੋਂ ਇਲਾਵਾ ਜ਼ਿਲ੍ਹੇ 'ਚ ਕਿਸੇ ਵੀ ਜਗ੍ਹਾ ’ਤੇ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰਖੱਤਾਂ ਨੂੰ ਕੱਟਣਾ ਜ਼ਰੂਰੀ ਹੋਵੇ ਤਾਂ ਉਸ ਦੀ ਪ੍ਰਵਾਨਗੀ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੋਂ ਲੈਣ ਉਪਰੰਤ ਹੀ ਕੱਟੇ ਜਾਣ। ਇਨ੍ਹਾਂ ਹੁਕਮਾਂ 'ਚ ਕਿਹਾ ਗਿਆ ਹੈ ਕਿ ਇਹ ਵੇਖਣ 'ਚ ਆਇਆ ਹੈ ਕਿ ਕੁੱਝ ਲੋਕਾਂ ਵੱਲੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਨੂੰ ਬਿਨਾਂ ਵਜ੍ਹਾ ਕੱਟਿਆ ਜਾ ਰਿਹਾ ਹੈ। ਇਹ ਦਰੱਖਤ ਪ੍ਰਾਚੀਨ ਸਮੇਂ ਤੋਂ ਹੀ ਧਾਰਮਿਕ ਮਹੱਤਤਾ ਰੱਖਦੇ ਹਨ ਅਤੇ ਇਨ੍ਹਾਂ ਦਾ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ 'ਚ ਵੱਡਾ ਯੋਗਦਾਨ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਨੇ ਲਾ 'ਤੀ ਵੱਡੀ ਸ਼ਿਕਾਇਤ, ਵਿਭਾਗ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼
ਇਸ ਤੋਂ ਇਲਾਵਾ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ-ਬਸੇਰਾ ਵੀ ਆਮ ਤੌਰ ’ਤੇ ਇਨ੍ਹਾਂ ਵੱਡੇ ਦਰੱਖਤਾਂ ’ਤੇ ਹੁੰਦਾ ਹੈ। ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿੱਥੇ ਵਾਤਾਵਰਣ ’ਤੇ ਮਾੜਾ ਅਸਰ ਪੈਂਦਾ ਹੈ, ਉੱਥੇ ਪੰਛੀਆਂ ਦੇ ਰੈਣ-ਬਸੇਰੇ ’ਤੇ ਵੀ ਪ੍ਰਤੀਕੂਲ ਅਸਰ ਪੈਂਦਾ ਹੈ, ਜਿਸ ਕਰ ਕੇ ਪੰਛੀਆਂ ਦੀਆਂ ਕਈ ਪ੍ਰਜਾਤੀਆਂ ਲੁਪਤ ਹੋ ਰਹੀਆਂ ਹਨ। ਇਸ ਕਾਰਨ ਇਨ੍ਹਾਂ ਦੀ ਕਟਾਈ ’ਤੇ ਰੋਕ ਲਗਾਈ ਜਾਣੀ ਜ਼ਰੂਰੀ ਹੈ। ਇਹ ਹੁਕਮ 8 ਮਾਰਚ ਤੱਕ ਲਾਗੂ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਹੜੀ ਵਾਲੇ ਦਿਨ ਘਰੋਂ ਗਾਇਬ ਹੋਏ 4 ਮੁੰਡੇ, 60 ਘੰਟੇ ਬਾਅਦ 200 ਕਿੱਲੋਮੀਟਰ ਦੂਰੋਂ ਮਿਲੀ ਸੂਹ
NEXT STORY