ਨਵੀਂ ਦਿੱਲੀ - ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਅਜੇ ਵੀ ਡਟੇ ਹੋਏ ਹਨ। ਤਾਜ਼ਾ ਖ਼ਬਰ ਮੁਤਾਬਕ ਖਨੌਰੀ ਸਰਹੱਦ 'ਤੇ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮੰਗਲਵਾਰ ਨੂੰ ਧਰਨੇ ਦੌਰਾਨ ਪਟਿਆਲਾ ਦੇ ਰਹਿਣ ਵਾਲੇ ਕਰਨੈਲ ਸਿੰਘ (50) ਦੀ ਸਿਹਤ ਵਿਗੜ ਗਈ। ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 15 ਦਿਨਾਂ ਤੋਂ ਚੱਲ ਰਹੇ ਅੰਦੋਲਨ ਦੌਰਾਨ ਇਹ 8ਵੀਂ ਮੌਤ ਹੈ। ਇਸ ਵਿੱਚ ਤਿੰਨ ਪੁਲਸ ਮੁਲਾਜ਼ਮ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ : WTO ਦੀਆਂ ਨੀਤੀਆਂ ਪੰਜਾਬ ਤੇ ਦੇਸ਼ ਨੂੰ ਕਰ ਦੇਣਗੀਆਂ ਬਰਬਾਦ, ਦੇਸ਼ ਦੇ ਕਿਸਾਨਾਂ ’ਤੇ ਤਸ਼ੱਦਦ ਕਰ ਰਹੇ ਪ੍ਰਧਾਨ ਮੰਤਰੀ
ਕਿਸਾਨ ਦਿੱਲੀ ਜਾਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਹਰਿਆਣਾ ਪੁਲਸ ਵਲੋਂ ਸਰਹੱਦਾਂ ਅਤੇ ਦਰਿਆ ਵਿਚ ਸਖ਼ਤ ਪਹਿਰਾ ਦੇ ਕੇ ਉਨ੍ਹਾਂ ਨੂੰ ਰੋਕ ਰੱਖਿਆ ਹੈ। ਕਈ ਵਾਰ ਪੁਲਸ ਅਤੇ ਕਿਸਾਨਾਂ ਵਿਚਾਲੇ ਝੜਪਾਂ ਵੀ ਹੋਈਆਂ। ਇੱਥੇ ਸਭ ਤੋਂ ਵੱਡੀ ਹਲਚਲ 21 ਫਰਵਰੀ ਨੂੰ ਹੋਈ ਸੀ। ਅੱਜ ਦੇ ਦਿਨ ਪੰਜਾਬ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ ਦਿੱਲੀ ਵੱਲ ਆਪਣਾ ਮਾਰਚ 29 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ : Big Breaking : ਮੂਸੇਵਾਲਾ ਵਾਂਗ ਘੇਰ ਕੇ ਭੁੰਨਿਆ ਹਰਿਆਣਾ ਦਾ ਸਾਬਕਾ MLA, ਲਾਰੈਂਸ ਦਾ ਆ ਰਿਹੈ ਨਾਂ(Video)
ਜ਼ਿਕਰਯੋਗ ਹੈ ਕਿ ਇਨ੍ਹਾਂ ਰਸਤਿਆਂ ਨੂੰ ਹਰਿਆਣਾ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਸੀ। ਹਰਿਆਣਾ ਸਰਕਾਰ ਵਲੋਂ ਕਿਸਾਨਾਂ ਨੂੰ ਰੋਕਣ ਲਈ ਸਰਹੱਦਾਂ ਉੱਤੇ ਬੈਰੀਕੇਡ , ਸੀਮੈਂਟ ਦੀਆਂ ਕੰਧਾ ਅਤੇ ਕਿੱਲ ਲਗਾ ਕੇ ਇਨ੍ਹਾਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਸੀ। ਪਰ ਪਿਛਲੇ ਦੋ ਦਿਨਾਂ ਤੋਂ ਸਰਕਾਰ ਵਲੋਂ ਲੋਕਾਂ ਦੀ ਆਵਾਜਾਈ ਲਈ ਰਸਤਾ ਖੋਲ੍ਹ ਦਿੱਤਾ ਗਿਆ ਹੈ। ਇਸ ਦੇ ਨਾਲ ਮਿਲਟਰੀ ਅਤੇ ਹਰਿਆਣਾ ਪੁਲਸ ਅਜੇ ਵੀ ਸਰਹੱਦਾ ਉੱਤੇ ਸਖ਼ਤੀ ਨਾਲ ਪਹਿਰਾ ਦੇ ਰਹੀ ਹੈ। ਕਿਸਾਨ 13 ਫਰਵਰੀ ਤੋਂ ਹੀ ਸਰਹੱਦਾਂ ਉੱਤੇ ਪੂਰੇ ਹੌਂਸਲੇ ਨਾਲ ਡਟੇ ਹੋਏ ਹਨ। ਸ਼ੰਭੂ ਬਾਰਡਰ ਦੇ ਨਾਲ-ਨਾਲ ਦਰਿਆ 'ਚ ਵੀ ਕਿਸਾਨਾਂ ਅਤੇ ਟਰੈਕਟਰਾਂ ਨੂੰ ਰੋਕਣ ਫੋਰਸ ਵਲੋਂ ਸਖ਼ਤ ਪਹਿਰਾ ਦਿੱਤਾ ਜਾ ਰਿਹਾ ਹੈ। ਘੱਗਰ ਦਰਿਆ ਵਿਚੋਂ ਕਿਸਾਨ ਆਪਣੇ ਟਰੈਕਟਰ ਲੈ ਕੇ ਨਾ ਜਾ ਸਕਣ ਇਸ ਲਈ ਦਰਿਆ ਅੰਦਰੋਂ ਪੁੱਟ ਦਿੱਤਾ ਗਿਆ ਹੈ ਅਤੇ ਕੁਝ ਥਾਵਾਂ 'ਤੇ ਪਾਣੀ ਵਹਿ ਰਿਹਾ ਹੈ। ਅੱਜ 27 ਫਰਵਰੀ ਨੂੰ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਣ ਵਾਲੀ ਹੈ। ਇਸ ਮੀਟਿੰਗ ਵਿਚ ਦਿੱਲੀ ਕੂਚ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਰੋਡ ਮੈਪ ਤਿਆਰ ਕੀਤਾ ਜਾਣਾ ਹੈ।
ਇਹ ਵੀ ਪੜ੍ਹੋ : ਸ਼ੁੱਭਕਰਨ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਨੌਕਰੀ ਦੇ ਨਾਲ ਦਿੱਤਾ 1 ਕਰੋੜ ਦਾ ਆਫ਼ਰ, ਕਿਸਾਨਾਂ ਨੇ ਠੁਕਰਾਇਆ
ਸ਼ੰਭੂ ਬਾਰਡਰ ’ਤੇ WTO ਦੀਆਂ ਨੀਤੀਆਂ ਨੂੰ ਲੈ ਕੇ ਹੋਈ ਵਿਸ਼ਾਲ ਕਾਨਫਰੰਸ ਦੀਆਂ ਮੁੱਖ ਗੱਲਾਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਗਰੂਰ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ, ਇੰਟਰਨੈੱਟ ਸੇਵਾਵਾਂ ਮੁੜ ਹੋਈਆਂ ਬਹਾਲ (ਵੀਡੀਓ)
NEXT STORY