ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਹ ਬੋਰਡ ਵੱਲੋਂ ਜਾਰੀ ਕੀਤੇ ਜਾਂਦੇ ਸ਼ਡਿਊਲ ਦੀ ਪਾਲਣਾ ਨਹੀਂ ਕਰਦੇ ਹਨ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਬੋਰਡ ਦਫਤਰ ਵੱਲੋਂ ਵੱਖ-ਵੱਖ ਕਾਰਜਾਂ ਲਈ ਸ਼ਡਿਊਲ ਜਾਰੀ ਕੀਤੇ ਜਾਂਦੇ ਹਨ, ਜਿਵੇਂ ਕਿ ਪ੍ਰੀਖਿਆ ਫਾਰਮ, ਪ੍ਰੀਖਿਆ ਫੀਸ ਭਰਨ, ਸੀ. ਸੀ. ਈ/ਆਈ. ਐੱਨ. ਏ. ਅੰਕ ਅਪਲੋਡ ਕਰਨ, ਚੋਣਵੇਂ ਵਿਸ਼ੇ ਦੇ ਲਿਖਤੀ ਪ੍ਰਯੋਗੀ ਅੰਕ ਅਪਲੋਡ ਕਰਨ, ਪ੍ਰੀਖਿਆਰਥੀਆਂ ਦੇ ਵੇਰਵੇ ਫੋਟੋ, ਵਿਸ਼ਿਆਂ/ਸਟਰੀਮ ਆਦਿ ਦੀਆਂ ਸੋਧਾਂ ਸਬੰਧੀ।ਹਾਲਾਂਕਿ, ਬੋਰਡ ਦਫਤਰ ਵੱਲੋਂ ਸ਼ਡਿਊਲ ਜਾਰੀ ਕਰਨ ਤੋਂ ਬਾਅਦ ਸਕੂਲਾਂ ਨੂੰ ਕਾਰਜ ਮੁਕੰਮਲ ਕਰਨ ਲਈ ਉਚਿਤ ਸਮਾਂ ਦਿੱਤਾ ਜਾਂਦਾ ਹੈ ਪਰ ਕੁਝ ਸਕੂਲ ਇਸ ਦੀ ਪਾਲਣਾ ਨਹੀਂ ਕਰਦੇ। ਇਸ ਕਾਰਨ ਬੋਰਡ ਦਫਤਰ ਵੱਲੋਂ ਸਮਾਂ ਬੱਧ ਕੀਤੇ ਜਾਣ ਵਾਲੇ ਕਾਰਜਾਂ ਵਿਚ ਖੜੋਤ/ਵਿਘਨ ਪੈਂਦਾ ਹੈ ਅਤੇ ਨਤੀਜਾ ਘੋਸ਼ਿਤ ਕਰਨ ਵਿਚ ਬੇਲੋੜੀ ਦੇਰੀ ਹੁੰਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 5 ਅਕਤੂਬਰ ਨੂੰ ਛੁੱਟੀ, ਸੂਬਾ ਸਰਕਾਰ ਨੇ ਕੀਤਾ ਐਲਾਨ
ਬੋਰਡ ਨੇ ਸਾਫ ਕੀਤਾ ਹੈ ਕਿ ਸ਼ਡਿਊਲ ਜਾਰੀ ਕਰਨ ਤੋਂ ਬਾਅਦ ਸਕੂਲਾਂ ਨੂੰ ਇਸ ਦੀ ਸੂਚਨਾਂ ਲਾਗ-ਇੰਨ ਆਈ.ਡੀ ਅਤੇ ਬੋਰਡ ਦਫਤਰ ਦੀ ਵੈਬ-ਸਾਈਟ 'ਤੇ ਉਪਲੱਬਧ ਕਰਵਾ ਦਿੱਤੀ ਹੈ। ਜੇਕਰ ਕਿਸੇ ਸੰਸਥਾ/ਸਕੂਲ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਸਮੇਂ ਸਿਰ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਇਸ ਦੀ ਸਾਰੀ ਅਣਗਹਿਲੀ ਲਈ ਸਕੂਲ ਜ਼ਿੰਮੇਵਾਰ ਹੋਵੇਗਾ। ਅਜਿਹੀ ਸੂਰਤ ਵਿਚ ਬੋਰਡ ਨਾਲ ਸਬੰਧਤ ਐਸੋਸੀਏਟਡ/ਐਫੀਲਿਏਟਡ ਸੰਸਥਾਵਾਂ ਵਿਰੁੱਧ ਐਫੀਲਿਏਸ਼ਨ ਵਿਨਿਯਮਾਂ ਅਧੀਨ ਵਿਧੀ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਸਰਕਾਰੀ ਸਕੂਲਾਂ ਦੇ ਕੇਸਾਂ ਵਿਚ ਸਬੰਧਤ ਸਕੂਲਾਂ ਦੇ ਪ੍ਰਿੰਸੀਪਲ/ਮੁੱਖ ਅਧਿਆਪਕ ਵਿਰੁੱਧ ਵਿਨਿਯਮਾਂ ਅਧੀਨ ਵਿਧੀ ਅਨੁਸਾਰ ਕਾਰਵਾਈ ਕਰਨ ਲਈ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ/ਐਲੀਮੈਂਟਰੀ ) ਨੂੰ ਲਿਖ ਕੇ ਭੇਜਿਆ ਜਾਵੇਗਾ।
ਇਹ ਵੀ ਪੜ੍ਹੋ : ਛੁੱਟੀਆਂ ਹੋਣ ਦੇ ਬਾਵਜੂਦ ਖੁੱਲ੍ਹੇ ਰਹਿਣਗੇ ਪੰਜਾਬ ਦੇ ਇਹ ਦਫ਼ਤਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਰਿਆਣਾ ਚੋਣਾਂ ਤੋਂ ਬਾਅਦ ਹੋਵੇਗਾ ਜਾਖੜ ਦੇ ‘ਐਟਮੀ ਬੰਬ’ ਬਣੇ ਅਸਤੀਫੇ ਦਾ ਫ਼ੈਸਲਾ?
NEXT STORY