ਜਲੰਧਰ (ਵਰੁਣ)- ਡੀ. ਸੀ. ਪੀ. ਇਨਵੈਸਟੀਗੇਸ਼ਨ ਹਰਵਿੰਦਰ ਸਿੰਘ ਵਿਰਕ ਨੇ ਸਾਰੇ ਏ. ਐੱਸ. ਪੀਜ਼ ਅਤੇ ਥਾਣਾ ਇੰਚਾਰਜਾਂ ਸਮੇਤ ਪੁਲਸ ਚੌਂਕੀਆਂ ਦੇ ਇੰਚਾਰਜਾਂ ਨਾਲ ਕ੍ਰਾਈਮ ਸਬੰਧੀ ਮੀਟਿੰਗ ਬੁਲਾਈ। ਡੀ. ਸੀ. ਪੀ. ਵਿਰਕ ਨੇ ਸਾਰੇ ਥਾਣਾ ਇੰਚਾਰਜਾਂ ਨੂੰ ਹੁਕਮ ਦਿੱਤੇ ਕਿ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀਆਂ ਮਾਰਨ ਵਾਲੇ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਕਿ ਅਜਿਹੀਆਂ ਠੱਗੀਆਂ ਨੂੰ ਰੋਕਿਆ ਜਾ ਸਕੇ।
ਡੀ. ਸੀ. ਪੀ. ਨੇ ਕਿਹਾ ਕਿ ਸਾਰੇ ਪੁਲਸ ਅਧਿਕਾਰੀ ਆਮ ਲੋਕਾਂ ਨਾਲ ਸੰਜਮ ਵਿਚ ਰਹਿ ਕੇ ਗੱਲ ਕਰਨ, ਥਾਣੇ ਆਉਣ ਵਾਲੀਆਂ ਸ਼ਿਕਾਇਤਾਂ ਨੂੰ ਸਮੇਂ ’ਤੇ ਨਿਪਟਾਏ ਜਾਣ ਦੇ ਨਾਲ-ਨਾਲ ਥਾਣਿਆਂ ਦੇ ਪੈਂਡਿੰਗ ਕੇਸ ਪ੍ਰਾਪਰਟੀ ਵ੍ਹੀਕਲ ਕਿਲ ਡਿਸਪੋਜ਼ਲ ਵੱਲ ਧਿਆਨ ਦੇਣ। ਕ੍ਰਾਈਮ ਨੂੰ ਰੋਕਣ ਅਤੇ ਹੋ ਜਾਣ ਤੋਂ ਬਾਅਦ ਉਸ ਨੂੰ ਤੁਰੰਤ ਟਰੇਸ ਕਰਨ ’ਤੇ ਫੋਕਸ ਰੱਖਿਆ ਜਾਵੇ। ਡੀ. ਸੀ. ਪੀ. ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ’ਤੇ ਖ਼ਾਸ ਧਿਆਨ ਦਿੱਤਾ ਜਾਵੇ।
ਇਹ ਵੀ ਪੜ੍ਹੋ- ਹੜ੍ਹ ਪ੍ਰਭਾਵਿਤ ਵੱਖ-ਵੱਖ ਪਿੰਡਾਂ ਦਾ ਮੰਤਰੀ ਹਰਜੋਤ ਬੈਂਸ ਨੇ ਕੀਤਾ ਦੌਰਾ, ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਕੇ ਨਸ਼ਾ ਵੇਚ ਕੇ ਬਣਾਈ ਗਈ ਪ੍ਰਾਪਰਟੀ ਨੂੰ ਕੁਰਕ ਵੀ ਕੀਤਾ ਜਾਵੇ। ਨਸ਼ਾ ਸਮੱਗਲਰਾਂ ਨਾਲ ਕੋਈ ਵੀ ਹਮਦਰਦੀ ਨਹੀਂ ਹੋਣੀ ਚਾਹੀਦੀ ਅਤੇ ਜਿਹੜੇ ਲੋਕ ਨਸ਼ਾ ਸਮੱਗਲਿੰਗ ਦੇ ਕੇਸਾਂ ਵਿਚ ਭਗੌੜੇ ਹਨ, ਉਨ੍ਹਾਂ ਨੂੰ ਵੀ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੀ ਪ੍ਰਾਪਰਟੀ ਚੈੱਕ ਕਰਕੇ ਕੁਰਕ ਕੀਤੀ ਜਾਵੇ। ਇਸ ਤੋਂ ਇਲਾਵਾ ਡੀ. ਸੀ. ਪੀ. ਨੇ ਹੜ੍ਹ ਦੇ ਹਾਲਾਤ ’ਤੇ ਅਲਰਟ ਰਹਿਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਲੋਕਾਂ ਨੂੰ ਮਦਦ ਪਹੁੰਚਾਉਣਾ ਉਨ੍ਹਾਂ ਦੀ ਡਿਊਟੀ ਹੈ। ਉਨ੍ਹਾਂ ਕਿਹਾ ਕਿ ਥਾਣਿਆਂ ਵਿਚ ਲੋਕਾਂ ਦੇ ਪੈਂਡਿੰਗ ਪਏ ਕੰਮ ਜਲਦ ਤੋਂ ਜਲਦ ਨਿਪਟਾਏ ਜਾਣ।
ਇਹ ਵੀ ਪੜ੍ਹੋ- ਚਾਈਲਡ ਪੋਰਨੋਗ੍ਰਾਫੀ ਦੇ ਮੱਕੜ ਜਾਲ 'ਚ ਫਸਿਆ ਜਲੰਧਰ, ਇੰਸਟਾਗ੍ਰਾਮ 'ਤੇ ਹੋਈ ਵਾਇਰਲ ਵੀਡੀਓ ਨੇ ਪੁਲਸ ਨੂੰ ਪਾਈਆਂ ਭਾਜੜਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਪੰਜਾਬ ’ਚ ਬਣੇ ਹਾਲਾਤ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਣਾਈ ਰਾਹਤ ਭਰੀ ਖ਼ਬਰ
NEXT STORY