ਫਤਿਹਗੜ੍ਹ ਸਾਹਿਬ (ਜਗਦੇਵ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਦੇ ਜਨਤਾ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਵਾਉਣ ਲਈ ਜ਼ਿਲਾ ਪੱਧਰ 'ਤੇ 12 ਮਈ ਨੂੰ ਦਿੱਤੇ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਜ਼ਿਲੇ ਦੇ ਅਕਾਲੀ ਅਹੁਦੇਦਾਰਾਂ, ਵਰਕਰਾਂ, ਮੈਂਬਰਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ। ਜ਼ਿਲਾ ਪ੍ਰਧਾਨ ਰਣਜੀਤ ਸਿੰਘ ਲਿੱਬੜਾ ਦੀ ਅਗਵਾਈ 'ਚ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੇ ਜਾਣ ਵਾਲੇ ਧਰਨੇ ਮੋਤੀ ਮਹਿਲ ਦੀਆਂ ਕੰਧਾਂ ਹਿਲਾ ਕੇ ਰੱਖ ਦੇਣਗੇ ਤੇ ਸੁੱਤੀ ਪਈ ਕਾਂਗਰਸ ਸਰਕਾਰ ਨੂੰ ਜਗਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕਰਨ 'ਚ ਹੁਣ ਆਨਾ-ਕਾਨੀ ਕੀਤੀ ਜਾ ਰਹੀ ਹੈ। ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਜਿਸ ਕਰਕੇ ਹਰ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਖੁਸ਼ ਹੈ।
ਇਸ ਮੌਕੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ, ਦਰਬਾਰਾ ਸਿੰਘ ਗੁਰੂ, ਦੀਦਾਰ ਸਿੰਘ ਭੱਟੀ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਜ਼ਿਲਾ ਪ੍ਰਧਾਨ ਰਣਜੀਤ ਸਿੰਘ ਲਿੱਬੜਾ, ਜ਼ਿਲਾ ਯੂਥ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਜਥੇਦਾਰ ਸਵਰਨ ਸਿੰਘ ਚਨਾਰਥਲ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖਾਲਸਾ, ਅਜੈ ਸਿੰਘ ਲਿੱਬੜਾ ਨੇ ਵੀ ਮੌਜੂਦਾ ਸਰਕਾਰ ਦੇ ਰਾਜਕਾਲ ਖਿਲਾਫ ਆਪਣਾ ਰੋਸ ਪ੍ਰਗਟ ਕਰਦਿਆਂ ਸੰਬੋਧਨ ਕੀਤਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਬਲਜੀਤ ਸਿੰਘ ਭੁੱਟਾ, ਗੁਰਮੀਤ ਸਿੰਘ ਧਾਲੀਵਾਲ, ਸ਼ੇਰ ਸਿੰਘ ਪ੍ਰਧਾਨ ਨਗਰ ਕੌਂਸਲ, ਜੈ ਸਿੰਘ ਬਾੜਾ, ਗੁਰਮੀਤ ਸਿੰਘ ਚੀਮਾ ਡਾਇਰੈਕਟਰ ਮਾਰਕਫੈੱਡ, ਦਵਿੰਦਰ ਸਿੰਘ ਭੱਪੂ, ਲਖਵੀਰ ਸਿੰਘ ਥਾਬਲਾ, ਅੰਮ੍ਰਿਤਪਾਲ ਸਿੰਘ ਰਾਜੂ, ਤੇਜਾ ਸਿੰਘ ਪੰਜੋਲਾ, ਪ੍ਰਦੀਪ ਸਿੰਘ ਕਲੋੜ, ਸੰਪੂਰਨ ਸਿੰਘ ਪੰਜੋਲਾ, ਚੇਅਰਮੈਨ ਦਵਿੰਦਰ ਸਿੰਘ ਬਹਿਲੋਲਪੁਰ, ਕੰਵਲਜੀਤ ਸਿੰਘ ਗਿੱਲ, ਤਰਲੋਕ ਸਿੰਘ ਬਾਜਵਾ, ਨਰਦੀਪ ਸਿੰਘ ਬਲੀਆ, ਸਿਕੰਦਰ ਸਿੰਘ ਤਲਵਾੜਾ, ਕੁਲਵਿੰਦਰ ਸਿੰਘ ਸਲੇਮਪੁਰ, ਗੁਰਸ਼ਰਨ ਸਿੰਘ ਬਾਜਵਾ, ਹਰਵਿੰਦਰ ਸਿੰਘ ਬੱਬਲ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ।
ਸ਼੍ਰੋਮਣੀ ਕਮੇਟੀ ਬੱਚਿਆਂ ਨੂੰ ਧਰਮ, ਇਤਿਹਾਸ ਤੇ ਵਿਰਾਸਤ ਨਾਲ ਜੋੜਨ ਲਈ ਨਿਰੰਤਰ ਕਾਰਜਸ਼ੀਲ ਰਹੇਗੀ
NEXT STORY