ਅਬੋਹਰ (ਰਹੇਜਾ, ਸੁਨੀਲ) - ਸਬ-ਡਵੀਜ਼ਨ ਪੱਧਰ 'ਤੇ ਹਰ ਸ਼ਨੀਵਾਰ ਛੁੱਟੀ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ ਬਾਰ ਐਸੋਸੀਏਸ਼ਨ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ, ਜਿਸ ਤਹਿਤ ਸਥਾਨਕ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਤਜਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਸਮੂਹ ਵਕੀਲਾਂ ਨੇ ਹੜਤਾਲ ਨੂੰ ਸਮਰਥਨ ਦਿੰਦੇ ਹੋਏ ਆਪਣਾ ਕੰਮਕਾਰ ਮੁਕੰਮਲ ਠੱਪ ਰੱਖਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੰਧਾਵਾ ਨੇ ਦੱਸਿਆ ਕਿ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਤਰਜ਼ 'ਤੇ ਸਬ-ਡਵੀਜ਼ਨ ਪੱੱਧਰ 'ਤੇ ਹਰ ਸ਼ਨੀਵਾਰ ਛੁੱਟੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਜਦਕਿ ਇਸ ਤੋਂ ਪਹਿਲਾਂ ਦੂਜੇ ਤੇ ਚੌਥੇ ਸ਼ਨੀਵਾਰ ਛੁੱਟੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਵਕੀਲਾਂ ਨੂੰ ਛੁੱਟੀ ਨਾ ਹੋਣ ਕਾਰਨ ਉਨ੍ਹਾਂ ਦੇ ਕੁਝ ਨਿੱਜੀ ਅਤੇ ਘਰੇਲੂ ਕੰਮ ਲਟਕ ਜਾਂਦੇ ਹਨ, ਜਿਸ ਕਾਰਨ ਬਹੁਤ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸਮੂਹ ਸਬ- ਡਵੀਜ਼ਨ ਪੱਧਰ ਦੀਆਂ ਅਦਾਲਤਾਂ 'ਚ ਹਰ ਸ਼ਨੀਵਾਰ ਛੁੱਟੀ ਕੀਤੀ ਜਾਵੇ। ਇਸ ਮੌਕੇ ਸਾਬਕਾ ਪ੍ਰਧਾਨ ਸੁਖਪਾਲ ਸਿੰਘ ਸਿੱਧੂ, ਰਜਨੀਤ ਸਿੰਘ ਫੋਰ, ਅਜੀਤਪਾਲ ਸਿੰਘ ਸੰਧ ਆਦਿ ਵਕੀਲ ਹਾਜ਼ਰ ਸਨ। ਫਾਈਵ ਡੇਅ ਵੀਕ ਦੀ ਮੰਗ ਨੂੰ ਲੈ ਕੇ ਜ਼ਿਲਾ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਦੇ ਵਕੀਲਾਂ ਨੇ ਹੜਤਾਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਐਡਵੋਕੇਟ ਸ਼ਿਵਦੀਪ ਸਿੰਘ ਸੰਧੂ ਅਤੇ ਸੈਕਟਰੀ ਐਡਵੋਕੇਟ ਅਰਸ਼ਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਵਕੀਲ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਤਰਜ਼ 'ਤੇ ਹੇਠਲੀਆਂ ਅਦਾਲਤਾਂ 'ਚ ਫਾਈਵ ਡੇਅ ਵੀਕ ਕੀਤਾ ਜਾਵੇ ਅਤੇ ਸ਼ਨੀਵਾਰ ਨੂੰ ਅਦਾਲਤ 'ਚ ਛੁੱਟੀ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਚੱਲ ਰਹੇ ਅਦਾਲਤੀ ਕੇਸਾਂ 'ਚ ਤਰੀਕਾਂ ਲੈਣ ਲਈ ਜ਼ਿਲਾ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਵੱਲੋਂ ਵਕੀਲਾਂ ਦੀ ਡਿਊਟੀ ਲਾਈ ਗਈ।
ਸ਼ਾਹਕੋਟ ਸੀਟ ਤੋਂ ਸੌਖਾ ਨਹੀਂ ਹੋਵੇਗਾ ਅਕਾਲੀ ਦਲ ਦਾ ਰਾਹ
NEXT STORY