ਜਲੰਧਰ (ਪੁਨੀਤ)–ਪਨਬੱਸ-ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਵੱਲੋਂ 14 ਅਗਸਤ ਨੂੰ ਸ਼ੁਰੂ ਕੀਤੀ ਗਈ ਹੜਤਾਲ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਪ੍ਰਾਈਵੇਟ ਅਤੇ ਦੂਜੇ ਸੂਬਿਆਂ ਦੀਆਂ ਬੱਸਾਂ ਦੀ ਆਵਾਜਾਈ ਭਾਵੇਂ ਜਾਰੀ ਸੀ ਪਰ ਡਿਮਾਂਡ ਪੂਰੀ ਨਹੀਂ ਹੋ ਪਾ ਰਹੀ ਸੀ, ਜਿਸ ਕਾਰਨ ਬੱਸਾਂ ਵਿਚ ਭਾਰੀ ਭੀੜ ਦੇਖਣ ਨੂੰ ਮਿਲੀ।
ਇਹ ਵੀ ਪੜ੍ਹੋ: ਜੇਕਰ ਤੁਸੀਂ ਵੀ ਹੋ ਕੇਕ ਬਰੈੱਡ ਦੇ ਸ਼ੌਕੀਨ ਤਾਂ ਜ਼ਰਾ ਸਾਵਧਾਨ! ਹੋਸ਼ ਉਡਾ ਦੇਵੇਗੀ ਇਹ ਖ਼ਬਰ

ਹੜਤਾਲ ਦੇ ਤੀਜੇ ਦਿਨ 16 ਅਗਸਤ ਨੂੰ ਦੇਰ ਸ਼ਾਮ ਲਏ ਗਏ ਫ਼ੈਸਲੇ ਮੁਤਾਬਕ ਫਿਲਹਾਲ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ, ਜਿਸ ਨਾਲ ਬੱਸਾਂ ਦੀ ਆਵਾਜਾਈ ਸ਼ੁਰੂ ਹੋ ਗਈ ਹੈ। ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਵਿਚ ਕੁਝ ਗੱਲਾਂ ’ਤੇ ਸਹਿਮਤੀ ਬਣਨ ਉਪਰੰਤ ਇਹ ਫ਼ੈਸਲਾ ਲਿਆ ਗਿਆ ਅਤੇ ਅਗਲੇ ਸਾਰੇ ਪ੍ਰਦਰਸ਼ਨਾਂ ਦੇ ਪ੍ਰੋਗਰਾਮਾਂ ਨੂੰ ਫਿਲਹਾਲ ਰੋਕ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਵਿਗੜ ਸਕਦੇ ਨੇ ਹਾਲਾਤ, ਕੰਟਰੋਲ ਰੂਮ ਹੋ ਗਏ ਸਥਾਪਿਤ
ਯੂਨੀਅਨ ਦੀ ਸੂਬਾ ਕਮੇਟੀ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਤੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਦੱਸਿਆ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਤਨਖ਼ਾਹ ਵਿਚ ਵਾਧੇ ਅਤੇ ਨਵੀਆਂ ਬੱਸਾਂ ਪਾਉਣ ਸਬੰਧੀ ਕਮੇਟੀ ਬਣਾਉਣ ਦਾ ਭਰੋਸਾ ਦਿੱਤਾ ਗਿਆ ਹੈ। ਦੂਜੇ ਪਾਸੇ 19 ਅਗਸਤ ਨੂੰ ਟਰਾਂਸਪੋਰਟ ਮੰਤਰੀ, ਜਦਕਿ 26 ਅਗਸਤ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦੀ ਤਾਰੀਖ਼ ਤੈਅ ਕਰਵਾਈ ਗਈ ਹੈ। ਮੀਟਿੰਗ ਵਿਚ ਕਈ ਗੱਲਾਂ ’ਤੇ ਸਹਿਮਤੀ ਬਣਨ ਵਾਲੀਆਂ ਕਈ ਮੰਗਾਂ ਸ਼ਾਮਲ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਕਲੱਬ 'ਚ ਚੱਲੀਆਂ ਤਾੜ-ਤਾੜ ਗੋਲ਼ੀਆਂ, ਪਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੰਮ੍ਰਿਤਸਰ-ਦਿੱਲੀ ਸ਼ਤਾਬਦੀ ਟ੍ਰੇਨ ’ਚ ਬੰਬ ਦੀ ਅਫਵਾਹ ਨੇ ਮਚਾਈ ਹਫੜਾ-ਦਫੜੀ !
NEXT STORY