ਫਿਰੋਜ਼ਪੁਰ (ਬਿਊਰੋ) - ਪੰਜਾਬ ਭਰ 'ਚ ਪਨਬੱਸ ਤੇ ਰੋਡਵੇਜ਼ ਦੀਆਂ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਇਸ ਮੌਕੇ ਉਹ ਠੇਕੇਦਾਰੀ ਸਿਸਟਮ ਨੂੰ ਬੰਦ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੇ ਹੋਰ ਕਈ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਰਮਚਾਰੀ ਚੱਕਾ ਜਾਮ ਕਰ ਕੇ ਆਪਣੇ ਰੋਸ ਦਾ ਪ੍ਰਗਟਾਵਾ ਕਰ ਰਹੇ ਹਨ।
ਇਹ ਤਸਵੀਰਾਂ ਫਿਰੋਜ਼ਪੁਰ ਤੇ ਮੋਗਾ ਦੀਆਂ ਹਨ, ਜਿੱਥੇ ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਭਾਵੇਂ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ 'ਚ ਬੱਸ ਅੱਡਿਆਂ 'ਤੇ ਪੁਲਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ।
ਬੱਸਾਂ ਦੇ ਬੰਦ ਹੋਣ ਕਾਰਨ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸੇ ਤਰਾਂ ਦਾ ਨਜ਼ਾਰਾ ਜਲੰਧਰ ਤੇ ਹੁਸ਼ਿਆਰਪੁਰ 'ਚ ਵੀ ਦੇਖਣ ਨੂੰ ਮਿਲਿਆ, ਜਿੱਥੇ ਬੱਸਾਂ ਦੇ ਮੁਲਾਜ਼ਮ ਆਪਣੀਆਂ ਮੰਗਾਂ ਲਈ ਡੱਟੇ ਹੋਏ ਹਨ। ਕਰਮਚਾਰੀਆਂ ਵੱਲੋਂ ਰੋਕੀਆਂ ਬੱਸਾਂ ਕਾਰਨ ਜਿੱਥੇ ਲੋਕ ਪ੍ਰੇਸ਼ਾਨ ਹੋ ਰਹੇ ਹਨ, ਉੱਥੇ ਹੀ ਇਕ ਦਿਨ ਦੀ ਹੜਤਾਲ ਕਾਰਨ ਸਰਕਾਰ ਨੂੰ 1 ਕਰੋੜ ਦੇ ਕਰੀਬ ਦਾ ਘਾਟਾ ਪੈਣ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ 'ਚ ਸਰਕਾਰ ਨੂੰ ਬਦਲੇ ਡੇਢ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਪਰ ਨਾ ਤਾਂ ਉਨ੍ਹਾਂ ਦੀਆਂ ਮੰਗਾਂ ਪਿਛਲੀ ਸਰਕਾਰ ਨੇ ਪੂਰੀਆਂ ਕੀਤੀਆਂ ਹਨ ਅਤੇ ਨਾ ਹੀ ਉਨ੍ਹਾਂ ਦੀ ਕੋਈ ਸੁਣਵਾਈ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਹਾਲੇ ਵੀ ਕੈਪਟਨ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਖੁਦਕਸ਼ੀ ਕਰ ਗਏ ਮ੍ਰਿਤਕ ਕਿਸਾਨ ਦਾ 21ਵੇਂ ਦਿਨ ਵੀ ਨਹੀਂ ਹੋਇਆ ਅੰਤਿਮ ਸੰਸਕਾਰ
NEXT STORY