ਅੰਮ੍ਰਿਤਸਰ (ਸਰਬਜੀਤ) - ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਮਾਨਤਾ ਦੇਣ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ੍ਰੀ ਦਰਬਾਰ ਸਾਹਿਬ ਤੋਂ ਆਰੰਭ ਹੋਏ ਇਸ ਰੋਸ ਮਾਰਚ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਰਮਚਾਰੀ ਕਾਲੀਆਂ ਦਸਤਾਰਾਂ ਸਜਾ ਕੇ ਸ਼ਾਮਲ ਹੋਏ ਹਨ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ’ਚ ਵੱਡੀ ਸਾਜ਼ਿਸ਼ ਹੋਈ ਨਾਕਾਮ, CIA ਨੇ ਵਿਸਫੋਟਕ ਸਮੱਗਰੀ ਤੇ ਹਥਿਆਰਾਂ ਸਣੇ 1 ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
ਇਸ ਰੋਸ ਮਾਰਚ ’ਚ ਐੱਸ.ਜੀ.ਪੀ.ਸੀ. ਮੈਂਬਰ ਭਾਈ ਮਨਜੀਤ ਸਿੰਘ, ਗੁਰਚਰਨ ਸਿੰਘ ਗਰੇਵਾਲ, ਅਮਰਜੀਤ ਸਿੰਘ ਚਾਵਲਾ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸਤਨਾਮ ਸਿੰਘ ਰਿਆੜ, ਜਸਪਾਲ ਸਿੰਘ ਸਣੇ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀਆਂ ਨੇ ਵੀ ਵਿਸ਼ੇਸ਼ ਤੌਰ ’ਤੇ ਹਿੱਸਾ ਲਿਆ। ਰੋਸ ਮਾਰਚ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ’ਤੇ ਮੰਗ ਪੱਤਰ ਦਿੱਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ : ਸੁਹਰਿਆਂ ਤੋਂ ਦੁਖੀ ਵਿਆਹੁਤਾ ਨੇ ਹੱਥੀਂ ਗੱਲ ਲਾਈ ਮੌਤ, 2 ਸਾਲ ਪਹਿਲਾਂ ਹੋਇਆ ਸੀ ਵਿਆਹ
ਸੁਖ਼ਨਾ ਝੀਲ 'ਤੇ ਹੋਣ ਵਾਲੇ 'ਏਅਰਸ਼ੋਅ' ਨੂੰ ਲੈ ਕੇ ਨਵੇਂ ਨਿਰਦੇਸ਼ ਜਾਰੀ, ਇਨ੍ਹਾਂ ਚੀਜ਼ਾਂ ਨੂੰ ਨਾਲ ਲਿਜਾਣ 'ਤੇ ਪਾਬੰਦੀ
NEXT STORY