ਭੋਗਪੁਰ (ਰਾਣਾ ਭੋਗਪੁਰੀਆ)- ਮਾਨਸਾ ਵਿਚ ਕੀਤੇ ਗਏ ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ 'ਚ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਭੋਗਪੁਰ ਵਿਖੇ ਭਰਵਾਂ ਹੁੰਗਾਰਾ ਮਿਲਿਆ। ਬੰਦ ਦੇ ਸੱਦੇ ਦੇ ਮੱਦੇਨਜ਼ਰ ਸ਼ਹਿਰ ਦੇ ਮੁੱਖ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ।
ਇਹ ਵੀ ਪੜ੍ਹੋ: ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ, ਜਾਣੋ ਵਜ੍ਹਾ

ਭੋਗਪੁਰ ਦੇ ਮੁੱਖ ਬਾਜ਼ਾਰਾਂ 'ਚ ਦੁਕਾਨਾਂ ਦੇ ਸ਼ਟਰ ਬੰਦ ਰਹਿਣ ਕਾਰਨ ਬਾਜ਼ਾਰਾਂ 'ਚ ਸੁੰਨ ਪਸਰੀ ਰਹੀ। ਇਸੇ ਤਰ੍ਹਾਂ ਕੌਮੀ ਮਾਰਗ ’ਤੇ ਵੀ ਆਮ ਦਿਨਾਂ ਦੇ ਮੁਕਾਬਲੇ ਸੰਨਾਟਾ ਛਾਇਆ ਰਿਹਾ ਅਤੇ ਸੜਕੀ ਆਵਾਜਾਈ ਕਾਫ਼ੀ ਘੱਟ ਨਜ਼ਰ ਆਈ। ਬੰਦ ਦੇ ਸੱਦੇ ਕਾਰਨ ਸ਼ਹਿਰ ਦੀਆਂ ਵਪਾਰਕ ਗਤੀਵਿਧੀਆਂ ਠੱਪ ਰਹੀਆਂ। ਵੱਖ-ਵੱਖ ਜਥੇਬੰਦੀਆਂ ਵੱਲੋਂ ਪਰਮਿੰਦਰ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਦਿੱਤੇ ਗਏ ਇਸ ਸੱਦੇ ਦਾ ਅਸਰ ਭੋਗਪੁਰ ਦੇ ਬਾਜ਼ਾਰਾਂ ਅਤੇ ਸੜਕਾਂ ’ਤੇ ਸਪੱਸ਼ਟ ਵਿਖਾਈ ਦਿੱਤਾ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ, ਜਾਣੋ ਵਜ੍ਹਾ
NEXT STORY