ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ ਵਿੱਚ ਵੀਰਵਾਰ ਸ਼ਾਮ ਅਚਾਨਕ ਆਈ ਤੇਜ਼ ਹਨੇਰੀ ਅਤੇ ਝੱਖੜ ਨੇ ਸ਼ਹਿਰ ਵਿੱਚ ਕਈ ਥਾਵਾਂ 'ਤੇ ਭਾਰੀ ਤਬਾਹੀ ਮਚਾ ਦਿੱਤੀ। ਦਿਨ ਭਰ ਦੀ ਤਪਦੀ ਗਰਮੀ ਤੋਂ ਬਾਅਦ ਮੌਸਮ ਨੇ ਅਚਾਨਕ ਕਰਵਟ ਲਈ ਅਤੇ ਤੇਜ਼ ਹਵਾਵਾਂ ਨੇ ਜਨਜੀਵਨ ਨੂੰ ਪ੍ਰਭਾਵਿਤ ਕਰ ਦਿੱਤਾ। ਹਨੇਰੀ ਕਾਰਨ ਸ਼ਹਿਰ ਦੇ ਲੋਹਗੜ੍ਹ ਇਲਾਕੇ ਵਿੱਚ ਦਰੱਖਤ ਡਿੱਗਣ ਆਵਾਜਾਈ ਪ੍ਰਭਾਵਿਤ ਹੋਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ।
ਇਹ ਵੀ ਪੜ੍ਹੋ- ਬਾਬਾ ਬਕਾਲਾ: ਮੁੰਡੇ ਨੇ ਬਾਥਰੂਮ 'ਚ ਪਿਓ ਦੀ ਕੀਤੀ ਕੁੱਟਮਾਰ, ਵੀਡੀਓ ਵਾਇਰਲ ਹੋਣ 'ਤੇ ਪੁੱਤ ਵੀ ਆਇਆ ਸਾਹਮਣੇ
ਸਭ ਤੋਂ ਦੁਖਦਾਈ ਘਟਨਾ ਭਗਤਾਂ ਵਾਲਾ ਇਲਾਕੇ ਵਿੱਚ ਮਾਤਾ ਚਿੰਤਪੁਰਨੀ ਮੰਦਰ ਨੇੜੇ ਵਾਪਰੀ, ਜਿੱਥੇ ਤੇਜ਼ ਹਵਾ ਕਾਰਨ ਇੱਕ ਦੀਵਾਰ ਡਿੱਗ ਗਈ। ਇਸ ਹਾਦਸੇ ਦੀ ਲਪੇਟ ਵਿੱਚ ਆਉਣ ਨਾਲ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ। ਉੱਥੇ ਹੀ ਅੰਮ੍ਰਿਤਸਰ ਰੇਲਵੇ ਸਟੇਸ਼ਨ ਨੇੜੇ ਬਣ ਰਹੇ ਇੱਕ ਬਹੁ-ਮੰਜ਼ਿਲਾ ਹੋਟਲ ਦੇ ਬਾਹਰ ਲੱਗੀ ਵਿਸ਼ਾਲ ਕਰੇਨ ਵੀ ਤੇਜ਼ ਹਵਾਵਾਂ ਦਾ ਸਾਹਮਣਾ ਨਾ ਕਰ ਸਕੀ ਅਤੇ ਪਲਟ ਕੇ ਨੇੜਲੀ ਇੱਕ ਇਮਾਰਤ ਉੱਤੇ ਜਾ ਡਿੱਗੀ। ਇਸ ਘਟਨਾ ਵਿੱਚ ਭਾਵੇਂ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਮਿਲੀ, ਪਰ ਇਮਾਰਤ ਅਤੇ ਹੋਰ ਸੰਪਤੀ ਨੂੰ ਕਾਫੀ ਮਾਲੀ ਨੁਕਸਾਨ ਪਹੁੰਚਿਆ ਹੈ। ਸੂਚਨਾ ਮਿਲਣ ਤੋਂ ਬਾਅਦ ਨਗਰ ਨਿਗਮ ਅਤੇ ਹੋਰ ਸਬੰਧਤ ਵਿਭਾਗਾਂ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਦਰੱਖਤ ਨੂੰ ਹਟਾ ਕੇ ਆਵਾਜਾਈ ਮੁੜ ਬਹਾਲ ਕਰਵਾਈ।
ਇਹ ਵੀ ਪੜ੍ਹੋ-ਤਰਨਤਾਰਨ 'ਚ ਹੈਰਾਨ ਕਰ ਦੇਣ ਵਾਲਾ ਮਾਮਲਾ: ਕੰਮ ਲਈ ਰੱਖੀ ਕੁੜੀ ਨਾਲ ਵੱਖ-ਵੱਖ ਵਿਅਕਤੀਆਂ ਪਾਸੋਂ...
ਸ਼ਹਿਰ ਦੇ ਹੋਰ ਕਈ ਇਲਾਕਿਆਂ ਤੋਂ ਵੀ ਦਰੱਖਤ ਡਿੱਗਣ, ਬਿਜਲੀ ਸਪਲਾਈ ਪ੍ਰਭਾਵਿਤ ਹੋਣ ਅਤੇ ਇਮਾਰਤਾਂ ਨੂੰ ਨੁਕਸਾਨ ਪਹੁੰਚਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਅਚਾਨਕ ਆਈ ਇਸ ਹਨੇਰੀ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਮੌਸਮ ਦੀਆਂ ਅਜਿਹੀਆਂ ਤਬਦੀਲੀਆਂ ਦੌਰਾਨ ਸੁਰੱਖਿਆ ਸਬੰਧੀ ਸਾਵਧਾਨੀਆਂ ਵਰਤਣਾ ਬਹੁਤ ਜ਼ਰੂਰੀ ਹੈ। ਪ੍ਰਸ਼ਾਸਨ ਵੱਲੋਂ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਪ੍ਰਭਾਵਿਤ ਥਾਵਾਂ 'ਤੇ ਰਾਹਤ ਕਾਰਜ ਜਾਰੀ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 30 ਕਿਲੋ ਤੋਂ ਵੱਧ ਹੈਰੋਇਨ ਸਣੇ ਫੜੇ ਗਏ 6 ਮੁਲਜ਼ਮ, ਵੱਖ-ਵੱਖ ਖੇਤਰਾਂ 'ਚ ਕਰਦੇ ਸਨ ਸਪਲਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਫਗਵਾੜਾ ਐੱਸ. ਪੀ. ਦੀ ਕੋਠੀ 'ਚ ਵੱਡੀ ਚੋਰੀ, ਘਰੇਲੂ ਸਹਾਇਕ ਵਜੋਂ ਤਾਇਨਾਤ ਮਹਿਲਾ ਹੋਮਗਾਰਡ ਮੁਲਾਜ਼ਮ ’ਤੇ ਲੱਗੇ ਦੋਸ਼
NEXT STORY