ਸ੍ਰੀ ਅਨੰਦਪੁਰ ਸਾਹਿਬ, (ਦਲਜੀਤ)- ਫਿਲਮ 'ਨਾਨਕ ਸ਼ਾਹ ਫਕੀਰ' ਦੇ ਖਿਲਾਫ ਅੱਜ ਇਲਾਕੇ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਗੁ. ਪ੍ਰਬੰਧਕ ਕਮੇਟੀ ਵੱਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਸ਼ਹਿਰ ਅੰਦਰ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਇਸ ਫਿਲਮ 'ਤੇ ਬੈਨ ਲਾਉਣ ਦੀ ਮੰਗ ਨੂੰ ਲੈ ਕੇ ਐੱਸ. ਡੀ. ਐੱਮ. ਰਾਕੇਸ਼ ਕੁਮਾਰ ਗਰਗ ਨੂੰ ਮੰਗ ਪੱਤਰ ਵੀ ਦਿੱਤਾ ਗਿਆ।
ਮੰਗ ਪੱਤਰ ਵਿਚ ਭਾਰਤ ਸਰਕਾਰ ਅਤੇ ਮਾਣਯੋਗ ਸੁਪਰੀਮ ਕੋਰਟ ਤੋਂ ਇਸ ਫਿਲਮ 'ਤੇ ਬੈਨ ਲਾਉਣ ਦੀ ਮੰਗ ਕਰਦਿਆਂ ਕਿਹਾ ਗਿਆ ਕਿ ਫਿਲਮ 'ਨਾਨਕ ਸ਼ਾਹ ਫਕੀਰ' ਸਿੱਖ ਪੰਥ ਲਈ ਬੜੀ ਵੱਡੀ ਵੰਗਾਰ ਹੈ। ਇਸ ਫਿਲਮ ਦੇ ਮਾਲਕ ਅਤੇ ਪ੍ਰੋਡਿਊਸਰ ਨੇ ਇਸ ਫਿਲਮ ਰਾਹੀਂ ਸਿੱਖਾਂ ਦੀਆਂ ਸਦੀਆਂ ਤੋਂ ਚੱਲਦੀਆਂ ਅਤੇ ਸਥਾਪਤ ਕੀਤੀਆਂ ਮਰਿਆਦਾਵਾਂ ਅਤੇ ਪ੍ਰੰਪਰਾਵਾਂ ਦਾ ਘਾਣ ਕੀਤਾ ਹੈ। ਇਸ ਲਈ ਅਸੀਂ ਬੇਨਤੀ ਕਰਦੇ ਹਾਂ ਕਿ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਇਸ ਫਿਲਮ ਨੂੰ ਦੇਸ਼ ਦੇ ਕਿਸੇ ਵੀ ਹਿੱਸੇ ਵਿਚ ਫਿਲਮਾਉਣ ਜਾਂ ਜਾਰੀ ਕਰਨ 'ਤੇ ਤੁਰੰਤ ਪਾਬੰਦੀ ਲਾਈ ਜਾਵੇ। ਇਸ ਰੋਸ ਮਾਰਚ ਵਿਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਐਡੀਸ਼ਨਲ ਮੈਨੇਜਰ ਰਣਬੀਰ ਸਿੰਘ ਕਲੋਤਾਂ, ਐਡਵੋਕੇਟ ਜਸਵੀਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ, ਮਨਿੰਦਰ ਸਿੰਘ, ਮਨਿੰਦਰ ਪਾਲ ਸਿੰਘ ਮਨੀ, ਸੰਦੀਪ ਸਿੰਘ ਕਲੋਤਾਂ, ਖੁਸ਼ਹਾਲ ਸਿੰਘ ਬਰੂਵਾਲ, ਸੂਚਨਾ ਅਫਸਰ ਹਰਦੇਵ ਸਿੰਘ ਹੈਪੀ, ਕੁਲਵਿੰਦਰ ਕੌਰ ਤੇ ਦਵਿੰਦਰ ਸਿੰਘ ਆਦਿ ਹਾਜ਼ਰ ਸਨ।
ਦੁਕਾਨਦਾਰਾਂ ਨੇ ਸੜਕਾਂ 'ਤੇ ਨਾਜਾਇਜ਼ ਰੂਪ ਨਾਲ ਕੀਤਾ ਕਬਜ਼ਾ
NEXT STORY