ਪਾਤੜਾਂ (ਸਨੇਹੀ) : ਪਾਤੜਾਂ ਪੁਲਸ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ਾਂ ਤਹਿਤ 6 ਅਣਪਛਾਤੇ ਕਿਸਾਨਾਂ ਖ਼ਿਲਾਫ ਕੇਸ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਰਿਆਊ ਕਲਾਂ, ਹਰਿਆਊ ਖੁਰਦ, ਪਿੰਡ ਦੁਗਾਲ ਕਲਾਂ ਅਤੇ ਪਿੰਡ ਦੁਗਾਲ ਖੁਰਦ ਵਿਖੇ ਮੌਕੇ 'ਤੇ ਜਾ ਕੇ ਵੇਖਿਆ ਤਾਂ ਨਾਮਾਲੂਮ ਵਿਅਕਤੀ/ਵਿਅਕਤੀਆਂ ਵਲੋਂ ਆਪਣੇ ਖੇਤਾਂ ਵਿਚ ਪਰਾਲੀ ਦੀ ਰਹਿੰਦ ਖੂਹੰਦ ਨੂੰ ਅੱਗ ਲਗਾ ਕੇ ਮਾਣਯੋਗ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ।
ਪੁਲਸ ਨੇ ਦੋਸ਼ੀਆਂ ਖਿਲਾਫ ਕ੍ਰਮਵਾਰ ਮੁਕੱਦਮਾ ਨੰਬਰ 272,276,277,278 ਬੀ. ਐੱਨ. ਐੱਸ. ਦੀ ਧਾਰਾ 223 ਅਧੀਨ ਥਾਣਾ ਪਾਤੜਾਂ ਵਿਖੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਕਸਬਾ ਘੱਗਾ ਵਿਖੇ ਵੀ ਪਰਾਲੀ ਦੀ ਰਹਿੰਦ ਖੂਹੰਦ ਨੂੰ ਅੱਗ ਲਾਉਣ ਵਾਲੇ ਵੱਖ-ਵੱਖ ਨਾ ਮਾਲੂਮ ਵਿਅਕਤੀ/ਵਿਅਕਤੀਆਂ ਖ਼ਿਲਾਫ ਕ੍ਰਮਵਾਰ ਮੁਕੱਦਮਾ ਨੰਬਰ 132 ਅਤੇ 133 ਤਹਿਤ ਥਾਣਾ ਘੱਗਾ ਵਿਖੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹੜ੍ਹਾਂ ਦੇ ਬਾਵਜੂਦ, ਝੋਨੇ ਦੀ ਆਮਦ ਅਤੇ ਖਰੀਦ 150 ਲੱਖ ਮੀਟਰਕ ਟਨ ਤੋਂ ਪਾਰ
NEXT STORY