ਫਿਰੋਜ਼ਪੁਰ (ਕੁਮਾਰ)- ਫਿਰੋਜ਼ਪੁਰ ’ਚ ਫ਼ਾਜ਼ਿਲਕਾ ਰੋਡ ’ਤੇ ਖੇਤਾਂ ’ਚ ਪਰਾਲੀ ਨੂੰ ਅੱਗ ਲੱਗਣ ਕਾਰਨ ਧੂੰਆਂ ਕਾਫੀ ਵੱਧ ਗਿਆ, ਜਿਸ ਕਾਰਨ ਲੋਕਾਂ ਨੂੰ ਦਿਸਣਾ ਬੰਦ ਹੋ ਗਿਆ ਅਤੇ ਵਾਹਨ ਚਾਲਕਾਂ ਨੇ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਆਪਣੇ-ਆਪਣੇ ਵਾਹਨ ਰੋਕ ਲਏ ਅਤੇ ਦੇਖਦੇ ਹੀ ਦੇਖਦੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।
ਇਸ ਮੌਕੇ ਲੋਕਾਂ ਨੇ ਦੱਸਿਆ ਕਿ ਭਾਰੀ ਧੂੰਏਂ ਕਾਰਨ ਉਨ੍ਹਾਂ ਨੂੰ ਸੜਕ ’ਤੇ ਕੁਝ ਦਿਖਾਈ ਨਹੀਂ ਦੇ ਰਿਹਾ, ਜਿਸ ਕਾਰਨ ਉਨ੍ਹਾਂ ਨੂੰ ਆਪਣੇ ਵਾਹਨ ਰੋਕਣ ਲਈ ਮਜਬੂਰ ਹੋਣਾ ਪਿਆ। ਲੋਕਾਂ ਨੇ ਕਿਸਾਨਾਂ ਅਤੇ ਪੰਜਾਬ ਸਰਕਾਰ ਨੂੰ ਸਾਂਝੇ ਤੌਰ ’ਤੇ ਇਸ ਸਮੱਸਿਆ ਦਾ ਹੱਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੀ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸਮਝ ਕੇ ਉਨ੍ਹਾਂ ਦੀਆਂ ਮੰਗਾਂ ’ਤੇ ਵਿਚਾਰ ਕਰੇ ਅਤੇ ਕਿਸਾਨ ਵੀ ਸਰਕਾਰ ਵੱਲੋਂ ਵਾਰ-ਵਾਰ ਕੀਤੀ ਜਾ ਰਹੀ ਅਪੀਲ ਨੂੰ ਸਮਝਣ ਅਤੇ ਆਪਣੀ ਤੇ ਆਪਣੇ ਪਰਿਵਾਰਾਂ ਤੇ ਪੰਜਾਬ ਦੀ ਆਮ ਜਨਤਾ ਦੀ ਚੰਗੀ ਸਿਹਤ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਲਈ ਸਹਿਯੋਗ ਦਿੰਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਉਣ।
ਉਨ੍ਹਾਂ ਕਿਹਾ ਕਿ ਇਸ ਧੂੰਏਂ ਕਾਰਨ ਨਾ ਸਿਰਫ਼ ਸੜਕਾਂ ’ਤੇ ਹਾਦਸੇ ਵਾਪਰ ਰਹੇ ਹਨ ਸਗੋਂ ਆਮ ਲੋਕਾਂ ਅਤੇ ਖਾਸ ਕਰਕੇ ਮਰੀਜ਼ਾਂ ਦਾ ਸਾਹ ਲੈਣਾ ਵੀ ਔਖਾ ਹੋ ਗਿਆ ਹੈ ਅਤੇ ਲੋਕ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋਣ ਲੱਗੇ ਹਨ।
ਇਹ ਵੀ ਪੜ੍ਹੋ- ਪੂਰਾ ਟੱਬਰ ਹੀ ਹੋ ਗਿਆ ਤਬਾਹ ; ਚੱਲਦੀ ਕਾਰ ਨੂੰ ਲੱਗ ਗਈ ਅੱਗ, 2 ਮਾਸੂਮ ਬੱਚੀਆਂ ਤੇ ਪਿਓ ਦੀ ਹੋਈ ਦਰਦਨਾਕ ਮੌ.ਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲਿਵ-ਇਨ 'ਚ ਰਹਿ ਰਹੀ ਔਰਤ ਨੇ ਚੁੱਕਿਆ ਖ਼ੌਫ਼ਨਾਕ ਕਦਮ, ਪਾਰਟਨਰ ਤੋਂ ਦੁਖੀ ਹੋ ਕੇ ਮੁਕਾਈ ਜੀਵਨਲੀਲਾ
NEXT STORY