ਜਲਾਲਾਬਾਦ (ਬਜਾਜ) : ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਵੱਲੋਂ ਪਿੰਡ ਚੱਕ ਸੁੱਕੜ ਵਿਖੇ ਖੇਤਾਂ 'ਚ ਪਰਾਲੀ ਨੂੰ ਅੱਗ ਲਗਾ ਕੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਣਪਛਾਤੇ ਵਿਅਕਤੀਆ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।
ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਪ੍ਰਵੇਸ਼ ਕੁਮਾਰ ਕਲੱਸਟਰ ਅਫ਼ਸਰ ਵੱਲੋਂ ਥਾਣੇ ਵਿਖੇ ਚਿੱਠੀ ਭੇਜੀ ਗਈ ਸੀ ਕਿ ਰਕਬਾ ਪਿੰਡ ਚੱਕ ਸੁੱਕੜ ਵਿਖੇ ਸੈਟੇਲਾਈਟ ਰਾਹੀਂ ਪ੍ਰਾਪਤ ਲੋਕੇਸ਼ਨ ਤਹਿਤ ਮਿਤੀ 22-11-2024 ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਗਈ ਸੀ। ਮੌਕੇ 'ਤੇ ਪੁੱਜ ਕੇ ਕਲੱਸਟਰ ਅਫ਼ਸਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲੱਗੀ ਦੀ ਫੋਟੋ ਖਿੱਚੀ ਸੀ, ਜਿਸ 'ਤੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਅਣਪਛਾਤੇ ਵਿਅਕਤੀਆ ਦੇ ਖ਼ਿਲਾਫ਼ ਥਾਣਾ ਸਿਟੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਪੁਲਸ ਦਾ ਨਾਕਾ ਦੇਖ ਪੁਲਸ ਮੁਲਾਜ਼ਮ ਨੇ ਹੀ ਭਜਾ ਲਈ ਸਕਾਰਪੀਓ, ਹੈਰਾਨ ਕਰੇਗਾ ਇਹ ਮਾਮਲਾ
NEXT STORY