ਗੁਰੂਹਰਸਹਾਏ (ਸੁਨੀਲ ਵਿੱਕੀ) : ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਵੱਲੋਂ ਝੋਨੇ ਦੀ ਪਰਾਲੀ ਸਾੜਨ ’ਤੇ ਲਗਾਈ ਪਾਬੰਦੀ ਦੇ ਬਾਵਜੂਦ ਪਿੰਡ ਦੁੱਲੇ ਕੇ ਨੱਥੂ ਵਾਲਾ ਵਿੱਚ ਝੋਨੇ ਦੀ ਪਰਾਲੀ ਸਾੜਨ ਦੇ ਦੋਸ਼ ਵਿੱਚ ਥਾਣਾ ਗੁਰੂਹਰਸਹਾਏ ਦੀ ਪੁਲਸ ਵੱਲੋਂ 12 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਜਸਪਾਲ ਚੰਦ ਨੇ ਦੱਸਿਆ ਕਿ ਐੱਸ. ਡੀ. ਐੱਮ. ਗੁਰੂਹਰਸਹਾਏ ਵੱਲੋਂ ਭੇਜੀ ਲਿਸਟ ਸਮੇਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸੈਟੇਲਾਈਟ ਰਾਹੀਂ ਸੂਚਨਾ ਮਿਲੀ ਸੀ ਕਿ ਪਿੰਡ ਦੁੱਲੇ ਕੇ ਨੱਥੂ ਵਾਲਾ ਵਿੱਚ ਕਸ਼ਮੀਰ ਸਿੰਘ, ਸੁਮਿੱਤਰਾ ਬਾਈ, ਪੂਰਨ ਸਿੰਘ, ਸਰਦੂਲ ਸਿੰਘ, ਹਾਕਮਾ ਦੇਵੀ, ਰਾਜ ਰਾਣੀ, ਰੇਨੂ ਬਾਲਾ, ਆਇਨਾ ਪਤਨੀ ਪਵਨ ਕੁਮਾਰ, ਓਮ ਪ੍ਰਕਾਸ਼, ਸਰੋਜ ਬਾਲਾ, ਵੀਨਾ ਰਾਣੀ, ਇੰਦਰਜੀਤ ਕੌਰ ਵੱਲੋਂ ਪਿੰਡ ਦੁੱਲੇ ਕੇ ਨੱਥੂ ਵਾਲਾ ਦੇ ਏਰੀਆ ਵਿੱਚ ਪਰਾਲੀ ਅੱਗ ਲਗਾਈ ਗਈ ਹੈ। ਉਨ੍ਹਾ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਸੰਦੀਪ ਕੁਮਾਰ ਖੇਤੀਬਾੜੀ ਵਿਕਾਸ ਅਫ਼ਸਰ ਦਫ਼ਤਰ ਜ਼ਿਲ੍ਹਾ ਸਿਖਲਾਈ ਅਫ਼ਸਰ ਫਿਰੋਜ਼ਪੁਰ ਵੱਲੋਂ ਵੀ ਰਿਪੋਰਟ ਦਿੱਤੀ ਗਈ ਹੈ, ਜਿਸਦੇ ਅਧਾਰ ’ਤੇ ਪੁਲਸ ਵੱਲੋਂ ਨਾਮਜ਼ਦ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਬਣਿਆ ਭਿਆਨਕ ਮੰਜ਼ਰ! ਆਪ ਹੀ ਵੇਖ ਲਓ ਮੌਕੇ ਦੇ ਹਾਲਾਤ (ਵੀਡੀਓ)
NEXT STORY