ਫਾਜ਼ਿਲਕਾ (ਨਾਗਪਾਲ, ਲੀਲਾਧਰ) : ਥਾਣਾ ਸਦਰ ਫਾਜ਼ਿਲਕਾ ਪੁਲਸ ਨੇ ਵੱਖ-ਵੱਖ ਥਾਵਾਂ ’ਤੇ ਅੱਗ ਲਾਉਣ ਵਾਲੇ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਨੋਡਲ ਅਫ਼ਸਰ ਦੀ ਸ਼ਿਕਾਇਤ ’ਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ।
ਨੋਡਲ ਅਫ਼ਸਰ ਦੀ ਸ਼ਿਕਾਇਤ 'ਤੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਅਤੇ ਆਪਣੇ ਖੇਤ ’ਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕ੍ਰਿਸ਼ਨ ਸਿੰਘ ਅਤੇ ਹਜ਼ਾਰਾ ਸਿੰਘ ਵਾਸੀ ਪਿੰਡ ਮੁਹੰਮਦ ਅਸਮਾਨ ਅਤੇ ਵਰਿੰਦਰ ਸਿੰਘ ਵਾਸੀ ਪਿੰਡ ਮੂਠਿਆਂਵਾਲੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਰਜਿਸਟਰੀਆਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ, ਨੋਟੀਫਿਕੇਸ਼ਨ ਜਾਰੀ
NEXT STORY