ਬਨੂੜ (ਗੁਰਪਾਲ) : ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਐੱਸ. ਏ. ਐੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਖਰੜ ਦੇ ਮੁੱਖ ਖੇਤੀਬਾੜੀ ਅਫ਼ਸਰ ਸ਼ੁਭਕਰਨ ਸਿੰਘ ਦੀ ਪ੍ਰਧਾਨਗੀ ਹੇਠ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਅਤੇ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਕੈਂਪ ਬਨੂੜ ਵਿਖੇ ਲਗਾਇਆ ਗਿਆ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾਕਟਰ ਜਸਪ੍ਰੀਤ ਸਿੰਘ ਵਲੋਂ ਕਿਸਾਨਾਂ ਨੂੰ ਪਰਾਲੀ ਜਲਾਉਣ ਉਪਰੰਤ ਹੋਰ ਹੋਣ ਵਾਲੇ ਨੁਕਸਾਨਾਂ ਜਿਵੇਂ ਜ਼ਮੀਨ ਵਿੱਚੋਂ ਫਸਲੀ ਗੁਣਵੱਤਾ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕਰਵਾਇਆ। ਡਾਕਟਰ ਜਸਪ੍ਰੀਤ ਨੇ ਸਿੰਘ ਨੇ ਕਿਹਾ ਕਿ ਜੇਕਰ ਕੋਈ ਕਿਸਾਨ ਝੋਨੇ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਵਲੋਂ ਪਰਾਲੀ ਪ੍ਰਬੰਧਨ ਲਈ ਵਿਭਾਗ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਡਾਕਟਰ ਹਰਮੀਤ ਸਿੰਘ ਕੌਰ ਨੇ ਕਣਕ ਦੀ ਫ਼ਸਲ ਬਾਰੇ ਜਾਣਕਾਰੀ ਸਾਂਝੀ ਕੀਤੀ ਹੋਰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਡਾਕਟਰ ਹਰਮਿੰਦਰ ਸਿੰਘ ਘੁੰਮਣ ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਕਿਹਾ ਕਿ ਪਰਾਲੀ ਪਸ਼ੂਆ ਦੇ ਚਾਰੇ ਵਜੋਂ ਵੀ ਵਰਤੀ ਜਾ ਸਕਦੀ ਹੈ। ਇਸ ਜਾਗਰੂਕਤਾ ਕੈਂਪ ਵਿੱਚ ਪਹੁੰਚੇ ਗਾਹ ਵਧੂ ਕਿਸਾਨ ਜਸਪਾਲ ਸਿੰਘ ਮਠਿਆੜਾ,ਰਾਜੂ ਮਠਿਆੜਾ ਸਾਬਕਾ ਸਰਪੰਚ, ਸੰਦੀਪ ਸਿੰਘ ਬਾਸਮਾ, ਗੁਰਜੰਟ ਸਿੰਘ ਕਿਸਾਨਾਂ ਨੂੰ ਵੀ ਸਨਮਾਨ ਸਰਟੀਫਿਕੇਟ ਕੇ ਸਨਮਾਨਿਤ ਕੀਤਾ ਗਿਆ।
ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ
NEXT STORY