ਚੰਡੀਗੜ੍ਹ (ਅਸ਼ਵਨੀ) : ਪੰਜਾਬ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਅੰਕੜਾ ਲਗਾਤਾਰ ਉਛਾਲ ’ਤੇ ਹੈ। 16 ਅਕਤੂਬਰ ਨੂੰ ਜਾਰੀ ਅੰਕੜਿਆਂ ਮੁਤਾਬਕ ਸੂਬੇ ਭਰ 'ਚ ਸਭ ਤੋਂ ਜ਼ਿਆਦਾ ਪਰਾਲੀ ਨੂੰ ਅੱਗ ਲਗਾਉਣ ਦੀਆਂ 206 ਘਟਨਾਵਾਂ ਰਿਕਾਰਡ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : USA ਡਾਲਰ ਦੇ ਚੱਕਰਾਂ 'ਚ ਪਏ ਨੌਜਵਾਨ ਨਾਲ ਫਿਲਮੀ ਸਟਾਈਲ 'ਚ ਜੋ ਕਹਾਣੀ ਵਾਪਰੀ, ਪੈਰਾਂ ਹੇਠੋਂ ਖ਼ਿਸਕਾ ਛੱਡੀ ਜ਼ਮੀਨ
ਇਹ ਹੁਣ ਤੱਕ ਦੀਆਂ ਪਰਾਲੀ ਸਾੜਨ ਨਾਲ ਜੁੜੀਆਂ ਘਟਨਾਵਾਂ ਦਾ ਸਭ ਤੋਂ ਜ਼ਿਆਦਾ ਨੰਬਰ ਹੈ। ਇਸ ਦੇ ਨਾਲ ਹੀ ਇਸ ਵਾਰ ਝੋਨੇ ਦੀ ਕਟਾਈ ਤੋਂ ਬਾਅਦ ਅੱਗ ਲਗਾਉਣ ਦੀਆਂ ਘਟਨਾਵਾਂ ਦਾ ਕੁੱਲ ਅੰਕੜਾ 1444 ਪਹੁੰਚ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ (ਵੀਡੀਓ)
ਪਰਾਲੀ ਸਾੜਨ ਦੀਆਂ ਸਭ ਤੋਂ ਜ਼ਿਆਦਾ ਘਟਨਾਵਾਂ ਬਾਰਡਰ ਦੇ ਨਾਲ ਲੱਗਦੇ ਇਲਾਕਿਆਂ 'ਚ ਰਿਕਾਰਡ ਕੀਤੀਆਂ ਜਾ ਰਹੀਆਂ ਹਨ। 16 ਅਕਤੂਬਰ ਨੂੰ ਵੀ ਸਭ ਤੋਂ ਜ਼ਿਆਦਾ ਤਰਨਤਾਰਨ 'ਚ ਕੁੱਲ 73 ਪਰਾਲੀ ਸਾੜਨ ਦੀਆਂ ਘਟਨਾਵਾਂ ਰਿਕਾਰਡ ਕੀਤੀਆਂ ਗਈਆਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਫਿਰ ਖੁੱਲ੍ਹਣਗੀਆਂ ਸੈਂਕੜੇ ਕਰੋੜਾਂ ਦੇ ਸਿੰਚਾਈ ਘਪਲੇ ਦੀਆਂ ਪਰਤਾਂ, CM ਮਾਨ ਨੇ ਦਿੱਤੀ ਜਾਂਚ ਨੂੰ ਮਨਜ਼ੂਰੀ
NEXT STORY