ਚੰਡੀਗੜ੍ਹ: ਪੰਜਾਬ ਵਿਚ ਹੁਣ ਤਕ ਪਰਾਲੀ ਸਾੜਣ ਦੇ ਕੁੱਲ 2787 ਮਾਮਲੇ ਸਾਹਮਣੇ ਆਏ ਹਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ 5 ਨਵੰਬਰ ਤੱਕ ਦੀ ਤਾਜ਼ਾ ਰਿਪੋਰਟ ਅਨੁਸਾਰ, ਵਿਭਾਗ ਵੱਲੋਂ 2,194 ਥਾਵਾਂ 'ਤੇ ਮੌਕੇ 'ਤੇ ਜਾ ਕੇ ਕੀਤੀ ਗਈ ਜਾਂਚ ਵਿੱਚੋਂ 994 ਥਾਵਾਂ 'ਤੇ ਪਰਾਲੀ ਸਾੜਨ ਦੀ ਪੁਸ਼ਟੀ ਹੋਈ ਹੈ। ਸਰਕਾਰ ਵੱਲੋਂ ਉਲੰਘਣਾ ਕਰਨ ਵਾਲਿਆਂ 'ਤੇ 46.10 ਲੱਖ ਰੁਪਏ ਦਾ ਵਾਤਾਵਰਣ ਮੁਆਵਜ਼ਾ ਲਗਾਇਆ ਗਿਆ ਹੈ, ਜਿਸ ਵਿੱਚੋਂ 24.85 ਲੱਖ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ।
ਪਰਾਲੀ ਸਾੜਨ ਵਾਲਿਆਂ ਵਿਰੁੱਧ ਕੁੱਲ 710 ਐਫ਼.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ 829 ਮਾਮਲਿਆਂ ਵਿੱਚ ਮਾਲ ਵਿਭਾਗ ਦੇ ਰਿਕਾਰਡ ਵਿਚ 'ਲਾਲ ਐਂਟਰੀਆਂ' ਦਰਜ ਕੀਤੀਆਂ ਗਈਆਂ ਹਨ। ਸੂਬੇ ਭਰ ਵਿਚ 786 ਚੇਤਾਵਨੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ 18 ਮਾਮਲਿਆਂ ਵਿਚ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਵੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ।
ਸਰਕਾਰੀ ਅੰਕੜਿਆਂ ਅਨੁਸਾਰ ਪੰਜਾਬ ਵਿਚ ਇਸ ਸਾਲ 15 ਸਤੰਬਰ ਤੋਂ 5 ਨਵੰਬਰ ਦਰਮਿਆਨ ਖੇਤਾਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਗਿਣਤੀ 2,787 ਤੱਕ ਪਹੁੰਚ ਗਈ ਹੈ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 586 ਮਾਮਲੇ ਇਕੱਲੇ ਜ਼ਿਲ੍ਹਾ ਤਰਨ ਤਾਰਨ ਵਿਚ ਅਤੇ 361 ਕੇਸ ਫ਼ਿਰੋਜ਼ਪੁਰ ਵਿੱਚ ਦਰਜ ਕੀਤੇ ਗਏ ਹਨ।
ਸ੍ਰੀ ਮੁਕਤਸਰ ਸਾਹਿਬ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਜੇਲ੍ਹ ਸਟਾਫ਼ ’ਤੇ ਤਿੱਖੇ ਸੂਇਆਂ ਨਾਲ ਹਮਲਾ! ਵਰਦੀਆਂ ਪਾੜੀਆਂ
NEXT STORY