ਦੇਵੀਗੜ੍ਹ (ਨੌਗਾਵਾਂ) : ਸਕੂਲ ’ਚੋਂ ਪੇਪਰ ਦੇ ਕੇ ਘਰ ਵਾਪਸ ਆ ਰਹੇ ਵਿਦਿਆਰਥੀ ’ਤੇ ਚਾਕੂ ਨਾਲ ਹਮਲਾ ਕੀਤੇ ਜਾਣ ਦਾ ਸਮਾਚਾਰ ਹੈ। ਦੋਸ਼ੀ ਵਿਰੁੱਧ ਕਾਤਲਾਨਾ ਹਮਲਾ ਕਰਨ ਦੇ ਦੋਸ਼ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਜੁਲਕਾਂ ਦੇ ਥਾਣਾ ਮੁਖੀ ਇੰਸ: ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਕਿਸ਼ਨਪੁਰ ਨੇ ਥਾਣਾ ਜੁਲਕਾਂ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਲੜਕਾ ਸੁਖਚੈਨ ਸਿੰਘ ਸਕੂਲੋਂ ਪੇਪਰ ਦੇ ਕੇ ਵਾਪਸ ਘਰ ਨੂੰ ਜਾ ਰਿਹਾ ਸੀ। ਪਿੰਡ ਮਸੀਂਗਣ ਨੇੜੇ ਪਿੰਡ ਰਾਜਗੜ੍ਹ ਦਾ ਗੁਰਦੀਪ ਸਿੰਘ ਪੁੱਤਰ ਪ੍ਰੇਮ ਸਿੰਘ ਮੋਟਰਸਾਈਕਲ ’ਤੇ ਆਇਆ, ਜਿਸ ਨੇ ਸੁਖਚੈਨ ਸਿੰਘ ਨੂੰ ਮਾਰਨ ਦੀ ਨੀਅਤ ਨਾਲ ਉਸ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ।
ਉਸ ਨੂੰ ਗੰਭੀਰ ਹਾਲਤ ’ਚ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਹਮਲੇ ਦੀ ਵਜ੍ਹਾ ਰੰਜਿਸ਼ ਇਹ ਸੀ ਕਿ ਸੁਖਚੈਨ ਸਿੰਘ ਅਤੇ ਦੋਸ਼ੀ ਦੀ ਭੈਣ ਇੱਕੋ ਸਕੂਲ ’ਚ ਪੜ੍ਹਦੇ ਹਨ ਅਤੇ ਆਪਸ ’ਚ ਗੱਲਬਾਤ ਕਰਦੇ ਹਨ। ਪੁਲਸ ਨੇ ਗੁਰਦੀਪ ਸਿੰਘ ਪੁੱਤਰ ਪ੍ਰੇਮ ਸਿੰਘ ਖ਼ਿਲਾਫ ਧਾਰਾ 307, 324 ਤੇ 506 ਆਈ. ਪੀ. ਸੀ. ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦਰਜੀ ਦੀ ਦੁਕਾਨ ਨੂੰ ਲੱਗੀ ਅੱਗ, ਮਸ਼ੀਨਾਂ ਸਣੇ ਪੁਲਸ ਕਰਮਚਾਰੀਆਂ ਦੀਆਂ ਵਰਦੀਆਂ ਸੜ ਕੇ ਹੋਈਆਂ ਸੁਆਹ
NEXT STORY