ਪਟਿਆਲਾ : ਪਟਿਆਲਾ ਦੇ ਇਕ ਪ੍ਰਾਈਵੇਟ ਸਕੂਲ ਦੇ ਵਿਦਿਆਰਥੀ ਰਹਿਮਾਨ ਖਾਨ ਦੀ ਆਪਣੇ ਹੀ ਸਕੂਲ ਦੇ ਵਿਦਿਆਰਥੀ ਨਾਲ ਹੋਈ ਲੜਾਈ ਦੇ ਚੱਲਦੇ ਜ਼ਹਿਰ ਨਿਗਲਣ ਕਰਕੇ ਮੌਤ ਹੋ ਗਈ। ਦੋਸ਼ ਹੈ ਕਿ ਇਸ ਲੜਾਈ ਕਰਕੇ ਰਹਿਮਾਨ ਪ੍ਰੇਸ਼ਾਨ ਸੀ, ਜਿਸ ਦੇ ਚੱਲਦੇ ਉਸ ਨੇ ਜ਼ਹਿਰ ਨਿਗਲ ਲਿਆ ਅਤੇ ਉਸ ਹੋਈ ਮੌਤ ਹੋ ਗਈ। ਇਸ ਦੌਰਾਨ ਪਰਿਵਾਰਿਕ ਮੈਂਬਰਾਂ ਵਿਚੋਂ ਰਹਿਮਾਨ ਖਾਨ ਦੇ ਪਰਿਵਾਰਕ ਮੈਂਬਰਾਂ ਮੁਤਾਬਕ 15 ਤਾਰੀਖ਼ ਨੂੰ ਰਹਿਮਾਨ ਦੇ ਆਪਣੇ ਹੀ ਸਕੂਲ ਦੇ ਵਿਦਿਆਰਥੀ ਨਾਲ ਲੜਾਈ ਹੋਈ ਸੀ ਅਤੇ ਜਿਸ ਮਗਰੋਂ ਪਰਿਵਾਰ ਨੂੰ ਪੁਲਸ ਥਾਣੇ ਤੋਂ ਫੋਨ ਆਉਣ ਲੱਗੇ। ਪਰਿਵਾਰ ਨੇ ਦੋਸ਼ ਲਗਾਇਆ ਕਿ ਫੋਨ ਕਰਨ ਵਾਲੇ ਪੁਲਸ ਅਧਿਕਾਰੀ ਨੇ ਪਰਿਵਾਰ ਨੂੰ ਧਮਕਾਉਣ ਸ਼ੁਰੂ ਕਰ ਦਿੱਤਾ। ਜਿਸ ਕਾਰਣ ਡਰ ਦੇ ਮਾਮਲੇ ਰਹਿਮਾਨ ਨੇ ਜ਼ਹਿਰੀਲੀ ਚੀਜ਼ ਨਿਗਲ ਲਈ।
ਇਸ ਦਾ ਪਤਾ ਲੱਗਣ 'ਤੇ ਪਰਿਵਾਰ ਉਸ ਨੂੰ ਪਟਿਆਲਾ ਦੇ ਸਰਕਾਰੀ ਹਸਪਤਾਲ ਵਿਚ ਲੈ ਕੇ ਪਹੁੰਚਿਆ, ਜਿੱਥੇ ਉਸਦੀ ਜੇਰੇ ਇਲਾਜ ਦੌਰਾਨ ਮੌਤ ਹੋ ਗਈ। ਇਸ ਦੌਰਾਨ ਪੁਲਸ ਦਾ ਕਹਿਣਾ ਹੈ ਕਿ ਰਹਿਮਾਨ ਖਾਨ ਦੇ ਪਿਤਾ ਦੇ ਕਹਿਣ 'ਤੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਮਾਮਲੇ ਵਿਚ ਬਣਦੀਆਂ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ ਪੁਲਸ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਜਾਵੇਗਾ।
ਪੰਜਾਬ 'ਚ ਪੈਣਗੇ ਗੜੇ! ਇਨ੍ਹਾਂ ਇਲਾਕਿਆਂ ਲਈ ਹੋ ਗਿਆ ਅਲਰਟ ਜਾਰੀ
NEXT STORY