ਜਲੰਧਰ (ਸੋਨੂੰ)- ਕਿਸ਼ਨਪੁਰਾ ਅਧੀਨ ਆਉਂਦੇ ਨਿਊ ਪ੍ਰਿਥਵੀ ਨਗਰ 'ਚ ਸਥਿਤ ਟਵਿੰਕਲ-ਟਵਿੰਕਲ ਮਾਡਲ ਹਾਈ ਸਕੂਲ (ਟੀ. ਟੀ. ਐੱਮ. ਐੱਸ) 'ਚ ਬੱਚਿਆਂ ਦੀ ਲੜਾਈ ਨੂੰ ਲੈ ਕੇ ਪਰਿਵਾਰ ਵਾਲਿਆਂ ਦਾ ਹੰਗਾਮਾ ਵੇਖਣ ਨੂੰ ਮਿਲਿਆ। ਮਿਲੀ ਜਾਣਕਾਰੀ ਮੁਤਾਬਕ 3 ਦਿਨ ਪਹਿਲਾਂ ਸਕੂਲ ਦੇ ਬੱਚਿਆਂ 'ਚ ਲੜਾਈ ਹੋ ਗਈ ਸੀ। ਇਸੇ ਮਾਮਲੇ ਨੂੰ ਲੈ ਕੇ ਅੱਜ ਇਕ ਬੱਚੇ ਦੇ ਪਰਿਵਾਰ ਵਾਲੇ ਸਕੂਲ ਪਹੁੰਚੇ, ਜਿੱਥੇ ਪਰਿਵਾਰ ਵੱਲੋਂ ਜੰਮ ਕੇ ਹੰਗਾਮਾ ਕੀਤਾ ਗਿਆ। ਉਥੇ ਹੀ ਘਟਨਾ ਦੀ ਸੂਚਨਾ ਸਕੂਲ ਪ੍ਰਸ਼ਾਸਨ ਵੱਲੋਂ ਪੁਲਸ ਨੂੰ ਦਿੱਤੀ ਗਈ। ਮੌਕੇ 'ਤੇ ਪਹੁੰਚੀ ਪੁਲਸ ਮਾਮਲੇ ਦੀ ਜਾਂਚ 'ਚ ਜੁੱਟ ਗਈ।
ਦੱਸਿਆ ਜਾ ਰਿਹਾ ਹੈ ਕਿ ਸਕੂਲ 'ਚ ਲੱਗੇ ਬੈਂਚ ਨੂੰ ਲੈ ਕੇ ਨੌਵੀਂ ਜਮਾਤ ਦੇ ਵਿਦਿਆਰਥੀ ਦੀ ਦਸਵੀਂ ਜਮਾਤ ਦੇ ਵਿਦਿਆਰਥੀ ਨਾਲ ਝੜਪ ਹੋ ਗਈ ਸੀ। ਇਸ ਦੌਰਾਨ ਨੌਵੀਂ ਜਮਾਤ ਦੇ ਵਿਦਿਆਰਥੀ ਨੇ ਦਸਵੀਂ ਜਮਾਤ ਦੇ ਵਿਦਿਆਰਥੀ 'ਤੇ ਕੁਰਸੀਆਂ ਨਾਲ ਹਮਲਾ ਕਰ ਦਿੱਤਾ। ਘਟਨਾ 'ਚ ਦਸਵੀਂ ਜਮਾਤ ਦਾ ਵਿਦਿਆਰਥੀ ਆਕਾਸ਼ਦੀਪ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਸੈਕਰਡ ਹਾਰਟ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਨੌਵੀਂ ਜਮਾਤ ਦਾ ਵਿਦਿਆਰਥੀ ਰਿਤਿਕ ਹੈ ਜਿਸ ਵੱਲੋਂ ਆਕਾਸ਼ਦੀਪ 'ਤੇ ਹਮਲਾ ਕੀਤਾ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
ਦੂਜੇ ਪਾਸੇ ਸਕੂਲ ਪ੍ਰਸ਼ਾਸਨ ਵੱਲੋਂ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ। ਅਜਿਹੇ 'ਚ ਵੱਡੀ ਗਿਣਤੀ 'ਚ ਬੱਚਿਆਂ ਦੇ ਮਾਪੇ ਸਕੂਲ ਦੇ ਬਾਹਰ ਪਹੁੰਚੇ। ਉਥੇ ਹੀ ਇੱਕ ਔਰਤ ਨੇ ਕਿਹਾ ਕਿ 2 ਬੱਚਿਆਂ 'ਚ 3 ਦਿਨ ਪਹਿਲਾਂ ਝਗੜਾ ਹੋਇਆ ਸੀ। ਹਾਲਾਂਕਿ ਦੋਵੇਂ ਬੱਚੇ ਠੀਕ ਹਨ ਪਰ ਅੱਜ ਇਕ ਬੱਚੇ ਦੇ ਪਰਿਵਾਰ ਵਾਲੇ ਸਕੂਲ ਪਹੁੰਚੇ ਸਨ ਅਤੇ ਉਨ੍ਹਾਂ ਵੱਲੋਂ ਹੰਗਾਮਾ ਕੀਤਾ ਗਿਆ। ਉਥੇ ਹੀ ਦੂਜੀ ਔਰਤ ਨੇ ਕਿਹਾ ਕਿ ਸਕੂਲ ਦੀ ਪ੍ਰਾਰਥਨਾ ਦੌਰਾਨ 2 ਬੱਚੇ ਕਲਾਸ 'ਚ ਝਗੜਨ ਲੱਗੇ ਸਨ। ਇਸੇ ਮਾਮਲੇ ਨੂੰ ਲੈ ਕੇ ਅੱਜ ਸਕੂਲ 'ਚ ਪਰਿਵਾਰ ਵਾਲਿਆਂ ਵੱਲੋਂ ਹੰਗਾਮਾ ਕੀਤਾ ਗਿਆ। ਉਥੇ ਹੀ ਸਕੂਲ ਪ੍ਰਸ਼ਾਸਨ ਵੱਲੋਂ ਗੇਟ ਬੰਦ ਕਰ ਦਿੱਤਾ ਗਿਆ। ਲੋਕਾਂ ਨੇ ਦੱਸਿਆ ਕਿ ਸਕੂਲ 'ਚ 10ਵੀਂ ਤੱਕ ਵਿਦਿਆਰਥੀ ਪੜ੍ਹਦੇ ਹਨ।

ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਸਕੂਲ ਪ੍ਰਸ਼ਾਸਨ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਸਕੂਲ 'ਚ ਬੱਚਿਆਂ 'ਚ ਲੜਾਈ ਹੋ ਗਈ ਸੀ। ਅਜਿਹੇ 'ਚ ਵਿਦਿਆਰਥੀ ਨੂੰ ਸੱਟ ਲੱਗਣ ਕਾਰਨ ਬੱਚੇ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਪੁਲਸ ਨੇ ਕਿਹਾ ਕਿ ਦੋਵਾਂ ਵਿਦਿਆਰਥੀਆਂ ਦੇ ਪਰਿਵਾਰ ਵਾਲਿਆਂ ਨੂੰ ਥਾਣੇ ਬੁਲਾਇਆ ਗਿਆ ਹੈ। ਅਜਿਹੇ 'ਚ ਦੋਵਾਂ ਧਿਰਾਂ ਦੇ ਬਿਆਨ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ ਰੁਪਏ ਦੀ ਲਾਟਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ 7 ਰੁਪਏ ਨਾਲ ਕਰੋੜ ਪਤੀ ਬਣਿਆ ਵਿਅਕਤੀ, ਰਾਤੋ-ਰਾਤ ਬਦਲ ਗਈ ਕਿਸਮਤ
NEXT STORY