ਬਠਿੰਡਾ (ਸੁਖਵਿੰਦਰ) : ਕੈਂਟ ਇਲਾਕੇ ਦੇ ਇਕ ਘਰ 'ਚ ਇਕ ਵਿਦਿਆਰਥਣ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸੂਚਨਾ ਮਿਲਦੇ ਹੀ ਕੈਂਟ ਪੁਲਸ ਅਤੇ ਸਹਾਰਾ ਜਨਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਮੈਂਬਰ ਮੌਕੇ ’ਤੇ ਪਹੁੰਚੇ। ਪੁਲਸ ਦੀ ਮੌਜੂਦਗੀ ’ਚ ਸੰਸਥਾ ਦੇ ਮੈਂਬਰਾਂ ਨੇ ਕੁੜੀ ਦੀ ਲਾਸ਼ ਨੂੰ ਫ਼ਾਹੇ ਤੋਂ ਹੇਠਾਂ ਉਤਾਰਿਆ।
ਪੁਲਸ ਜਾਂਚ ਤੋਂ ਬਾਅਦ ਸੰਸਥਾ ਮੈਂਬਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕਾ ਆਪਣੀ ਭੈਣ ਨਾਲ ਰਹਿੰਦੀ ਸੀ ਅਤੇ ਬੀ. ਏ. ਫਾਈਨਲ ਈਅਰ ਦੀ ਵਿਦਿਆਰਥਣ ਸੀ। ਮ੍ਰਿਤਕਾ ਦੀ ਪਛਾਣ ਕੁਸਮ (20) ਪੁੱਤਰੀ ਆਸ ਮੁਹੰਮਦ ਵਾਸੀ ਬਸੀਪੁਰ ਵਜੋਂ ਹੋਈ। ਪੁਲਸ ਅਗਲੇਰੀ ਜਾਂਚ ਕਰ ਰਹੀ ਹੈ।
ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ
NEXT STORY