ਨੰਗਲ(ਸੈਣੀ) : ਨੰਗਲ-ਚੰਡੀਗੜ੍ਹ ਮੁੱਖ ਮਾਰਗ ’ਤੇ ਮੋਟਰਸਾਈਕਲ ਅਤੇ ਐੱਚ. ਆਰ. ਟੀ. ਸੀ. ਦੀ ਬੱਸ ਵਿਚਾਲੇ ਹੋਈ ਟੱਕਰ ਵਿਚ ਇਕ ਵਿਦਿਆਰਥੀ ਦੀ ਦਰਦਨਾਕ ਮੌਤ ਹੋ ਗਈ। ਐਤਵਾਰ ਸ਼ਾਮ ਰੇਲਵੇ ਰੋਡ ਨੇੜੇ ਟੀ. ਵੀ. ਐੱਸ. ਏਜੰਸੀ ਦੇ ਸਾਹਮਣੇ ਐੱਨ. ਐੱਚ. ਐਕਸਟੈਂਸ਼ਨ-503 ’ਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰ ਕੇ ਆਪਣੇ ਘਰ ਵਾਰਡ ਨੰਬਰ 12, ਰਾਮਪੁਰ ਸਾਹਨੀ, ਨੰਗਲ ਵਾਪਸ ਆ ਰਹੇ ਵਿਦਿਆਰਥੀ ਬਲਭਦਰ ਸ਼ਰਮਾ ਨੂੰ ਬੱਸ ਨੇ ਆਪਣੀ ਲਪੇਟ ਵਿਚ ਲੈ ਲਿਆ। ਹਾਦਸੇ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਇਹ ਵੀ ਪੜ੍ਹੋ- ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
ਮ੍ਰਿਤਕ ਬਲਭਦਰ ਸ਼ਰਮਾ ਚੰਡੀਗੜ੍ਹ ਯੂਨੀਵਰਸਿਟੀ ਵਿਚ ਬੀ. ਸੀ. ਏ. ਦਾ ਵਿਦਿਆਰਥੀ ਸੀ। ਇਸ ਦੁਖਦਾਈ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਬਲਭਦਰ ਦੇ ਪਿਤਾ ਸੁਧੀਰ ਸ਼ਰਮਾ ਨੇ ਦੱਸਿਆ ਕਿ ਉਹ ਨੰਗਲ ਵਿਚ ਦੁਕਾਨ ਕਰਦੇ ਹਨ ਅਤੇ ਉਨ੍ਹਾਂ ਦੇ ਦੋਵੇਂ ਪੁੱਤਰ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰ ਕੇ ਵਾਪਸ ਆਏ ਸਨ। ਵੱਡਾ ਪੁੱਤਰ ਦੁਕਾਨ ’ਤੇ ਰੁਕ ਗਿਆ, ਜਦਕਿ ਛੋਟਾ ਪੁੱਤਰ ਬਲਭਦਰ ਘਰ ਵੱਲ ਰਵਾਨਾ ਹੋ ਗਿਆ। ਰਸਤੇ ਵਿਚ ਉਹ ਇਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ, ਪੁਲਸ ਦੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ
ਇਸ ਸਬੰਧੀ ਨੰਗਲ ਥਾਣੇ ਦੇ ਏ. ਐੱਸ. ਆਈ. ਕੇਸ਼ਵ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਬੱਸ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬੱਸ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਮਹਾਰਾਸ਼ਟਰ ਸਰਕਾਰ ਵੱਲੋਂ Sikh Gurdwara Act ਰੱਦ, ਨਵੇਂ ਕਾਨੂੰਨ ਦੀ ਤਿਆਰੀ, SGPC ਵੱਲੋਂ ਵਿਰੋਧ
NEXT STORY