ਫਰੀਦਕੋਟ (ਜਗਤਾਰ) : ਫਰੀਦਕੋਟ ਤੋਂ ਥੋੜੀ ਦੂਰ ਸਰਕਾਰੀ ਮਿਡਲ ਸਕੂਲ ਜੰਡਵਾਲਾ ਸੰਧੂਆਂ ਵਿਖੇ ਸਕੂਲ ਵਿਚ ਬੱਚਿਆਂ ਨੂੰ ਪੜ੍ਹਾ ਰਹੇ ਇਕ ਅਧਿਆਪਕ 'ਤੇ ਗੋਲੀਆਂ ਚਲਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਦੌਰਾਨ ਅਧਿਆਪਕ ਨੇ ਭੱਜ ਕੇ ਆਪਣੀ ਜਾਨ ਬਚਾਈ। ਚੰਗੀ ਗੱਲ ਇਹ ਰਹੀ ਕਿ ਇਸ ਵਾਰਦਾਤ ਵਿਚ ਸਕੂਲ ਵਿਚ ਮੌਜੂਦ ਕਿਸੇ ਬੱਚੇ ਦਾ ਨੁਕਸਾਨ ਨਹੀਂ ਹੋਇਆ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਬਣਾਈ ਗਈ ਉੱਚ ਪੱਧਰੀ ਕਮੇਟੀ, ਜਾਰੀ ਹੋਏ ਸਖ਼ਤ ਹੁਕਮ
ਮੌਕੇ 'ਤੇ ਜਾ ਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਕੂਲ ਵਿਚ ਸਾਇੰਸ ਟੀਚਰ ਮਨਦੀਪ ਸਿੰਘ ਬੱਤਰਾ ਹਾਜ਼ਰ ਸੀ। ਇੰਨੇ ਨੂੰ ਇਕ ਮਰਦ ਅਤੇ ਇਕ ਔਰਤ ਆਏ ਤੇ ਉਨ੍ਹਾਂ ਨੇ ਮਨਦੀਪ ਸਿੰਘ ਦੇ ਪੈਰਾਂ ਵੱਲ ਦੋ ਫਾਇਰ ਕੀਤੇ ਪਰ ਬੱਤਰਾ ਦਾ ਬਚਾਅ ਹੋ ਗਿਆ। ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਬੱਚਿਆਂ ਵਿਚ ਚੀਕ ਚਿਹਾੜਾ ਪੈ ਗਿਆ। ਦੂਜੇ ਅਧਿਆਪਕ ਅਤੇ ਮਿੱਡ ਡੇ ਮੀਲ ਵਰਕਰ ਅਤੇ ਪਿੰਡ ਵਾਸੀ ਵੀ ਮੌਕੇ 'ਤੇ ਪੁੱਜੇ ਤਾਂ ਹਮਲਾਵਰ ਤੇਜ਼ੀ ਨਾਲ ਮੌਕੇ ਤੋਂ ਫਰਾਰ ਹੋ ਗਏ। ਦੂਜਾ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ 'ਤੇ ਪੁੱਜੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ
ਜਾਣਕਾਰੀ ਦਿੰਦੇ ਹੋਏ ਅਧਿਆਪਕ ਮਨਦੀਪ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਜਿਸ ਨਾਲ ਉਸਦਾ ਪੁਰਾਣਾ ਮਸਲਾ ਚੱਲ ਰਿਹਾ ਹੈ, ਉਹ ਆਪਣੀ ਪਤਨੀ ਨਾਲ ਆਇਆ ਜਿਸ ਨੇ ਸਕੂਲ ਅੰਦਰ ਹੀ ਉਸ ਵੱਲ ਦੋ ਫ਼ਾਇਰ ਕੀਤੇ। ਇਸ ਤੋਂ ਬਾਅਦ ਉਸ ਨੇ ਭੱਜ ਕੇ ਆਪਣੀ ਜਾਨ ਬਚਾਈ। ਬਾਅਦ 'ਚ ਉਕਤ ਮੁਲਜ਼ਮ ਵਲੋਂ ਉਸ ਵੱਲ ਕੁਰਸੀ ਵਗਾਹ ਕੇ ਮਾਰੀ ਸਕੂਲ 'ਚੋਂ ਫਰਾਰ ਹੋ ਗਿਆ। ਉਧਰ ਥਾਣਾ ਸਾਦਿਕ ਦੇ ਥਾਣਾ ਮੁਖੀ ਨਵਦੀਪ ਭੱਟੀ ਨੇ ਕਿਹਾ ਕਿ ਦੋਵਾਂ ਧਿਰਾਂ 'ਚ ਪੁਰਾਣੀ ਰੰਜਿਸ਼ ਚੱਲ ਰਹੀ ਹੈ ਜਿਸ ਕਾਰਨ ਹਰਪ੍ਰੀਤ ਸਿੰਘ ਵੱਲੋਂ ਅਧਿਅਪਕ ਮਨਦੀਪ ਸਿੰਘ 'ਤੇ ਗੋਲੀਆਂ ਚਲਾਈਆਂ ਗਈਆਂ। ਇਸ ਦੀ ਸ਼ਿਕਾਇਤ 'ਤੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਜਿਸਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਬਿਜਲੀ ਵਾਲੇ ਕੁਨੈਕਸ਼ਨਾਂ ਨੂੰ ਲੈ ਕੇ ਵੱਡੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ; ਦੁਪਹਿਰ 2 ਵਜੇ ਤਕ...
NEXT STORY