ਬਠਿੰਡਾ (ਅਮਿਤ ਸ਼ਰਮਾ,ਪਰਮਿੰਦਰ) — ਬਠਿੰਡਾ ਦੇ ਪਰਸ਼ੁਰਾਮ ਨਗਰ 'ਚ 11ਵੀਂ ਜਮਾਤ ਦੀ ਵਿਦਿਆਰਥਣ ਵਲੋਂ ਬੀਤੀ ਰਾਤ ਫਾਹਾ ਲਗਾ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੀ ਪਛਾਣ ਸਿਮਰਨ ਵਜੋਂ ਹੋਈ ਹੈ। ਜਾਣਕਾਰੀ ਮੁਤਬਾਕ ਘਟਨਾ ਸਮੇਂ ਲੜਕੀ ਦੀ ਮਾਂ ਮੰਦਰ ਜਾ ਰਹੀ ਸੀ ਕਿ ਉਸ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਉਸ ਦੀ ਧੀ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ, ਜਦ ਮਹਿਲਾ ਘਰ ਪਹੁੰਚੀ ਤਾਂ ਉਸ ਨੇ ਦੇਖਿਆ ਕਿ ਉਸ ਦੀ ਧੀ ਦੀ ਲਾਸ਼ ਪੱਖੇ ਨਾਲ ਲੱਟਕ ਰਹੀ ਸੀ ਤੇ ਉਸ ਦੀ ਮੌਤ ਹੋ ਚੁੱਕੀ ਸੀ। ਮੌਕੇ 'ਤੇ ਪਹੁੰਚੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਰਸ਼ੁਰਾਮ ਨਗਰ 'ਚ 15 ਸਾਲਾ ਲੜਕੀ ਦੀ ਖੁਦਕੁਸ਼ੀ ਕਰਨ ਤੋਂ ਬਾਅਦ ਇਲਾਕੇ 'ਚ ਸ਼ੌਕ ਦਾ ਮਾਹੌਲ ਹੈ। ਹਰ ਕੋਈ ਇਸ ਮੌਤ ਦੇ ਪਿੱਛੇ ਦੇ ਕਾਰਨ ਜਾਨਣ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਲੜਕੀ ਨੇ ਖੁਦਕੁਸ਼ੀ ਕਿਉਂ ਕੀਤੀ ਇਸ ਦਾ ਕੋਈ ਵੀ ਕਾਰਨ ਅਜੇ ਸਾਹਮਣੇ ਨਹੀਂ ਆਇਆ ਹੈ, ਉਥੇ ਹੀ ਲੜਕੀ ਦੀ ਮਾਂ ਨੇ ਦੱਸਿਆ ਕਿ ਉਹ ਮੰਦਰ ਜਾ ਰਹੀ ਸੀ ਕਿ ਰਸਤੇ 'ਚ ਉਸ ਦੇ ਭਤੀਜੇ ਦਾ ਫੋਨ ਆਇਆ ਕਿ ਉਸ ਦੀ ਧੀ ਸਿਮਰਨ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ।
ਇਸ ਸੰਬੰਧੀ ਕੈਨਾਲ ਥਾਣੇ ਦੇ ਐੱਸ. ਐੱਚ. ਓ. ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਰਸ਼ੁਰਾਮ ਨਗਰ 'ਚ ਨਾਬਾਲਗ ਲੜਕੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਲੜਕੀ ਦੀ ਲਾਸ਼ ਕੋਲੋਂ ਕਿਸੇ ਤਰ੍ਹਾਂ ਦਾ ਸੁਸਾਈਡ ਨੋਟ ਨਹੀਂ ਮਿਲਿਆ ਫਿਲਹਾਲ ਲਾਸ਼ ਨੂੰ ਸਿਵਲ ਹਸਪਤਾਲ 'ਚ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ 'ਚ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਤਰਨਤਾਰਨ : ਬਜ਼ਾਰ 'ਚ ਗੁੰਡਾਗਰਦੀ ਕਰਨ ਵਾਲੇ 4 ਵਿਅਕਤੀ ਗ੍ਰਿਫਤਾਰ
NEXT STORY