Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    6:13:42 PM

  • gunshot fired at this bank in amritsar

    ਵੱਡੀ ਵਾਰਦਾਤ : ਅੰਮ੍ਰਿਤਸਰ ਦੇ ਬੈਂਕ 'ਚ ਫਾਇਰਿੰਗ,...

  • bhagwant mann  manjit sidhu  congress

    CM ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ...

  • parvinder jhota dig accused

    ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ...

  • pilots detained in uae

    Flydubai ਜਹਾਜ਼ ਨੂੰ ਡੇਗਣ ਦੀ ਸਾਜ਼ਿਸ਼ ਦੇ ਮਾਮਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੰਜਾਬ : ਵਿਦਿਆਰਥੀਆਂ ਲਈ ਵੱਡੀ ਖ਼ਬਰ, ਅਪਡੇਟ ਹੋਣ ਜਾ ਰਿਹਾ ਸਿਲੇਬਸ

PUNJAB News Punjabi(ਪੰਜਾਬ)

ਪੰਜਾਬ : ਵਿਦਿਆਰਥੀਆਂ ਲਈ ਵੱਡੀ ਖ਼ਬਰ, ਅਪਡੇਟ ਹੋਣ ਜਾ ਰਿਹਾ ਸਿਲੇਬਸ

  • Edited By Gurminder Singh,
  • Updated: 04 Jun, 2025 06:25 PM
Patiala
student syllabus update
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਸਨੌਰ (ਮਨਦੀਪ ਜੋਸਨ) : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਤਿਆਰ ਹੈ। ਇਸ ਲਈ ਯੂਨੀਵਰਸਿਟੀ ਆਉਣ ਵਾਲੇ ਸਮੇਂ ’ਚ ਚੱਲ ਰਹੇ ਸਿਲੇਬਸਾਂ ਨੂੰ ਅਪਡੇਟ ਕਰ ਸਕਦੀ ਹੈ। ਪੀ. ਯੂ. ਦੇ ਨਵ-ਨਿਯੁਕਤ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਆਖਿਆ ਕਿ ਉਨ੍ਹਾਂ ਦਾ ਵਿਜ਼ਨ ਹੈ ਕਿ ਵਿਦਿਆਰਥੀ ਇਥੋਂ ਪੜ੍ਹ ਕੇ ਜਾਣ ਤੇ ਉਨ੍ਹਾਂ ਨੂੰ ਇਥੇ ਨੌਕਰੀ ਮਿਲੇ ਅਤੇ ਸਾਡਾ ਪੜ੍ਹਾਇਆ ਸਫਲ ਹੋ ਜਾਵੇ। ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਆਖਿਆ ਕਿ ਅੱਜ ਸਮਾਂ ਬਹੁਤ ਅੱਗੇ ਚਲਾ ਗਿਆ ਹੈ। ਇੰਡਸਟਰੀ ਨਵੀਆਂ-ਨਵੀਆਂ ਤਕਨੀਕਾਂ ਲੈ ਕੇ ਆ ਰਹੀ ਹੈ। ਵਾਈਸ ਚਾਂਸਲਰ ਨੇ ਆਪਣੀਆਂ ਤਰਜੀਹਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਦੀ ਇਹ ਲੋੜ ਹੈ ਕਿ ਵਿੱਦਿਅਕ ਸੰਸਥਾਵਾਂ ਦੇ ਵੱਖ-ਵੱਖ ਕੋਰਸਾਂ ਨੂੰ ਸਬੰਧਤ ਇੰਡਸਟਰੀ ਨਾਲ ਬਰ ਮੇਚ ਕੇ ਚਲਾਇਆ ਜਾਵੇ ਤਾਂ ਕਿ ਜ਼ਮੀਨੀ ਅਤੇ ਵਿਹਾਰਕ ਪੱਧਰ ’ਤੇ ਇੰਡਸਟਰੀ ਦੀਆਂ ਲੋੜਾਂ ਸਮਝ ਕੇ ਉਸ ਅਨੁਸਾਰ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। 

ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਦੀ ਬੱਸ 'ਤੇ ਹਮਲਾ, ਮੰਜ਼ਰ ਦੇਖ ਸਵਾਰੀਆਂ ਦੇ ਸੁੱਕੇ ਸਾਹ

ਉਨ੍ਹਾਂ ਕਿਹਾ ਕਿ ਇਸ ਦਿਸ਼ਾ ’ਚ ਕਾਰਜ ਕਰਨ ਲਈ ਸਬੰਧਤ ਇੰਡਸਟਰੀ ਦੇ ਪ੍ਰਤੀਨਿਧੀਆਂ ਨੂੰ ਬੋਰਡ ਆਫ ਸਟੱਡੀਜ਼ ’ਚ ਸ਼ਾਮਲ ਕੀਤਾ ਜਾਵੇਗਾ ਤਾਂ ਕਿ ਪਾਠਕ੍ਰਮ ਨੂੰ ਵਿਉਂਤਣ ਸਮੇਂ ਉਨ੍ਹਾਂ ਦੀ ਪੇਸ਼ੇਵਰ ਸਲਾਹ ਦਾ ਲਾਭ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਵਿੱਦਿਅਕ ਅਦਾਰਿਆਂ ਅਤੇ ਸਬੰਧਤ ਇੰਡਸਟਰੀ ਦਰਮਿਆਨ ਖੱਪਿਆਂ ਨੂੰ ਪੂਰ ਕੇ ਅਜਿਹਾ ਸਿਲੇਬਸ ਤਿਆਰ ਹੋ ਸਕਦਾ ਹੈ, ਜਿਸ ਦੀ ਪੜ੍ਹਾਈ ਉਪਰੰਤ ਵਿਦਿਆਰਥੀਆਂ ਨੂੰ ਰੋਜ਼ਗਾਰ ਹਾਸਲ ਕਰਨ ’ਚ ਕੋਈ ਮੁਸ਼ਕਿਲ ਪੇਸ਼ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਇੰਡਸਟਰੀ ਦੀਆਂ ਲੋੜਾਂ ਅਨੁਸਾਰ ਵੱਖ-ਵੱਖ ਕਿਸਮ ਦੇ ਛੋਟੇ ਸਰਟੀਫ਼ਿਕੇਟ ਕੋਰਸ ਵੀ ਸ਼ੁਰੂ ਕੀਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ 19 ਪਿੰਡਾਂ ਦੀਆਂ ਪੰਚਾਇਤਾਂ ਨੇ ਮਤੇ ਪਾ ਕੇ ਕਰ 'ਤਾ ਵੱਡਾ ਐਲਾਨ

ਕੈਲੰਡਰ ’ਚ ਵੀ ਹੋ ਸਕਦੀ ਹੈ ਸੋਧ

ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬੀ ਯੂਨੀਵਰਸਿਟੀ ਆਪਣੇ ਕੈਲੰਡਰ ’ਤੇ ਆਧਾਰਿਤ ਕੰਮ ਕਰਦੀ ਹੈ। ਯੂਨੀਵਰਸਿਟੀ ’ਚ ਸੁਧਾਰ ਲਿਆਉਣ ਲਈ ਜੇਕਰ ਸਾਨੂੰ ਕੈਲੰਡਰ ’ਚ ਸੋਧ ਕਰਨੀ ਪਈ ਤਾਂ ਉਹ ਵੀ ਹੋਵੇਗੀ। ਉਨ੍ਹਾਂ ਆਖਿਆ ਕਿ ਸੁਧਾਰ ਲਈ ਜੋ ਵੀ ਕਰਨਾ ਹੋਵੇ, ਉਹ ਕਰਾਂਗਾ। ਇਸ ਲਈ ਯੂਨੀਵਰਸਿਟੀ ਦੇ ਅਧਿਕਾਰੀ, ਅਧਿਆਪਕ, ਕਰਮਚਾਰੀ ਇਸ ਗੱਲ ਨੂੰ ਤਿਆਰ ਰਹਿਣ।

ਨਵੇਂ ਕਿੱਤਾਮੁਖੀ ਕੋਰਸ ਵੀ ਕਰਾਂਗੇ ਸ਼ੁਰੂ

ਵੀ. ਸੀ. ਡਾ. ਜਗਦੀਪ ਸਿੰਘ ਨੇ ਆਖਿਆ ਕਿ ਯੂਨੀਵਰਸਿਟੀ ਆਉਣ ਵਾਲੇ ਸਮੇਂ ’ਚ ਹੋਰ ਕਿੱਤਾਮੁਖੀ ਕੋਰਸ ਸ਼ੁਰੂ ਕਰੇਗੀ ਤਾਂ ਜੋ ਇਥੋਂ ਨਿਕਲਦੇ ਹੀ ਵਿਦਿਆਰਥੀਆਂ ਨੂੰ ਨੌਕਰੀਆਂ ਮਿਲ ਜਾਣ। ਉਨ੍ਹਾਂ ਆਖਿਆ ਕਿ ਕਿੱਤਾਮੁਖੀ ਕੋਰਸਾਂ ਦੀ ਅੱਜ ਬੇਹੱਦ ਲੋੜ ਹੈ। ਹਰ ਵਿਦਿਆਰਥੀ 12ਵੀਂ ਤੋਂ ਬਾਅਦ ਪ੍ਰੇਸ਼ਾਨ ਹੋ ਉਠਦਾ ਹੈ ਕਿ ਉਹ ਕਿੱਧਰ ਨੂੰ ਜਾਵੇ। ਉਨ੍ਹਾਂ ਆਖਿਆ ਕਿ ਸਿਰਫ ਕੁਝ ਫੀਸਦੀ ਹੀ ਵਿਦਿਆਰਥੀ ਅਜਿਹੇ ਹਨ, ਜਿਹੜੇ ਇੰਜੀਨੀਅਰਿੰਗ, ਡਾਕਟਰੀ ਵਰਗੇ ਮਹਿੰਗੇ ਕੋਰਸਾਂ ਨੂੰ ਕਰ ਸਕਦੇ ਹਨ ਪਰ ਸਾਡੇ ਪਿੰਡਾਂ ’ਚ ਬਹੁਤ ਸਾਰੇ ਵਿਦਿਆਰਥੀ ਅਜਿਹੇ ਹਨ, ਜਿਨ੍ਹਾਂ ਨੂੰ ਜੇਕਰ 12ਵੀਂ ਤੋਂ ਬਾਅਦ ਕਿੱਤਾਮੁਖੀ ਕੋਰਸ ਕਰਵਾਏ ਜਾਣ ਤਾਂ ਉਨ੍ਹਾਂ ਨੂੰ ਵੱਖ-ਵੱਖ ਖੇਤਰਾਂ ’ਚ ਵਧੀਆ ਨੌਕਰੀ ਜਾਂ ਰੋਜ਼ਗਾਰ ਮਿਲ ਸਕਦਾ ਹੈ। ਉਨ੍ਹਾਂ ਆਖਿਆ ਕਿ ਮੈਂ ਇਸ ਵਿਜ਼ਨ ’ਤੇ ਵੀ ਕੰਮ ਕਰ ਰਿਹਾ ਹਾਂ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 7 ਜੂਨ ਨੂੰ ਛੁੱਟੀ ਦਾ ਐਲਾਨ

ਵਿੱਤੀ ਸੰਕਟ ਨੂੰ ਹੱਲ ਕਰਨ ਲਈ ਫਾਲਤੂ ਖਰਚੇ ਘਟਾਏ ਜਾਣਗੇ

ਪੰਜਾਬੀ ਯੂਨੀਵਰਸਿਟੀ ਨੂੰ ਇਸ ਵੇਲੇ ਸਰਕਾਰ ਹਰ ਮਹੀਨੇ ਲਗਭਗ 33 ਕਰੋੜ ਦੇ ਰਹੀ ਹੈ। ਯੂਨੀਵਰਸਿਟੀ ਦਾ ਖਰਚਾ 40 ਕਰੋੜ ਤੋਂ ਵੱਧ ਹੈ। ਯੂਨੀਵਰਸਿਟੀ ਲਗਭਗ ਹਰ ਮਹੀਨੇ ਦਾ ਖਰਚਾ ਬੜੀ ਮੁਸ਼ਕਲ ਨਾਲ ਕੱਢਦੀ ਹੈ। ਇਸ ਲਈ ਵਾਈਸ ਚਾਂਸਲਰ ਇਹ ਚਾਹੁੰਦੇ ਹਨ ਕਿ ਵਿੱਤੀ ਖਰਚੇ ਨੂੰ ਘਟਾਇਆ ਜਾਵੇ। ਇਸ ਸਬੰਧੀ ਕਮੇਟੀ ਵੀ ਬਣਾਉਣਗੇ।

64 ਵਿਭਾਗਾਂ ’ਚ ਵੀ. ਸੀ. ਇਕੱਲੇ-ਇਕੱਲੇ ਦਾ ਕਰਨਗੇ ਦੌਰਾ ਅਤੇ ਚੈਕਿੰਗ

ਵਾਈਸ ਚਾਂਸਲਰ ਨੇ ਆਖਿਆ ਕਿ ਉਹ ਪੰਜਾਬੀ ਯੂਨੀਵਰਸਿਟੀ ਦੇ 64 ਵਿਭਾਗਾਂ ਅੰਦਰ ਜਾਣਗੇ। ਉਨ੍ਹਾਂ ਆਖਿਆ ਕਿ ਵਿਭਾਗ ’ਚ ਜਾਣ ਦਾ ਮਤਲਬ ਇਹ ਨਹੀਂ ਹੁੰਦਾ ਕਿ ਉਹ ਗਏ ਤੇ ਮੁੜ ਆਏ। ਉਹ ਕੋਈ ਫਾਰਮੈਲਿਟੀ ਪੂਰੀ ਕਰਨ ਦੇ ਮੂਡ ’ਚ ਨਹੀਂ ਹਨ। ਉਹ ਇਕੱਲੇ-ਇਕੱਲੇ ਵਿਭਾਗ ਦਾ ਦੌਰਾ ਅਤੇ ਚੈਕਿੰਗ ਕਰਨਗੇ। ਵਿਭਾਗ ਦੇ ਅਧਿਆਪਕਾਂ, ਵਿਦਿਆਰਥੀਆਂ ਜਾਂ ਹੋਰ ਸਟਾਫ ਦੀਆਂ ਸਮੱਸਿਆਵਾਂ ਨੂੰ ਵੀ ਸੁਣਨਗੇ ਤੇ ਹੱਲ ਕਰਨਗੇ। ਉਨ੍ਹਾਂ ਆਖਿਆ ਕਿ ਪੰਜਾਬੀ ਯੂਨੀਵਰਸਿਟੀ ਨੂੰ ਚਲਾਉਣ ਲਈ ਇਸ ਦੇ ਹਰ ਕੋਨੇ ਦੀ ਜਾਣਕਾਰੀ ਹੋਣੀ ਜ਼ਰੂਰੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਜਾਰੀ ਹੋਇਆ ਅਲਰਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਸੁਧਾਰ ਲਈ ਕਈ ਸਖਤ ਐਕਸ਼ਨ ਕਰਨ ਦੇ ਮੂਡ ’ਚ ਹਨ ਵੀ. ਸੀ. : ਚੰਗੇ ਨੂੰ ਮਿਲੇਗਾ ਮਾਣ

ਡਾ. ਜਗਦੀਪ ਸਿੰਘ ਨੇ ਗੱਲਬਾਤ ਕਰਦਿਆਂ ਆਖਿਆ ਕਿ ਕੁਝ ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਅਤੇ ਕੁਝ ਅਧਿਆਪਕਾਂ ਦੀਆਂ ਵੀ ਸ਼ਿਕਾਇਤਾਂ ਆ ਰਹੀਆਂ ਹਨ ਕਿ ਉਹ ਸਹੀ ਕੰਮ ਨਹੀਂ ਕਰਦੇ। ਜਿਹੜੇ ਕੰਮ ਨਹੀਂ ਕਰਨਗੇ, ਉਨ੍ਹਾਂ ਖਿਲਾਫ ਸਖਤ ਐਕਸ਼ਨ ਹੋਵੇਗਾ ਤੇ ਚੰਗਿਆਂ ਨੂੰ ਮਾਣ ਵੀ ਮਿਲੇਗਾ। ਉਨ੍ਹਾਂ ਯੂਨੀਵਰਸਿਟੀ ਦੇ ਸਮੁੱਚੇ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਸਲਾਹ ਦਿੱਤੀ ਕਿ ਉਹ ਇਕ ਦੂਜੇ ਦੀਆਂ ਲੱਤਾਂ ਖਿੱਚਣ ਨੂੰ ਛੱਡ ਕੇ ਯੂਨੀਵਰਸਿਟੀ ਦੀ ਬਿਹਤਰੀ ਲਈ ਕੰਮ ਕਰਨ।

ਮੁਲਾਜ਼ਮ ਧਰਨਿਆਂ ਨੂੰ ਛੱਡ ਕੇ ਯੂਨੀਵਰਸਿਟੀ ਨੂੰ ਅੱਗੇ ਵਧਾਉਣ ਲਈ ਅੱਗੇ ਆਉਣ

ਡਾ. ਜਗਦੀਪ ਸਿੰਘ ਨੇ ਸਮੁੱਚੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਧਰਨਿਆਂ ਦੀ ਸ਼ੈਲੀ ਨੂੰ ਛੱਡ ਕੇ ਯੂਨੀਵਰਸਿਟੀ ਨੂੰ ਅੱਗੇ ਵਧਾਉਣ ਲਈ ਅੱਗੇ ਆਉਣ। ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਆਏ ਅਜੇ ਕੁਝ ਦਿਨ ਹੀ ਹੋਏ ਹਨ। ਇਸ ਲਈ ਉਹ ਚਾਹੁੰਦੇ ਹਨ ਕਿ ਮੁਲਾਜ਼ਮ ਖੁਦ ਯੂਨੀਵਰਸਿਟੀ ਦੀ ਬਿਹਤਰੀ ਲਈ ਕੰਮ ਕਰਨ। ਉਨ੍ਹਾਂ ਆਖਿਆ ਕਿ ਹੋਲੀ-ਹੋਲੀ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਕਰਾਂਗੇ। ਡਾ. ਜਗਦੀਪ ਸਿੰਘ ਨੇ ਆਖਿਆ ਕਿ ਯੂਨੀਵਰਸਿਟੀ ਦੇ ਮੁਲਾਜ਼ਮਾਂ ਦੀ ਹੀ ਇਹ ਯੂਨੀਵਰਸਿਟੀ ਹੈ। ਉਨ੍ਹਾਂ ਸੇਵਾਮੁਕਤੀ ਤੱਕ ਇਥੇ ਰਹਿਣਾ ਹੈ। ਵਾਈਸ ਚਾਂਸਲਰ ਨੂੰ ਤਾਂ ਸਰਕਾਰ 3 ਸਾਲ ਲਈ ਲਾ ਕੇ ਭੇਜਦੀ ਹੈ ਅਤੇ ਮੈਂ 3 ਸਾਲਾਂ ਅੰਦਰ ਇਸ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਕਰਾਂਗਾ। ਜੇਕਰ ਯੂਨੀਵਰਸਿਟੀ ਦੇ ਮੁਲਾਜ਼ਮਾਂ ਦਾ ਸਾਥ ਹੋਵੇ ਤਾਂ ਯੂਨੀਵਰਸਿਟੀਆਂ ਨੂੰ ਜਿਊਂਦਾ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਬਿਜਲੀ ਵਿਭਾਗ ਨੇ ਕੀਤਾ ਵੱਡਾ ਐਲਾਨ

ਵੀ. ਸੀ. ਵੱਲੋਂ ਐਲਾਨ : ਮੈਂ ਤੇ ਮੇਰੀ ਪਤਨੀ ਮੁਫਤ ਕਰਾਂਗੇ ਪੇਪਰ ਚੈੱਕ

ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਲੰਘੇ ਦਿਨੀਂ ਪ੍ਰੀਖਿਆ ਸ਼ਾਖਾ ਦੀ ਚੈਕਿੰਗ ਕੀਤੀ ਹੈ। ਪ੍ਰੀਖਿਆ ਸ਼ਾਖਾ ਦੀਆਂ ਲਗਾਤਾਰ ਸ਼ਿਕਾਇਤਾਂ ਹਨ। ਇਸ ਲਈ ਡਾ. ਜਗਦੀਪ ਸਿੰਘ ਇਸ ਨੂੰ ਸੁਧਾਰਨਾ ਚਾਹੁੰਦੇ ਹਨ ਤੇ ਆਉਣ ਵਾਲੇ ਦਿਨਾਂ ’ਚ ਵੀ ਪ੍ਰੀਖਿਆ ਸ਼ਾਖਾ ਉਨ੍ਹਾਂ ਦੇ ਟਾਰਗੈੱਟ ’ਤੇ ਰਹੇਗੀ। ਡਾ. ਜਗਦੀਪ ਸਿੰਘ ਨੇ ਗੱਲਬਾਤ ਕਰਦਿਆਂ ਆਖਿਆ ਕਿ ਅਸੀਂ ਉਨ੍ਹਾਂ ਅਧਿਆਪਕਾਂ ਦੇ ਪੇਪਰ ਚੈੱਕ ਕਰਨ ਦੇ ਮਾਣਭੱਤੇ ਬਹੁਤ ਜਲਦ ਭਿਜਵਾ ਰਹੇ ਹਾਂ। ਉਨ੍ਹਾਂ ਆਖਿਆ ਕਿ ਇਹ ਵੀ ਇਕ ਵੱਡੀ ਸੇਵਾ ਹੈ। ਇਸ ਲਈ ਅਧਿਆਪਕਾਂ ਨੂੰ ਫਰਾਖਦਿਲੀ ਦਿਖਾਉਣੀ ਚਾਹੀਦੀ ਹੈ। ਜਿਹੜੇ ਅਦਾਰੇ ਉਨ੍ਹਾਂ ਨੂੰ ਬਹੁਤ ਵੱਡਾ ਮਾਣ-ਸਨਮਾਨ ਦਿੰਦੇ ਹਨ, ਉਨ੍ਹਾਂ ਦੇ ਵਿਦਿਆਰਥੀਆਂ ਦੇ ਪੇਪਰ ਚੈੱਕ ਕਰਨਾ ਵੀ ਇਕ ਵੱਡਾ ਧਰਮ ਹੈ। ਵਾਈਸ ਚਾਂਸਲਰ ਨੇ ਆਖਿਆ ਕਿ ਉਹ ਖੁਦ ਜੀਵ ਵਿਗਿਆਨੀ ਹਨ ਤੇ ਉਨ੍ਹਾਂ ਦੀ ਪਤਨੀ ਵੀ ਪ੍ਰੋਫੈਸਰ ਹੈ, ਅਸੀਂ ਦੋਵਾਂ ਨੇ ਵਿਦਿਆਰਥੀਆਂ ਦੇ ਪੂਰੀ ਤਰ੍ਹਾਂ ਮੁਫਤ ਪੇਪਰ ਚੈੱਕ ਕਰਨ ਦੀ ਪੇਸ਼ਕਸ਼ ਕੀਤੀ ਹੈ ਅਤੇ ਅਸੀਂ ਇਹ ਕਰ ਕੇ ਵੀ ਦਿਖਾਵਾਂਗੇ। ਯੂਨੀਵਰਸਿਟੀ ਦੀ ਬਿਤਹਰੀ ਲਈ ਅਸੀਂ ਹਰ ਵੇਲੇ ਹਾਜ਼ਰ ਹਾਂ। ਹਰ ਗੱਲ ਨੂੰ ਪੈਸਿਆਂ ਨਾਲ ਨਹੀਂ ਤੋਲਿਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਅੰਦਰ ਪ੍ਰੀਖਿਆ ਸ਼ਾਖਾ ਦਾ ਇਕ ਅਜਿਹਾ ਸਿਸਟਮ ਤਿਆਰ ਕੀਤਾ ਜਾਵੇਗਾ ਕਿ ਨਤੀਜੇ ਪੂਰੀ ਤੇਜ਼ੀ ਨਾਲ ਆਉਣ ਤੇ ਨਤੀਜਿਆਂ ਲਈ ਸਭ ਨੂੰ ਟਾਈਮਬਾਊਂਡ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਵਿਚ ਬੈਨ ਹੋਇਆ ਇਹ ਕੈਪਸੂਲ, ਵਿਕਰੀ 'ਤੇ ਲੱਗੀ ਪਾਬੰਦੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Student
  • Syllabus
  • Update
  • ਵਿਦਿਆਰਥੀ
  • ਸਿਲੇਬਸ
  • ਅਪਡੇਟ

ਪੰਜਾਬ ਦੇ ਦੁਕਾਨਦਾਰਾਂ ਲਈ ਵੱਡਾ ਐਲਾਨ, ਮਾਨ ਸਰਕਾਰ ਨੇ ਕੈਬਨਿਟ 'ਚ ਲਿਆ ਫ਼ੈਸਲਾ (ਵੀਡੀਓ)

NEXT STORY

Stories You May Like

  • punjab politics congress high command
    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ ਪ੍ਰਧਾਨ
  • pseb new portal
    ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪੜ੍ਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ
  • punjab s villages gurdaspur
    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ, ਦਹਾਕਿਆਂ ਪੁਰਾਣੀ ਮੰਗ ਹੋਣ ਜਾ ਰਹੀ ਪੂਰੀ
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ ਅਪਡੇਟ
  • major revelation in the former sarpanch murder case
    ਪੰਜਾਬ: ਗੋਲ਼ੀਆਂ ਮਾਰ ਕਤਲ ਕੀਤੇ ਸਾਬਕਾ ਸਰਪੰਚ ਦੇ ਮਾਮਲੇ 'ਚ ਵੱਡੀ ਅਪਡੇਟ! ਭਰਾ ਨਿਕਲਿਆ ਕਾਤਲ
  • disciplinary action initiated against students in lpu violence case
    LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ 'ਤੇ ਸਖ਼ਤ ਐਕਸ਼ਨ, ਯੂਨੀਵਰਸਿਟੀ ਵੱਲੋਂ ਨੋਟਿਸ ਜਾਰੀ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
Trending
Ek Nazar
flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • father refuses to perform parvinder jhota s cremation
      ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ, ਪੂਰੇ ਸ਼ਹਿਰ 'ਚ ਤਣਾਅ ਵਾਲਾ...
    • parvinder jhota s son became emotional after his father s death
      ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ ਪੁੱਤ, ਪਰਿਵਾਰ 'ਤੇ ਟੁੱਟਿਆ...
    • dig s major statement on the parvinder jhota murder case
      ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਤੇ DIG ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਵੱਡੀ...
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • fraud case
      ਬੀਮਾ ਕੰਪਨੀ ਦਾ ਮੈਨੇਜਰ ਧੋਖਾਧੜੀ ਦੇ ਮਾਮਲੇ 'ਚ ਨਾਮਜ਼ਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +