ਵੈੱਬ ਡੈਸਕ : ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੇ ਪੰਜਾਬ ਪੁਲਸ ਦੀ ਕਾਰਜਪ੍ਰਣਾਲੀ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਫਰੀਦਕੋਟ ਪੁਲਸ ਤੋਂ ਸਵਾਲ ਪੁੱਛਣ ਵਾਲੇ ਇੱਕ ਵਿਦਿਆਰਥੀ ਨੂੰ ਹਿਰਾਸਤ ਲਿਆ ਗਿਆ ਹੈ ਤੇ ਉਨ੍ਹਾਂ ਨੇ ਇਸ ਕਾਰਵਾਈ ਦੀ ਸਖਤ ਨਿਖੇਧੀ ਕੀਤੀ ਹੈ।
ਬਾਜਵਾ ਨੇ ਪੰਜਾਬ ਪੁਲਸ ਨੂੰ ਮੁਖਾਤਿਬ ਹੁੰਦਿਆਂ ਸਵਾਲ ਕੀਤਾ ਕਿ "ਸਵਾਲ ਪੁੱਛਣਾ ਕਦੋਂ ਤੋਂ ਅਪਰਾਧ ਬਣ ਗਿਆ ਹੈ?" ਉਨ੍ਹਾਂ ਅਨੁਸਾਰ, ਇੱਕ ਵਿਦਿਆਰਥੀ ਜਿਸ ਨੇ ਪੁਲਸ ਨੂੰ ਸਵਾਲ ਕਰਨ ਦੀ ਹਿੰਮਤ ਦਿਖਾਈ, ਉਸ ਨੂੰ ਰੋਕਥਾਮ ਵਜੋਂ ਹਿਰਾਸਤ (preventive detention) ਵਿੱਚ ਰੱਖਣਾ ਸੂਬੇ ਵਿੱਚ ਪ੍ਰਗਟਾਵੇ ਦੀ ਆਜ਼ਾਦੀ 'ਤੇ ਵੱਡਾ ਸਵਾਲੀਆ ਨਿਸ਼ਾਨ ਲਗਾਉਂਦਾ ਹੈ।
ਵਿਰੋਧੀ ਧਿਰ ਦੇ ਨੇਤਾ ਨੇ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜੇਕਰ ਆਲੋਚਨਾ ਕਰਨ 'ਤੇ ਇਸ ਤਰ੍ਹਾਂ ਦੀ ਕਾਰਵਾਈ ਹੁੰਦੀ ਹੈ, ਤਾਂ ਕੀ ਨਾਗਰਿਕਾਂ ਤੋਂ ਸਿਰਫ਼ ਚੁੱਪ ਰਹਿਣ ਅਤੇ ਸਰਕਾਰ ਲਈ ਤਾੜੀਆਂ ਵਜਾਉਣ ਦੀ ਉਮੀਦ ਕੀਤੀ ਜਾਂਦੀ ਹੈ? ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਦੀ ਸਰਕਾਰ ਅਧੀਨ ਅਸਹਿਮਤੀ (dissent) ਨੂੰ ਸੁਰੱਖਿਆ ਲਈ ਖ਼ਤਰਾ ਸਮਝਿਆ ਜਾ ਰਿਹਾ ਹੈ, ਜੋ ਕਿ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ ਹੈ।
ਇਥੇ ਦੱਸ ਦਈਏ ਕਿ ਬੀਤੇ ਦਿਨੀਂ ਫਰੀਦਕੋਟ ਦੇ ਇਕ ਸਮਾਗਮ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਸੀ। ਇਸ ਵੀਡੀਓ ਵਿਚ ਦਿਖਾਈ ਦੇ ਰਿਹਾ ਸੀ ਕਿ ਸਮਾਗਮ ਦੌਰਾਨ ਪੁਲਸ ਦੇ ਸੀਨੀਅਰ ਅਧਿਕਾਰੀ ਮੌਜੂਦ ਹੁੰਦੇ ਹਨ ਤੇ ਇਸੇ ਦੌਰਾਨ ਇਕ ਵਿਦਿਆਰਥੀ ਉਨ੍ਹਾਂ ਤੋਂ ਕੁਝ ਤਿੱਖੇ ਸਵਾਲ ਪੁੱਛਦਾ ਹੈ। ਇਸ ਦੌਰਾਨ ਪੁਲਸ ਅਧਿਕਾਰੀ ਵਿਦਿਆਰਥੀ ਦੇ ਸਵਾਲਾਂ ਤੋਂ ਬਚਦੇ ਨਜ਼ਰ ਆਉਂਦੇ ਹਨ ਤੇ ਉਸ ਤੋਂ ਉਸ ਦੀ ਨਿੱਜੀ ਜਾਣਕਾਰੀ ਪੁੱਛਦੇ ਹਨ। ਇਸ ਦੌਰਾਨ ਮਾਹੌਲ ਕਾਫੀ ਗਰਮਾ ਜਾਂਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕੀ ਹੁਣ ਇਕ ਵਿਦਿਆਰਥੀ ਤੋਂ ਵੀ ਡਰਨ ਲੱਗ ਪਈ ਹੈ ਪੁਲਸ? : ਮਜੀਠੀਆ
NEXT STORY