ਚੰਡੀਗੜ੍ਹ : 12ਵੀਂ ਦੇ ਨਤੀਜਿਆਂ ਦੀ ਉਡੀਕ ਵਿਚ ਬੈਠੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਦਾ ਇੰਤਜ਼ਾਰ ਜਲਦੀ ਖਤਮ ਹੋਣ ਵਾਲਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀਆਂ ਵੱਖ-ਵੱਖ ਸਟ੍ਰੀਮਾਂ ਵਿਚ ਵਿਦਿਆਰਥੀਆਂ ਦੀਆਂ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਭਲਕੇ ਐਲਾਨੇ ਜਾਣ ਦੀ ਸੰਭਾਵਨਾ ਹੈ। ਬੋਰਡ ਦੇ ਨਤੀਜਾ ਜਾਰੀ ਕਰਨ ਦੀ ਮਿਤੀ ਦਾ ਭਾਵੇਂ ਅਧਿਕਾਰਤ ਤੌਰ 'ਤੇ ਐਲਾਨ ਨਹੀਂ ਹੋਇਆ ਹੈ ਪਰ ਸੂਤਰਾਂ ਅਨੁਸਾਰ PSEB 30 ਅਪ੍ਰੈਲ 2024 ਤੱਕ ਨਤੀਜਿਆਂ ਦਾ ਐਲਾਨ ਕਰ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਰਹਿਣਗੇ ਬੰਦ
ਅਜਿਹੀ ਸਥਿਤੀ ਵਿਚ ਜਿਹੜੇ ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫਰਵਰੀ-ਮਾਰਚ 2024 ਵਿਚ ਕਰਵਾਈ ਗਈ ਸੀਨੀਅਰ ਸੈਕੰਡਰੀ ਬੋਰਡ ਦੀ ਪ੍ਰੀਖਿਆ ਵਿਚ ਸ਼ਾਮਲ ਹੋਏ ਸਨ, ਉਹ ਆਪਣੇ ਨਤੀਜੇ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਦੇਖ ਸਕਦੇ ਹਨ। ਇਸ ਤੋਂ ਇਲਾਵਾ ਵਿਦਿਆਰਥੀ ਸੰਪੂਰਨ ਮਾਰਕਸ਼ੀਟ ਵਿਭਾਗ ਦੀ ਅਧਿਕਾਰਤ ਵੈੱਬਸਾਈਟ ਤੋਂ ਆਨਲਾਈਨ ਪ੍ਰਾਪਤ ਕਰ ਸਕਦੇ ਹਨ।
ਇਹ ਵੀ ਪੜ੍ਹੋ : ਕਾਂਗਰਸ ਨੇ ਐਲਾਨੇ ਉਮੀਦਵਾਰ, ਰਾਜਾ ਵੜਿੰਗ, ਸੁਖਜਿੰਦਰ ਰੰਧਾਵਾ, ਸਿੰਗਲਾ ਤੇ ਜ਼ੀਰਾ ਨੂੰ ਉਤਾਰਿਆ ਮੈਦਾਨ 'ਚ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
11ਵੀਂ ਜਮਾਤ ਦੀ ਵਿਦਿਆਰਥਣ ਨੂੰ ਨਾਮਲੂਮ ਵਾਹਨ ਚਾਲਕ ਨੇ ਮਾਰੀ ਟੱਕਰ, ਮੌਤ
NEXT STORY