ਲੁਧਿਆਣਾ (ਵਿੱਕੀ) : ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਕਿ ਜ਼ਿਲ੍ਹਾ ਲੁਧਿਆਣਾ ਦੀਆਂ ਤਕਨੀਕੀ ਕੋਰਸਾਂ ਦੀਆਂ ਚਾਹਵਾਨ 10ਵੀਂ ਅਤੇ 12ਵੀਂ ਪਾਸ ਵਿਦਿਆਰਥਣਾਂ ਲਈ ਇੰਜੀਨੀਅਰਿੰਗ ਖੇਤਰ ਵਿਚ ਆਪਣਾ ਭਵਿੱਖ ਬਨਾਉਣ ਲਈ ਇਹ ਸੁਨਹਿਰੀ ਮੌਕਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੀਆਂ ਕੁੜੀਆਂ ਲਈ ਇੱਕੋ-ਇੱਕ ਸਰਕਾਰੀ ਕਾਲਜ ਸਤਿਗੁਰੂ ਰਾਮ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ, ਰਿਸ਼ੀ ਨਗਰ ਵਿਖੇ ਚੱਲ ਰਹੇ ਤਿੰਨ ਸਾਲਾ ਡਿਪਲੋਮਾ ਕੋਰਸਾਂ, ਕੰਪਿਊਟਰ ਸਾਇੰਸ ਐਂਡ ਇੰਜ. ਇਨਫਾਰਮੇਸ਼ਨ ਟੈਕਨਾਲੋਜੀ, ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜ. ਗਾਰਮੈਂਟ ਮੈਨੂਫੈਕਚਰਿੰਗ ਟੈਕਨਾਲੋਜੀ, ਫੈਸ਼ਨ ਡਿਜ਼ਾਇਨ ਅਤੇ ਮਾਡਰਨ ਆਫਿਸ ਪ੍ਰੈਕਟਿਸ ਵਿਚ ਦਾਖ਼ਲਾ ਲੈ ਕੇ ਵਿਦਿਆਰਥਣਾਂ ਆਪਣੇ ਕੈਰੀਅਰ ਦੀ ਸ਼ੁਰੂਆਤ ਕਰ ਸਕਦੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸ਼ਨੀਵਾਰ ਦਾ ਲਾਕਡਾਊਨ ਹਟਾਇਆ, ਵਿਆਹ ਸਮਾਗਮ ਨੂੰ ਲੈ ਕੇ ਨਵੇਂ ਹੁਕਮ ਜਾਰੀ
ਉਨ੍ਹਾਂ ਕਿਹਾ ਸਰਕਾਰੀ ਕਾਲਜ ਹੋਣ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਭਲਾਈ ਸਕੀਮਾਂ ਜਿਵੇਂ ਕਿ ਯੋਗ ਐਸ.ਸੀ/ਓ.ਬੀ.ਸੀ/ਘੱਟ ਗਿਣਤੀ ਵਰਗ ਨੂੰ ਨਿਯਮਾਂ ਅਧੀਨ ਬਣਦੇ ਲਾਭ ਦਿੱਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਵਜ਼ੀਫਾ ਯੋਜਨਾ ਅਧੀਨ ਹਰ ਵਰਗ ਅਤੇ ਕਿਸੇ ਵੀ ਆਮਦਨ ਗਰੁੱਪ ਦੀਆਂ ਵਿਦਿਆਰਥਣਾਂ ਦੀ 10ਵੀਂ ਜਾਂ 12ਵੀਂ ਦੇ ਨੰਬਰਾਂ ਅਨੁਸਾਰ 100 ਫ਼ੀਸਦੀ ਤੱਕ ਟਿਊਸ਼ਨ ਫੀਸ ਮੁਆਫੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਦੂਰ ਦੁਰਾਡੇ ਦੀਆਂ ਕੁੜੀਆਂ ਲਈ ਸੰਸਥਾ ਵਿਚ ਹੋਸਟਲ ਦੀ ਸੁਵਿਧਾ ਵੀ ਉਪਲੱਬਧ ਹੈ।
ਇਹ ਵੀ ਪੜ੍ਹੋ : ਹਾਈਕਮਾਨ ਨੂੰ ਰਿਪੋਰਟ ਸੌਂਪੇ ਜਾਣ ਤੋਂ ਪਹਿਲਾਂ ਕਾਂਗਰਸ ’ਚ ਵੱਡੀ ਹਲਚਲ, ਤਿੰਨ ਸਾਂਸਦਾਂ ਵਲੋਂ ਕੈਪਟਨ ਨਾਲ ਮੁਲਾਕਾਤ
ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਜਾਣਕਾਰੀ ਹਿੱਤ ਦਾਖਲਾ ਹੈਲਪ ਡੈਸਕ ਨੰਬਰ 98720-85786 ਅਤੇ 0161-2303223 ਗਾਈਡੈਂਸ ਸੈਲ ਸਥਾਪਤ ਕੀਤਾ ਹੋਇਆ ਹੈ। ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵਿਦਿਆਰਥਣਾਂ ਕਾਲਜ ਵਿਖੇ ਦਾਖਲਾ ਲੈ ਕੇ ਸਰਕਾਰ ਦੀਆਂ ਸਕੀਮਾਂ ਦਾ ਲਾਹਾ ਲੈਣ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਪੁਲਸ ਲਈ ਸਿਰਦਰਦੀ ਬਣੇ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਦਾ ਐਨਕਾਊਂਟਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਨਾਭਾ ਓਪਨ ਜੇਲ੍ਹ ’ਚੋਂ ਉਮਰਕੈਦ ਦੀ ਸਜ਼ਾ ਭੁਗਤ ਰਿਹਾ ਕੈਦੀ ਫਰਾਰ
NEXT STORY