ਜਲਾਲਾਬਾਦ (ਸੇਤੀਆ, ਸੁਮਿਤ, ਟੀਨੂੰ) : ਪੰਜਾਬ ਸਰਕਾਰ ਅਤੇ ਸਿੱਖਿਆ ਮਹਿਕਮੇ ਵਲੋਂ ਜਾਰੀ ਹਿਦਾਇਤਾਂ ਮੁਤਾਬਿਕ 9ਵੀਂ ਤੋਂ ਲੈ ਕੇ 12ਵੀਂ ਕਲਾਸ ਦੇ ਵਿਦਿਆਰਥੀ ਸੋਮਵਾਰ ਨੂੰ ਲੰਬੇ ਸਮੇਂ ਬਾਅਦ ਸਕੂਲ ਵਿਹੜੇ 'ਚ ਦਾਖ਼ਲ ਹੋਏ। ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਜਲਾਲਾਬਾਦ ਦੇ ਵਿਦਿਆਰਥੀਆਂ ਦੀ ਮੁੱਖ ਗੇਟ 'ਤੇ ਹੀ ਸਕ੍ਰੀਨਿੰਗ ਕੀਤੀ ਗਈ ਅਤੇ ਸਕ੍ਰੀਨਿੰਗ ਹੋਣ ਤੋਂ ਬਾਅਦ ਹੀ ਵਿਦਿਆਰਥੀਆਂ ਨੂੰ ਸਕੂਲ ਦੇ ਅੰਦਰ ਦਾਖ਼ਲ ਹੋਣ ਦਿੱਤਾ ਗਿਆ। ਇਸ ਤੋਂ ਇਲਾਵਾ ਕਲਾਸਾਂ 'ਚ ਵੀ ਵਿਦਿਆਰਥੀਆਂ ਨੂੰ ਬਿਠਾਉਣ ਤੋਂ ਬਾਅਦ ਸਮਾਜਕ ਦੂਰੀ ਦਾ ਧਿਆਨ ਰੱਖਿਆ ਗਿਆ ਅਤੇ ਵਿਦਿਆਰਥੀਆਂ ਨੇ ਮਾਸਕ ਪਹਿਣ ਕੇ ਹੀ ਸਿੱਖਿਆ ਗ੍ਰਹਿਣ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਸੁਭਾਸ਼ ਸਾਂਘ ਅਤੇ ਚੇਅਰਮੈਨ ਹਰੀਸ਼ ਸੇਤੀਆ ਨੇ ਦੱਸਿਆ ਕਿ ਸਿੱਖਿਆ ਮਹਿਕਮੇ ਵਲੋਂ ਜਾਰੀ ਨਿਰਦੇਸ਼ਾਂ ਮੁਤਾਬਕ 19 ਅਕਤੂਬਰ ਨੂੰ ਵਿਦਿਆਰਥੀਆਂ ਨੂੰ ਸਕੂਲ 'ਚ ਬੁਲਾਉਣ ਲਈ ਕਿਹਾ ਗਿਆ ਸੀ ਅਤੇ ਇਸ ਤੋਂ ਪਹਿਲਾਂ ਵਿਦਿਆਰਥੀਆਂ ਦੇ ਮਾਪਿਆਂ ਕੋਲੋਂ ਸਵੈ ਘੋਸ਼ਣਾ ਪੱਤਰ ਲਏ ਗਏ ਹਨ ਕਿ ਉਹ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਲਈ ਤਿਆਰ ਹਨ ਅਤੇ ਉਹ ਕੋਵਿਡ-19 ਦੀਆਂ ਹਿਦਾਇਤਾਂ ਦੀ ਪਾਲਣਾ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸਕੂਲ 'ਚ ਪਹਿਲੇ ਦਿਨ 95 ਬੱਚੇ ਆਏ ਹਨ।
ਇਹ ਵੀ ਪੜ੍ਹੋ : ਆਖਿਰ ਵਿਧਾਨ ਸਭਾ ਦੀ ਕਾਰਵਾਈ 'ਚ ਸ਼ਾਮਲ ਹੋਏ ਨਵਜੋਤ ਸਿੱਧੂ, ਪਿਛਲੀ ਕਤਾਰ 'ਚ ਬੈਠੇ
ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਸਕੂਲ ਨੂੰ ਪੂਰੀ ਤਰ੍ਹਾਂ ਸੈਨੇਟਾਈਜ਼ ਕਰਵਾਇਆ ਗਿਆ ਸੀ ਅਤੇ ਇਸ ਤੋਂ ਇਲਾਵਾ ਪੜ੍ਹਾਈ ਦਾ ਕੰਮ ਸੁਚਾਰੂ ਚਲਾਉਣ ਲਈ ਸਕੂਲ ਅਧਿਆਪਕਾਂ 'ਤੇ ਆਧਾਰਿਤ ਵੱਖ-ਵੱਖ ਸਿਹਤ, ਸਫ਼ਾਈ ਅਤੇ ਹੰਗਾਮੀ ਕਮੇਟੀਆਂ ਦਾ ਗਠਨ ਕੀਤਾ ਗਿਆ। ਇਹ ਕਮੇਟੀਆਂ ਸਕੂਲ ਸਮੇਂ ਦੌਰਾਨ ਵਿਦਿਆਰਥੀਆਂ ਦੇ ਨਾਲ-ਨਾਲ ਸਕੂਲ ਆਉਣ ਵਾਲੇ ਮਾਪਿਆਂ ਅਤੇ ਅਧਿਆਪਕਾਂ ਨੂੰ ਮਾਸਕ ਪਹਿਣਨ, ਸਹੀ ਦੂਰੀ ਰੱਖਣ ਅਤੇ ਸੈਨੀਟਾਈਜ਼ਰ ਸਬੰਧੀ ਤੱਥਾ ਦਾ ਪੂਰਨ ਖ਼ਿਆਲ ਰੱਖਣਗੀਆਂ। ਉਨ੍ਹਾਂ ਦੱਸਿਆ ਕਿ ਉਕਤ ਵਿਦਿਆਰਥੀਆਂ ਦੀ ਸਿੱਖਿਆ ਨੂੰ ਲੈ ਕੇ ਪੂਰਾ ਧਿਆਨ ਰੱਖਿਆ ਜਾਵੇਗਾ ਅਤੇ ਜੋ ਵੀ ਸਮਾਂ ਉਕਤ ਵਿਦਿਆਰਥੀਆਂ ਕੋਲ ਹੈ, ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਆਪਣੇ ਵਿਸ਼ਿਆਂ 'ਚ ਨਿਪੁੰਨ ਬਣਾਉਣ ਲਈ ਅਧਿਆਪਕ ਪੂਰੀ ਮਿਹਨਤ ਕਰਵਾਉਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕੋਵਿਡ-19 ਸਬੰਧੀ ਮਹਿਕਮੇ ਵਲੋਂ ਜਾਰੀ ਨਿਰਦੇਸ਼ਾਂ ਦਾ ਪਾਲਣ ਕਰਨ ਅਤੇ ਖਾਸਕਰ ਸਿੱਖਿਆ ਵੱਲ ਪੂਰਾ ਧਿਆਨ ਦੇਣ ਤਾਂ ਜੋ ਉਹ ਚੰਗੇ ਅੰਕ ਪ੍ਰਾਪਤ ਕਰ ਸਕਣ।
ਇਹ ਵੀ ਪੜ੍ਹੋ : ਜਲੰਧਰ: ਲੰਮੇ ਸਮੇਂ ਤੋਂ ਬਾਅਦ ਸਕੂਲਾਂ 'ਚ ਪਰਤੀ ਰੌਣਕ, ਖਿੜ੍ਹੇ ਵਿਦਿਆਰਥੀਆਂ ਦੇ ਚਿਹਰੇ
ਜਲੰਧਰ: ਲੰਮੇ ਸਮੇਂ ਤੋਂ ਬਾਅਦ ਸਕੂਲਾਂ 'ਚ ਪਰਤੀ ਰੌਣਕ, ਖਿੜ੍ਹੇ ਵਿਦਿਆਰਥੀਆਂ ਦੇ ਚਿਹਰੇ
NEXT STORY