ਹਰਿਆਣਾ (ਰਾਜਪੂਤ) - ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਤੇ ਜ਼ਿਲਾ ਸਿੱਖਿਆ ਅਧਿਕਾਰੀ ਸਲਵਿੰਦਰ ਸਿੰਘ ਸਮਰਾ ਐਲੀਮੈਂਟਰੀ ਦੇ ਯੋਗ ਦਿਸ਼ਾ-ਨਿਰਦੇਸ਼ਾਂ ਹੇਠ ਸੂਬੇ ਅੰਦਰ ਚਲਾਏ ਜਾ ਰਹੇ ਪ੍ਰਾਜੈਕਟ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਤਹਿਤ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਭੂੰਗਾ-1 ਅਧੀਨ ਆਉਂਦੇ ਪਿੰਡ ਕਾਹਲਵਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਮੂਹ ਵਿਦਿਆਰਥੀਆਂ ਦੇ ਪੰਜਾਬੀ, ਗਣਿਤ ਤੇ ਅੰਗਰੇਜ਼ੀ ਵਿਸ਼ਿਆਂ ਦੀ ਜਾਂਚ ਕੀਤੀ ਗਈ।
ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਮੰਤਵ ਨਾਲ ਇਹ ਜਾਂਚ ਸੀ. ਐੱਮ. ਟੀ. ਨਰੇਸ਼ ਕੁਮਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਕੀਤੀ ਗਈ। ਉਨ੍ਹਾਂ ਵੱਖ-ਵੱਖ ਵਿਸ਼ਿਆਂ ਦੀ ਜਾਂਚ ਕਰਨ ਉਪਰੰਤ ਤਸੱਲੀ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਪ੍ਰਾਇਮਰੀ ਸਕੂਲ ਨੂੰ ਮੁੱਢਲੀ ਸਹੂਲਤ ਮੁਹੱਈਆ ਕਰਵਾਉਣ ਨਾਲ ਸਿੱਖਿਆ ਦੇ ਮਿਆਰ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਅਧਿਆਪਕਾਂ ਨਾਲ ਪੜ੍ਹਾਉਣ ਦੀਆਂ ਵਿਧੀਆਂ ਤੇ ਹੋਰ ਵਿੱਦਿਅਕ ਨੁਕਤੇ ਸਾਂਝੇ ਕੀਤੇ ਅਤੇ 14 ਨਵੰਬਰ ਤੋਂ ਸ਼ੁਰੂ ਹੋਣ ਜਾ ਰਹੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਸਫਲਤਾਪੂਰਵਕ ਪੜ੍ਹਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਕੂਲ ਦਾ ਪ੍ਰਬੰਧ ਤੇ ਮਿਡ-ਡੇ-ਮੀਲ ਦੀ ਚੈਕਿੰਗ ਕਰ ਕੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਨਰੇਸ਼ ਕੁਮਾਰ ਸੀ. ਐੱਮ. ਟੀ., ਹੈੱਡ ਟੀਚਰ ਬਲਵੰਤ ਸਿੰਘ, ਅਸ਼ੋਕ ਕੁਮਾਰ, ਰੀਟਾ ਰਾਣੀ ਤੇ ਵਿਦਿਆਰਥੀ ਮੌਜੂਦ ਸਨ।
ਸਮੋਗ ਕਾਰਨ ਦਰਜਨਾਂ ਟਰੇਨਾਂ ਲੇਟ, ਰੇਲ ਯਾਤਰੀ ਪ੍ਰੇਸ਼ਾਨ
NEXT STORY