ਗੁਰਦਾਸਪੁਰ(ਵਿਨੋਦ)- ਜੰਮੂ-ਕਸ਼ਮੀਰ ਦੇ ਸਾਰੇ ਵਿਦਿਆਰਥੀ ਗੁਰਦਾਸਪੁਰ ’ਚ ਚੱਲ ਰਹੇ ਸਾਰੇ ਇੰਜੀਨੀਅਰਿੰਗ ਕਾਲਜਾਂ ’ਚ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਬਿਨਾਂ ਕਿਸੇ ਡਰ ਦੇ ਆਪਣੀ ਪੜ੍ਹਾਈ ਪੂਰੀ ਕਰ ਰਹੇ ਹਨ। ਐੱਸ. ਐੱਸ. ਪੀ. ਗੁਰਦਾਸਪੁਰ ਆਦਿੱਤਿਆ ਨੇ ਗੁਰਦਾਸਪੁਰ ’ਚ ਚੱਲ ਰਹੇ ਤਿੰਨ ਇੰਜੀਨੀਅਰਿੰਗ ਕਾਲਜਾਂ ਦਾ ਦੌਰਾ ਕੀਤਾ ਅਤੇ ਜੰਮੂ-ਕਸ਼ਮੀਰ ਦੇ ਸਾਰੇ ਮੁਸਲਿਮ ਅਤੇ ਹੋਰ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਸਾਰੀ ਜਾਣਕਾਰੀ ਇਕੱਠੀ ਕੀਤੀ। ਵਿਦਿਆਰਥੀਆਂ ਨੇ ਇਨ੍ਹਾਂ ਅਧਿਕਾਰੀਆਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਅਤੇ ਸਾਡੇ ਨਾਲ ਹੋਸਟਲ ’ਚ ਰਹਿਣ ਵਾਲੇ ਵਿਦਿਆਰਥੀ ਸਾਨੂੰ ਪੂਰਾ ਸਮਰਥਨ ਦੇ ਰਹੇ ਹਨ।
ਇਹ ਵੀ ਪੜ੍ਹੋ- 2 ਦਿਨਾਂ 'ਚ ਕਣਕ ਦੀ ਵਾਢੀ ਸਬੰਧੀ ਅੰਮ੍ਰਿਤਸਰ ਦੀ DC ਸਾਕਸ਼ੀ ਸਾਹਨੀ ਦਾ ਬਿਆਨ
ਵਿਦਿਆਰਥੀਆਂ ਨੇ ਕਿਹਾ ਕਿ ਕਾਲਜ ਪ੍ਰਬੰਧਨ ਵੀ ਹਰ ਤਰ੍ਹਾਂ ਨਾਲ ਸਾਡਾ ਸਾਥ ਦੇ ਰਿਹਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਸੁਰੱਖਿਆ ਦੇ ਪ੍ਰਬੰਧ ਕੀਤੇ ਹਨ ਪਰ ਸਾਨੂੰ ਕਿਸੇ ਕਿਸਮ ਦਾ ਡਰ ਨਹੀਂ ਹੈ। ਵਿਦਿਆਰਥੀਆਂ ਨੇ ਕਿਹਾ ਕਿ ਅਸੀਂ ਪਹਿਲਗਾਮ ਵਿਖੇ ਵਾਪਰੀ ਘਟਨਾ ਦੀ ਸਖਤ ਨਿੰਦਾ ਕਰਦੇ ਹਾਂ। ਦੂਜੇ ਪਾਸੇ ਐੱਸ. ਐੱਸ. ਪੀ. ਗੁਰਦਾਸਪੁਰ ਸ੍ਰੀ ਆਦਿੱਤਿਆ ਨੇ ਕਿਹਾ ਕਿ ਮੈਂ ਖੁਦ ਸਾਰੇ ਇੰਜੀਨੀਅਰਿੰਗ ਕਾਲਜਾਂ ਦੇ ਹੋਸਟਲਾਂ ਦਾ ਦੌਰਾ ਕੀਤਾ ਹੈ ਅਤੇ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ, ਖਾਸ ਕਰ ਕੇ ਮੁਸਲਿਮ ਭਾਈਚਾਰੇ ਦੇ ਵਿਦਿਆਰਥੀਆਂ ਨੂੰ ਮਿਲਿਆ ਹਾਂ। ਅਸੀਂ ਵਿਦਿਆਰਥੀਆਂ ਨੂੰ ਪੂਰਾ ਭਰੋਸਾ ਦਿੱਤਾ ਹੈ ਕਿ ਪੁਲਸ ਅਤੇ ਪ੍ਰਸ਼ਾਸਨ ਉਨ੍ਹਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਤਿਆਰ ਹੈ ਅਤੇ ਉਨ੍ਹਾਂ ਨੂੰ ਗੁਰਦਾਸਪੁਰ ’ਚ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਹ ਵੀ ਪੜ੍ਹੋ- ਪਹਿਲਗਾਮ ਹਮਲੇ ਨੇ ਪਾਏ ਵਿਛੋੜੇ, ਹੁਣ 7 ਮਹੀਨੇ ਦੀ ਗਰਭਵਤੀ ਨੂੰ...
ਐੱਸ. ਐੱਸ. ਪੀ. ਆਦਿੱਤਿਆ ਨੇ ਕਿਹਾ ਕਿ ਪੁਲਸ ਹਰੇਕ ਨਾਗਰਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਨੂੰ ਗੁਰਦਾਸਪੁਰ ਤੋਂ ਇਲਾਵਾ ਕਿਤੇ ਹੋਰ ਜਾਣ ਦੀ ਲੋੜ ਨਹੀਂ ਹੈ ਅਤੇ ਉਹ ਆਪਣੀ ਪੜ੍ਹਾਈ ਜਾਰੀ ਰੱਖ ਸਕਦੇ ਹਨ। ਗੋਲਡਨ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਮੋਹਿਤ ਮਹਾਜਨ ਨੇ ਕਿਹਾ ਕਿ ਸਾਡੀ ਵਿੱਦਿਅਕ ਸੰਸਥਾ ’ਚ ਵਿਦਿਆਰਥੀਆਂ ’ਚ ਸਦਭਾਵਨਾ ਹੈ ਅਤੇ ਵਿਦਿਆਰਥੀਆਂ ’ਚ ਕੋਈ ਭੇਦਭਾਵ ਜਾਂ ਡਰ ਨਹੀਂ ਹੈ।
ਇਹ ਵੀ ਪੜ੍ਹੋ- ਸ਼ਰਮਨਾਕ ਕਾਰਾ: ਮੁੰਡੇ ਨਾਲ 2 ਵਿਅਕਤੀਆਂ ਨੇ ਪਹਿਲਾਂ ਟੱਪੀਆਂ ਹੱਦਾਂ, ਫਿਰ ਕਰ 'ਤੀ ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਹਿਮ ਖ਼ਬਰ: ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਡਰੈੱਸ ਕੋਡ ਹੋਇਆ ਲਾਜ਼ਮੀ, ਜਾਰੀ ਹੋਏ ਨਵੇਂ ਹੁਕਮ
NEXT STORY