ਅੰਮ੍ਰਿਤਸਰ (ਸਰਬਜੀਤ) : ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀਸੀਏ ਭਾਗ ਤੀਜਾ ਦੇ ਨਤੀਜੇ ਵਿੱਚ ਇਸ ਸੰਸਥਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ 83% ਅੰਕ ਹਾਸਲ ਕਰਕੇ ਜ਼ਿਲ੍ਹੇ ਵਿੱਚੋਂ ਚੌਥਾ ਸਥਾਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅੱਠਵਾਂ ਸਥਾਨ ਹਾਸਲ ਕਰਕੇ ਆਪਣੇ ਮਾਤਾ-ਪਿਤਾ, ਕਾਲਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਾਮ ਰੌਸ਼ਨ ਕੀਤਾ ਹੈ। ਇਸੇ ਕਲਾਸ ਦੇ ਦਮਨਦੀਪ ਸਿੰਘ ਨੇ 78% ਅਤੇ ਪੁਨੀਤ ਕੌਰ ਨੇ 77.5% ਅੰਕ ਹਾਸਲ ਕਰਕੇ ਕਰਮਵਾਰ ਕਲਾਸ ਵਿੱਚ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਗੋਲਡ ਸਮੱਗਲਿੰਗ ਮਾਮਲੇ 'ਚ ਅਦਾਕਾਰਾ ਨੂੰ ਮਿਲੀ ਸਜ਼ਾ, 1 ਸਾਲ ਦੀ ਹੋਈ ਜੇਲ੍ਹ
ਉਹਨਾਂ ਦੱਸਿਆ ਕਿ ਬਾਕੀ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਨੇ ਇਸ ਪ੍ਰਾਪਤੀ ਦਾ ਸਿਹਰਾ ਵਿਦਿਆਰਥੀਆਂ ਅਤੇ ਸਟਾਫ ਦੀ ਮਿਹਨਤ ਨੂੰ ਦਿੱਤਾ। ਇਸ ਮੌਕੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਵਿਦਿਆ ਸੁਖਮਿੰਦਰ ਸਿੰਘ ਨੇ ਵਿਦਿਆਰਥੀਆਂ ਦੀ ਵਧੀਆ ਕਾਰਗੁਜ਼ਾਰੀ ਲਈ ਕਾਲਜ ਪ੍ਰਿੰਸੀਪਲ, ਸਮੂਹ ਸਟਾਫ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸਮੇਂ ਲਈ ਸ਼ੁਭ ਇਛਾਵਾਂ ਦਿੱਤੀਆਂ। ਪ੍ਰਿੰਸੀਪਲ ਅਤੇ ਸਟਾਫ ਵੱਲੋਂ ਵਿਦਿਆਰਥੀਆਂ ਦਾ ਕਾਲਜ ਪਹੁੰਚਣ ਤੇ ਵਿਸ਼ੇਸ਼ ਸਨਮਾਨ ਕੀਤਾ। ਕਾਲਜ ਪ੍ਰਿੰਸੀਪਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਮੇ ਦੇ ਹਾਣੀ ਬਣਾਉਣ ਲਈ ਸਮਾਰਟ ਰੂਮ ਅਤੇ ਆਈ ਸੀ ਟੀ ਲੈਬਜ ਤਿਆਰ ਕਰਵਾ ਕੇ ਦਿੱਤੀਆਂ ਹਨ ਜਿਸ ਦਾ ਵਿਦਿਆਰਥੀ ਭਰਪੂਰ ਲਾਭ ਉਠਾ ਰਹੇ ਹਨ। ਇਸ ਦੇ ਨਾਲ ਹੀ ਲੋੜਵੰਦ ਵਿਦਿਆਰਥੀਆਂ ਨੂੰ ਫ਼ੀਸਾਂ ਵਿੱਚ ਵਿਸ਼ੇਸ਼ ਛੋਟ ਦਿੱਤੀ ਜਾਂਦੀ ਹੈ ।ਪੜ੍ਹਾਈ ਮੁਕੰਮਲ ਹੋਣ ਤੋਂ ਬਾਅਦ ਵਿਦਿਆਰਥੀਆਂ ਦੀ ਪਲੇਸਮੈਟ ਲਈ ਵਿਦਿਆਰਥੀਆਂ ਦੀ ਤਿਆਰੀ ਅਤੇ ਉਨਾਂ ਦੀ ਪਲੇਸਮੈਟ ਲਈ ਪ੍ਵਬੰਧ ਕੀਤੇ ਜਾਂਦੇ ਹਨ। ਕਾਲਜ ਵਿੱਚ ਐਨਡੀਏ ਦੀ ਪ੍ਰੀਖਿਆ ਦੀ ਤਿਆਰੀ ਲਈ ਵਿਸ਼ੇਸ਼ ਕਲਾਸਾਂ ਲਗਾਈਆਂ ਜਾ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਦੀ ਸਰਕਾਰ ਨੇ ਘੱਟ ਗਿਣਤੀਆਂ ਦੇ ਨੌਜਵਾਨ ਵਰਗ ਨੂੰ ਸਕਿੱਲ ਟ੍ਰੇਨਿੰਗ ਦੇਣ ਲਈ ਵਿਸ਼ੇਸ਼ ਸਕੀਮਾਂ ਲਿਆਂਦੀਆਂ : ਰਿਜਿਜੂ
NEXT STORY