ਅਬੋਹਰ (ਸੁਨੀਲ)- ਸ਼ਹਿਰ ’ਚ ਇਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੀ ਕੰਡਿਆਲੀ ਤਾਰ ਨਾਲ ਟਕਰਾ ਗਿਆ। ਇਸ ਹਾਦਸੇ ’ਚ ਮੋਟਰਸਾਈਕਲ ਸਵਾਰ ਦੋਵੇਂ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਏ।
ਹਾਦਸਾ ਹੁੰਦੇ ਹੀ ਆਸ-ਪਾਸ ਦੇ ਲੋਕਾਂ ਨੇ ਤੁਰੰਤ 108 ਐਂਬੂਲੈਂਸ ਨੂੰ ਫ਼ੋਨ ਕਰ ਕੇ ਸੂਚਿਤ ਕੀਤਾ ਤੇ ਸੂਚਨਾ ਮਿਲਣ 'ਤੇ ਜ਼ਖਮੀ ਵਿਦਿਆਰਥੀਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ- ਮੁੱਖ ਮੰਤਰੀ ਦੀ ਦੌੜ 'ਚੋਂ ਰਾਜਾ ਵੜਿੰਗ ਬਾਹਰ, ਕਿਹਾ- 'ਮੈਂ ਨਹੀਂ ਚਾਹੁੰਦਾ CM ਬਣਨਾ...'
ਜਾਣਕਾਰੀ ਅਨੁਸਾਰ ਪਿੰਡ ਡੰਗਰਖੇੜਾ ਦੇ ਦੋ ਵਿਦਿਆਰਥੀ ਆਸ਼ੀਸ਼ ਅਤੇ ਰਾਹੁਲ, ਪਿੰਡ ਬਜੀਤਪੁਰ ਕਟਿਆਂਵਾਲੀ ਦੇ ਸਕੂਲ ’ਚ 10ਵੀਂ ਜਮਾਤ ਦੀ ਪ੍ਰੀਖਿਆ ਦੇਣ ਤੋਂ ਬਾਅਦ ਮੋਟਰਸਾਈਕਲ ’ਤੇ ਘਰ ਪਰਤ ਰਹੇ ਸਨ। ਪਿੰਡ ਦੇ ਨੇੜੇ ਉਨ੍ਹਾਂ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਉਹ ਜਾ ਕੇ ਸੜਕ ਕੰਡੇ ਲੱਗੀ ਕੰਡਿਆਲੀ ਤਾਰ 'ਚ ਜਾ ਵੱਜੇ, ਜਿਸ ਕਾਰਨ ਦੋਵੇਂ ਜ਼ਖ਼ਮੀ ਹੋ ਗਏ।
ਰਾਹੁਲ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਰ ਕੇ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ, ਜਦਕਿ ਆਸ਼ੀਸ਼ ਦਾ ਇਲਾਜ ਸਥਾਨਕ ਹਸਪਤਾਲ ’ਚ ਚੱਲ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਵੇਂ ਵਿਦਿਆਰਥੀ ਪ੍ਰੀਖਿਆ ਦੇਣ ਤੋਂ ਬਾਅਦ ਘਰ ਵਾਪਸ ਆ ਰਹੇ ਸਨ ਕਿ ਰਸਤੇ 'ਚ ਹੀ ਇਹ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ- ਸਰਹੱਦ ਪਾਰ ਕਰ ਭਾਰਤ 'ਚ ਆ ਵੜੀ ਪਾਕਿਸਤਾਨੀ ਔਰਤ, ਵਾਪਸ ਜਾਣ ਬਾਰੇ ਕਿਹਾ, ''ਮੇਰੀ ਜਾਨ ਨੂੰ ਖ਼ਤਰਾ...''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਧਾਮੀ ਦਾ ਅਸਤੀਫਾ ਵਾਪਸ ਅਤੇ ਪੰਜਾਬ ਪੁਲਸ ਵੱਲੋਂ Youtuber ਦਾ ਐਨਕਾਊਂਟਰ, ਜਾਣੋ ਅੱਜ ਦੀਆਂ ਟੌਪ-10 ਖਬਰਾਂ
NEXT STORY