ਫਤਿਹਗੜ੍ਹ ਚੂੜੀਆਂ : ਫਤਿਹਗੜ੍ਹ ਚੂੜੀਆਂ ਦੇ ਪਿੰਡ ਸਾਰਚੂਰ ਤੋਂ ਇਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਇਥੇ ਪਿੰਡ ਸਾਰਚੂਰ ਵਿਚ ਖੇਡ ਮੇਲੇ ਦੌਰਾਨ ਦੇਰ ਸ਼ਾਮ ਟਰੈਕਟਰ ’ਤੇ ਸਟੰਟ ਕਰਦੇ ਨੌਜਵਾਨ ਦੀ ਆਪਣੇ ਹੀ ਟਰੈਕਟਰ ਹੇਠ ਆਉਣ ਕਾਰਣ ਦਰਦਨਾਕ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਮਨਦੀਪ ਸਿੰਘ ਠੱਠਾ ਵਜੋਂ ਹੋਈ ਹੈ। ਜੋ ਖੇਡ ਮੇਲੇ ਵਿਚ ਟਰੈਕਟਰ ਉੱਤੇ ਸਟੰਟ ਕਰ ਰਿਹਾ ਸੀ। ਇਹ ਹਾਦਸਾ ਟਰੈਕਟਰ ਉੱਤੇ ਸਟੰਟ ਕਰਦੇ ਸਮੇਂ ਟਰੈਕਟਰ ਹੇਠਾਂ ਆਉਣ ਕਾਰਣ ਵਾਪਰਿਆ। ਨੌਜਵਾਨ ਸੁਖਮਨਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ’ਚ ਵੱਡੀ ਵਾਰਦਾਤ, ਦਿਨ-ਦਿਹਾੜੇ ਸਰੇ ਬਾਜ਼ਾਰ ਢਾਬਾ ਮਾਲਕ ਨੂੰ ਗੋਲ਼ੀਆਂ ਨਾਲ ਭੁੰਨਿਆ
ਮ੍ਰਿਤਕ ਨੌਜਵਾਨ ਟਰੈਕਟਰ ਸਟੰਟ ਲਈ ਮਸ਼ਹੂਰ ਸੀ ਅਤੇ ਉਸ ਨੂੰ 1575 ਦੇ ਨਾਂਅ ਨਾਲ ਜਾਣਿਆ ਜਾਂਦਾ ਸੀ। ਇਸ ਦਰਦਨਾਕ ਹਾਦਸੇ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿਚ ਦੇਖਿਆ ਜਾ ਸਕਦਾ ਹੈਕਿ ਕਿਵੇਂ ਨੌਜਵਾਨ ਸੁਖਮਨਦੀਪ ਪਹਿਲਾਂ ਟਰੈਕਟਰ ’ਤੇ ਖ਼ਤਰਨਾਕ ਸਟੰਟ ਕਰਦਾ ਹੈ ਅਤੇ ਫਿਰ ਚੱਲਦੇ ਟਰੈਕਟਰ ਤੋਂ ਹੇਠਾਂ ਉੱਤਰ ਜਾਂਦਾ ਹੈ, ਇਸ ਦੌਰਾਨ ਜਦੋਂ ਬੇਕਾਬੂ ਹੋਏ ਟਰੈਕਟਰ ’ਤੇ ਚੜ੍ਹ ਕੇ ਰੇਸ ਘੱਟ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦਾ ਪੈਰ ਥਿੜਕ ਜਾਂਦੇ ਹਨ ਅਤੇ ਉਹ ਆਪਣੇ ਹੀ ਟਰੈਕਟਰ ਹੇਠਾਂ ਆ ਜਾਂਦਾ ਹੈ। ਇਸ ਉਪਰੰਤ ਉਸ ਨੂੰ ਗੰਭੀਰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ : ਅਮਰੀਕਾ ਭੇਜਣ ਦੇ ਨਾਂ 14 ਨੌਜਵਾਨਾਂ ਨਾਲ 68.15 ਲੱਖ ਦੀ ਠੱਗੀ, ਏਜੰਟ ਨੇ ਇੰਝ ਫਸਾਇਆ ਜਾਲ ’ਚ
ਲੋਕਾਂ ਵੱਲੋਂ ਜਿੱਥੇ ਇਸ ਨੌਜਵਾਨ ਦੀ ਮੌਤ ’ਤੇ ਦੁੱਖ ਜ਼ਾਹਰ ਕੀਤਾ ਜਾ ਰਿਹਾ ਹੈ, ਉਥੇ ਹੀ ਸਖ਼ਤੀ ਨਾਲ ਮੰਗ ਕੀਤੀ ਜਾ ਰਹੀ ਹੈ ਕਿ ਮੇਲਿਆਂ ਵਿਚ ਅਜਿਹੇ ਜਾਨਲੇਵਾ ਸਟੰਟ ਬੰਦ ਹੋਣੇ ਚਾਹੀਦੇ ਹਨ। ਇਸ ਨੌਜਵਾਨ ਦੀ ਮੌਤ ’ਤੇ ਜਿੱਥੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਆ ਟੁੱਟਿਆ ਹੈ, ਉਥੇ ਹੀ ਇਲਾਕੇ ਭਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਗਵਾੜਾ ਵਿਖੇ ਵਾਪਰੇ ਸੜਕ ਹਾਦਸੇ ’ਚ ਔਰਤ ਦੀ ਮੌਤ, ਬੇਟਾ ਤੇ ਨੂੰਹ ਜ਼ਖ਼ਮੀ
NEXT STORY