ਬਟਾਲਾ (ਬੇਰੀ) : ਥਾਣਾ ਸਿਵਲ ਲਾਈਨ ਵਿਖੇ ਤਾਇਨਾਤ ਸਬ-ਇੰਸਪੈਕਟਰ ਨੂੰ ਕੁਝ ਵਿਅਕਤੀਆਂ ਵਲੋਂ ਕੁੱਟ-ਮਾਰ ਕਰਕੇ ਗੰਭੀਰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਐੱਸ. ਆਈ. ਅੰਮ੍ਰਿਤਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਉਹ ਦੁਪਹਿਰ ਵੇਲੇ ਸਾਥੀ ਕਰਮਚਾਰੀਆਂ ਸਮੇਤ ਡੇਰਾ ਬਾਬਾ ਨਾਨਕ ਰੋਡ ਲਾਗੇ ਪੈਂਦੇ ਕਿਸੇ ਪਿੰਡ 'ਚ ਛਾਪੇਮਾਰੀ ਕਰਨ ਲਈ ਜਾ ਰਹੇ ਸਨ। ਜਦੋਂ ਉਹ ਪਿੰਡ ਕੋਟਲੀ ਸੂਰਤ ਮੱਲ੍ਹੀ ਨੇੜੇ ਪਹੁੰਚੇ ਤਾਂ ਉਥੇ ਰਸਤੇ 'ਚ ਕੁਝ ਵਿਅਕਤੀ ਇਕ ਬਜ਼ੁਰਗ ਦੀ ਕੁੱਟ-ਮਾਰ ਕਰ ਰਹੇ ਸਨ ਅਤੇ ਉਨ੍ਹਾਂ ਗੱਡੀ ਰੋਕ ਕੇ ਉਸ ਬਜ਼ੁਰਗ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ 'ਤੇ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ।
ਇਸ ਦੌਰਾਨ ਸਾਥੀ ਕਰਮਚਾਰੀਆਂ ਨੇ ਉਸ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਲਿਆਂਦਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਉੱਚ-ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਵਲੋਂ ਮਾਮਲੇ ਦੀ ਜਾਂਚ ਜਾਰੀ ਸੀ।
ਭੈਣਾਂ ਨੇ ਕਰੋੜਾਂ ਦੀ ਜਾਇਦਾਦ ਹੜੱਪਣ ਲਈ ਭਰਾ ਦਾ ਕੀਤਾ ਕਤਲ
NEXT STORY