ਫਗਵਾੜਾ (ਜਲੋਟਾ) : ਜ਼ਿਲ੍ਹਾ ਕਪੂਰਥਲਾ ਦੇ ਐੱਸ. ਐੱਸ. ਪੀ. ਗੌਰਵ ਤੁਰਾ ਵੱਲੋਂ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਗਵਾੜਾ ਪੁਲਸ ਦੀ ਟੀਮ ਨੇ ਬੀਤੇ ਦਿਨੀਂ ਇਕ ਵਿਅਕਤੀ ਜਿਸਦੀ ਪਛਾਣ ਕਿਸ਼ਨ ਸ਼ਰਮਾ ਪੁੱਤਰ ਗੁਰਦਿਆਲ ਚੰਦ ਵਾਸੀ ਬਾਬਾ ਗਧਿਆ ਫਗਵਾੜਾ ਵਜੋਂ ਹੋਈ ਹੈ, ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਕੈਪਸੂਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰ ਉਸ ਖਿਲਾਫ ਥਾਣਾ ਸਿਟੀ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ, ਉਦੋਂ ਪੁਲਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਦੋਸ਼ੀ ਪਾਸੋਂ ਬਹੁਤ ਵੱਡੀ ਗਿਣਤੀ ਵਿੱਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਆਦਿ ਬਰਾਮਦ ਹੋਏ ਸਨ।
ਇਹ ਵੀ ਪੜ੍ਹੋ : ਲੁਧਿਆਣਾ ਦੀ ਵਿਦਿਆਰਥਣ ਨਾਲ ਅੰਮ੍ਰਿਤਸਰ ਦੇ ਇਕ ਹੋਟਲ 'ਚ ਸਮੂਹਿਕ ਜਬਰ ਜ਼ਨਾਹ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐੱਸਪੀ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਥਾਣਾ ਸਿਟੀ ਦੀ ਐੱਸਐੱਚਓ ਊਸ਼ਾ ਰਾਣੀ ਦੇ ਯਤਨਾਂ ਸਦਕਾ ਪੁਲਸ ਨੇ ਦੋਸ਼ੀ ਕਿਸ਼ਨ ਸ਼ਰਮਾ ਦਾ ਪੁਲਸ ਰਿਮਾਂਡ ਹਾਸਲ ਕਰ ਉਸ ਤੋਂ ਕੀਤੀ ਗਈ ਪੁੱਛਗਿਛ ਦੌਰਾਨ ਇਹ ਪਤਾ ਲਗਾਇਆ ਹੈ ਕੀ ਦੋਸ਼ੀ ਪਾਸੋਂ ਬਰਾਮਦ ਹੋਈਆਂ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਵਿਸ਼ਾਲ ਸ਼ਰਮਾ ਪੁੱਤਰ ਅਨਮੇਸ਼ ਕੁਮਾਰ ਵਾਸੀ ਗਲੀ ਨੰਬਰ 4 ਬੀ ਖਾਲਸਾ ਇਨਕਲੇਵ ਨੇੜੇ ਸੁਵਿਧਾ ਸੈਂਟਰ ਫਗਵਾੜਾ ਪਾਸੋਂ ਖਰੀਦ ਕਰਦਾ ਸੀ ਜਿਸ 'ਤੇ ਵਿਸ਼ਾਲ ਸ਼ਰਮਾ ਨੂੰ ਮੁਕੱਦਮਾ ਉਕਤ ਵਿੱਚ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜਦੋਂ ਵਿਸ਼ਾਲ ਸ਼ਰਮਾ ਤੋਂ ਸਖਤੀ ਨਾਲ ਪੁੱਛਗਿਛ ਕੀਤੀ ਤਾਂ ਉਸਨੇ ਦੱਸਿਆ ਕਿ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਪ੍ਰਦੀਪ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਪਿੰਡ ਲਾਂਬੜਾ ਜ਼ਿਲ੍ਹਾ ਜਲੰਧਰ ਪਾਸੋਂ ਖਰੀਦ ਕਰਦਾ ਸੀ ਜਿਸ 'ਤੇ ਪ੍ਰਦੀਪ ਕੁਮਾਰ ਨੂੰ ਮੁਕੱਦਮਾ ਉਕਤ ਵਿੱਚ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਦੋਸ਼ੀ ਵਿਸ਼ਾਲ ਸ਼ਰਮਾ ਅਤੇ ਪ੍ਰਦੀਪ ਕੁਮਾਰ ਨੂੰ ਅਦਾਲਤ ਪੇਸ਼ ਕਰ ਇਹਨਾਂ ਨੂੰ ਪੁਲਸ ਰਿਮਾਂਡ 'ਤੇ ਲਿਆ ਕੀਤਾ ਗਿਆ ਹੈ ਜਿਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮ੍ਰਿਤਕਾ ਦੇ ਸਰੀਰ ’ਚੋਂ ਗ਼ਾਇਬ ਗੁਰਦਾ ਬਣਿਆ ਰਹੱਸ, ਹਾਈ ਕੋਰਟ ਵਲੋਂ ਜਾਂਚ ਦੇ ਹੁਕਮ
NEXT STORY