ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਡਾ: ਸੁਖਪਾਲ ਸਿੰਘ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਵਿਖੇ ਰੋਜ਼ਾਨਾ ਅੱਖਾਂ ਦੇ ਮਰੀਜ਼ਾਂ ਦਾ ਮੁਫਤ ਚੈਕ ਅਪ ਕੀਤਾ ਜਾ ਰਿਹਾ ਹੈ। ਇਹ ਕੈਂਪ ਡਾ. ਰੰਜੂ ਸਿੰਗਲਾ ਡੀ. ਪੀ. ਐਮ. ਜ਼ਿਲ੍ਹਾ ਬਲਾਈਂਡਨੈਸ ਕੰਟਰੋਲ ਸੋਸਾਇਟੀ ਦੀ ਅਗਵਾਈ ਅਤੇ ਡਾ ਸੁਮਨ ਵਧਾਵਨ ਦੀ ਦੇਖ ਰੇਖ 'ਚ ਕਰਵਾਇਆ ਜਾ ਰਿਹਾ ਹੈ। ਇਸ ਕੈਂਪ 'ਚ ਉਹ ਰੋਜ਼ਾਨਾ ਓ. ਪੀ. ਡੀ. ਦੌਰਾਨ ਚਿੱਟੇ ਮੋਤੀਏ ਦੇ ਕੇਸ ਲਭ ਕੇ ਉਨ੍ਹਾਂ ਮਰੀਜ਼ਾਂ ਦੇ ਅਪ੍ਰੇਸ਼ਨ ਕਰ ਰਹੇ ਹਨ।
ਅਪ੍ਰੇਸ਼ਨ ਤੋਂ ਬਾਅਦ ਮਰੀਜ਼ਾਂ ਦੀਆਂ ਅੱਖਾਂ 'ਚ ਮੁਫਤ ਲੈਨਜ ਪਾਏ ਜਾਂਦੇ ਹਨ। ਚੈਕ ਅਪ ਦੌਰਾਨ ਕਈ ਮਰੀਜ਼ ਚਿੱਟੇ ਮੋਤੀਏ ਨਾਲ ਪੀੜਤ ਸਨ, ਉਨ੍ਹਾਂ ਦਾ ਸਿਵਲ ਹਸਪਤਾਲ ਵਿਖੇ ਬੀਤੀ ਦਿਨੀਂ ਅਪ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਮੌਕੇ ਅੱਖਾਂ ਦੇ ਮਾਹਿਰ ਡਾਕਟਰ ਬਲਜੀਤ ਕੌਰ ਤੇ ਉਨ੍ਹਾਂ ਦੀ ਟੀਮ ਨੇ 71 ਮਰੀਜ਼ਾਂ ਦੇ ਚਿੱਟੇ ਮੋਤੀਏ ਦੇ ਸਫ਼ਲ ਅਪ੍ਰੇਸ਼ਨ ਕਰਕੇ ਮੁਫਤ ਲੈਨਜ ਪਾਏ। ਮਰੀਜ਼ਾਂ ਨੂੰ ਅੱਜ ਛੁੱਟੀ ਦੇਣ ਸਮੇਂ ਡਾ. ਸੁਖਪਾਲ ਸਿੰਘ ਬਰਾੜ ਸਿਵਲ ਸਰਜਨ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਸਮਂੇ ਡਾ. ਸੁਮਨ ਵਧਾਵਨ ਸੀਨੀਅਰ ਮੈਡੀਕਲ ਅਫ਼ਸਰ, ਨਰਿੰਦਰ ਕੁਮਾਰ, ਗੁਰਤੇਜ ਸਿੰਘ ਜ਼ਿਲਾ ਮਾਸ ਮੀਡੀਆ ਅਫ਼ਸਰ ਹਾਜ਼ਰ ਸਨ। ਸਿਵਲ ਸਰਜਨ ਡਾ. ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲਾ ਸਿਹਤ ਵਿਭਾਗ ਵੱਲੋਂ ਦੇਸ਼ 'ਚੋਂ ਅੰਨ੍ਹਾਂਪਣ ਖਤਮ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹੁਣ ਤਕ 1850 ਚਿੱਟੇ ਮੋਤੀਏ ਦੇ ਅਪ੍ਰੇਸ਼ਨ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਜਾ ਚੁਕੇ ਹਨ। ਗੁਰਤੇਜ ਸਿੰਘ ਜ਼ਿਲਾ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਜ਼ਿਲਾ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਹੁਣ ਤਕ 56 ਮਰੀਜ਼ਾਂ ਦੀਆਂ ਅੱਖਾਂ ਦੀਆਂ ਪੁਤਲੀਆਂ ਲਗਵਾ ਕੇ ਉਨ੍ਹਾਂ ਨੂੰ ਨਵੀਂ ਰੋਸ਼ਨੀ ਦਿੱਤੀ ਗਈ ਹੈ। ਇਸ ਮੌਕੇ ਸਿਹਤ ਸਟਾਫ ਤੇ ਮਰੀਜ਼ਾਂ ਦੇ ਵਾਰਸ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਆਵਾਜਾਈ 'ਚ ਵਿਘਨ ਪਾਉਣ 'ਤੇ ਕਿਸਾਨ ਆਗੂਆਂ ਖਿਲਾਫ ਕੇਸ ਦਰਜ
NEXT STORY