ਬਠਿੰਡਾ (ਵਿਜੇ ਵਰਮਾ)- ਥਾਣਾ ਸਦਰ ਅਧੀਨ ਪੈਂਦੇ ਪਿੰਡ ਦੀ ਰਹਿਣ ਵਾਲੀ ਇਕ 9ਵੀਂ ਜਮਾਤ ਦੀ ਵਿਦਿਆਰਥਣ ਨੂੰ ਉਸ ਦੇ ਗੁਆਂਢੀ ਨੇ ਬਠਿੰਡਾ ਦੇ ਇੱਕ ਹੋਟਲ ਵਿੱਚ ਲਿਜਾ ਕੇ ਉਸ ਨਾਲ ਜਬਰ-ਜਨਾਹ ਕੀਤਾ ਤੇ ਮਗਰੋਂ ਫਰਾਰ ਹੋ ਗਿਆ। ਪੁਲਸ ਨੇ ਪੀੜਤ ਲੜਕੀ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਜਿਸ ਦੀ ਪਛਾਣ ਨਿਰਭੈ ਸਿੰਘ ਵਜੋਂ ਹੋਈ ਹੈ। ਪੁਲਸ ਵੱਲੋਂ ਉਸ ਨੂੰ ਫੜਨ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਪੁਲਸ ਨੂੰ ਦੋ ਦਿਨ ਪਹਿਲਾਂ ਸੂਚਨਾ ਮਿਲੀ ਸੀ ਕਿ ਪਿੰਡ ਤਿਉਣਾ ਦੀ ਰਹਿਣ ਵਾਲੀ ਇਕ ਨਾਬਾਲਗ ਲੜਕੀ ਨੂੰ ਉਸ ਦਾ ਗੁਆਂਢੀ ਨਿਰਭੈ ਸਿੰਘ, ਜੋ ਰਿਸ਼ਤੇ ਵਿੱਚ ਉਸ ਦੇ ਤਾਏ ਦਾ ਲੜਕਾ ਲੱਗਦਾ ਹੈ, ਵਰਗਲਾ ਕੇ ਉਸ ਨੂੰ ਆਪਣੇ ਨਾਲ ਬਠਿੰਡਾ ਲੈ ਗਿਆ, ਉੱਥੋਂ ਉਹ ਉਸ ਨੂੰ ਇਕ ਹੋਟਲ ਵਿਚ ਲੈ ਗਿਆ, ਜਿੱਥੇ ਉਸ ਨੇ ਉਸ ਦੀ ਮਰਜ਼ੀ ਦੇ ਖਿਲਾਫ ਜਬਰ-ਜਨਾਹ ਕੀਤਾ।
ਇਹ ਵੀ ਪੜ੍ਹੋ- ਸ਼ਗਨਾਂ ਵਾਲੇ ਘਰ 'ਚ ਵਿਛ ਗਏ ਸੱਥਰ, ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਹੀ ਪਿਓ ਨੇ ਛੱਡੀ ਦੁਨੀਆ
ਇਹੀ ਨਹੀਂ, ਇਸ ਮਗਰੋਂ ਮੁਲਜ਼ਮ ਕੁੜੀ ਨੂੰ ਰੇਲਵੇ ਲਾਈਨ 'ਤੇ ਲੈ ਗਿਆ, ਜਿੱਥੇ ਦੋਵਾਂ ਨੇ ਖ਼ੁਦਕੁਸ਼ੀ ਕਰਨ ਦੀ ਗੱਲ ਸੋਚੀ। ਪਰ ਜਦੋਂ ਲੜਕੀ ਨੇ ਇਨਕਾਰ ਕੀਤਾ ਤਾਂ ਉਹ ਉਸ ਨੂੰ ਸਿਰਸਾ ਸਥਿਤ ਆਪਣੀ ਮਾਸੀ ਦੇ ਘਰ ਛੱਡ ਕੇ ਭੱਜ ਗਿਆ। ਡੀ.ਐੱਸ.ਪੀ. ਹਿਨਾ ਗੁਪਤਾ ਨੇ ਦੱਸਿਆ ਕਿ ਲੜਕੀ ਦੀ ਮੈਡੀਕਲ ਜਾਂਚ ਤੋਂ ਬਾਅਦ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਹੱਡ ਚੀਰਵੀਂ ਠੰਡ 'ਚ ਆਈ ਇਕ ਹੋਰ ਮੰਦਭਾਗੀ ਖ਼ਬਰ ; ਵਿਅਕਤੀ ਦੀ ਚਲੀ ਗਈ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਧੁੰਦ ਦੇ ਮੌਸਮ ’ਚ ਵੱਡੇ ਡਰੋਨ ਉਡਾਉਣ ਲੱਗੇ ਸਮੱਗਲਰ, BSF ਨੇ ਫਿਰ ਫੜਿਆ ਡਰੋਨ
NEXT STORY