ਚੰਡੀਗੜ੍ਹ: ਪੰਜਾਬ ਦੇ ਸਾਬਕਾ ਸੈਰ-ਸਪਾਟਾ ਮੰਤਰੀ ਸੁੱਚਾ ਸਿੰਘ ਛੋਟੇਪੁਰ ਨੂੰ ਲਾਸ ਏਂਜਲਸ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਹ ਆਪਣੇ ਰਿਸ਼ਤੇਦਾਰ ਦੀ ਧੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਲਾਸ ਏਂਜਲਸ ਜਾ ਰਹੇ ਸਨ, ਪਰ ਉਨ੍ਹਾਂ ਨੂੰ ਦਿੱਲੀ ਹਵਾਈ ਅੱਡੇ 'ਤੇ ਹੀ ਰੋਕ ਲਿਆ ਗਿਆ ਤੇ ਫ਼ਿਰ ਪੁੱਛਗਿੱਛ ਮਗਰੋਂ ਯਾਤਰਾ ਦੀ ਇਜਾਜ਼ਤ ਨਹੀਂ ਦਿੱਤੀ ਗਈ। ਹੋਰ ਤਾਂ ਹੋਰ ਉਨ੍ਹਾਂ ਦਾ ਪਾਸਪੋਰਟ ਵੀ ਜ਼ਬਤ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਬਿਜਲੀ ਮੰਤਰੀ ਦਾ ਵੱਡਾ ਐਲਾਨ, ਅਗਲੇ ਮਹੀਨੇ ਤੋਂ...
ਜਾਣਕਾਰੀ ਮੁਤਾਬਕ ਸੁੱਚਾ ਸਿੰਘ ਛੋਟੇਪੁਰ ਪੋਤਰੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਲਾਸ ਏਂਜਲਸ ਜਾ ਰਹੇ ਸਨ। ਉਨ੍ਹਾਂ ਵੱਲੋਂ 28 ਅਤੇ 29 ਅਪ੍ਰੈਲ ਦੀ ਦਰਮਿਆਨੀ ਰਾਤ ਲਈ ਕਤਰ ਏਅਰਵੇਜ਼ ਦੀ ਫ਼ਲਾਈਟ ਵੀ ਬੁੱਕ ਕਰਵਾਈ ਗਈ ਸੀ। ਇਹ ਫਲ਼ਾਈਟ ਦਿੱਲੀ ਏਅਰਪੋਰਟ ਤੋਂ ਲਾਸ ਏਂਜਲਸ ਜਾਣੀ ਸੀ। ਜਦੋਂ ਉਹ ਫ਼ਲਾਈਟ ਲਈ ਦਿੱਲੀ ਏਅਰਪੋਰਟ ਪਹੁੰਚੇ ਤਾਂ ਹਵਾਈ ਅੱਡੇ ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕਿਆ ਅਤੇ ਪੁੱਛਗਿੱਛ ਸ਼ੁਰੂ ਕਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕੁਝ ਹੀ ਦੇਰ 'ਚ ਹੋ ਸਕਦੈ ਵੱਡਾ ਐਲਾਨ
ਸੁੱਚਾ ਸਿੰਘ ਛੋਟੇਪੁਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਟੂਰਿਸਟ ਵੀਜ਼ਾ ਹੋਣ ਦੇ ਬਾਵਜੂਦ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਨ੍ਹਾਂ ਨੂੰ ਅਧਿਕਾਰੀਆਂ ਨੂੰ ਦੱਸਿਆ ਕਿ ਉਨ੍ਹਾਂ ਦੇ ਪਾਸਪੋਰਟ ਦੀ ਦੁਰਵਰਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਕਦੇ ਉਨ੍ਹਾਂ ਕਿਸੇ ਨੂੰ ਆਪਣਾ ਪਾਸਪੋਰਟ ਦਿੱਤਾ ਅਤੇ ਨਾ ਹੀ ਇਸ ਦੀ ਚੋਰੀ ਹੋਈ। ਅਧਿਕਾਰੀਆਂ ਨੇ ਛੋਟੇਪੁਰ ਨੂੰ ਕਿਹਾ ਕਿ ਉਨ੍ਹਾਂ ਦਾ ਪਾਸਪੋਰਟ 10-15 ਦਿਨ ਬਾਅਦ ਜਲੰਧਰ ਸਥਿਤ ਪਾਸਪੋਰਟ ਦਫਤਰ ਪਹੁੰਚ ਜਾਵੇਗਾ ਅਤੇ ਉੱਥੇ ਪੂਰੀ ਗੱਲ ਪਤਾ ਲੱਗ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਦੇ ਗਿੱਲ ਪਿੰਡ ਨਾਲ ਸਬੰਧਤ ਹਨ ਕੈਨੇਡਾ ਦੇ 5 MP
NEXT STORY