ਮੋਹਾਲੀ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾਏ ਜਾਣ 'ਤੇ ਪੰਜਾਬ ਦੀ ਸਿਆਸਤ 'ਚ ਘਮਾਸਾਨ ਮਚਿਆ ਹੋਇਆ ਹੈ। ਹਰ ਆਗੂ ਵਲੋਂ ਆਪੋ-ਆਪਣੀ ਪ੍ਰਤੀਕਿਰਿਆ ਇਸ ਮਾਮਲੇ 'ਤੇ ਦਿੱਤੀ ਜਾ ਰਹੀ ਹੈ। ਅਜਿਹੇ 'ਚ 'ਆਪਣਾ ਪੰਜਾਬ ਪਾਰਟੀ' ਦੇ ਮੁਖੀ ਸੁੱਚਾ ਸਿੰਘ ਛੋਟੇਪੁਰ ਵੀ ਮੀਡੀਆ ਸਾਹਮਣੇ ਆਏ ਹਨ। ਛੋਟੇਪੁਰ ਦਾ ਕਹਿਣਾ ਹੈ ਕਿ ਸੁਖਪਾਲ ਖਹਿਰਾ ਨੂੰ ਵੀ ਉਨ੍ਹਾਂ ਵਾਂਗ ਹੀ ਨਿਸ਼ਾਨਾ ਬਣਾਇਆ ਗਿਆ ਹੈ।
ਖਹਿਰਾ ਨੂੰ ਵੀ ਉਨ੍ਹਾਂ ਵਾਂਗ ਹੀ ਨਾ ਤਾਂ ਕੋਈ ਨੋਟਿਸ ਆਇਆ ਤੇ ਨਾ ਹੀ ਕੋਈ ਦੋਸ਼ ਸਾਬਿਤ ਹੋਇਆ। ਉਨ੍ਹਾਂ ਕਿਹਾ ਕਿ ਪਾਰਟੀ ਨੇ ਖਹਿਰਾ ਨੂੰ ਹਟਾਉਣ ਸਮੇਂ ਤਾਨਾਸ਼ਾਹੀ ਵਰਤੀ ਹੈ। ਛੋਟੇਪੁਰ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਇਕ ਨਵੀਂ ਪਾਰਟੀ ਸੀ ਤੇ ਇਸ ਨੂੰ ਚਾਹੀਦਾ ਸੀ ਕਿ ਜੇਕਰ ਰਾਜਭਾਗ ਕਰਨਾ ਹੈ ਤਾਂ ਸਭ ਨੂੰ ਨਾਲ ਲੈ ਕੇ ਚੱਲਣ ਪਰ ਅਜਿਹਾ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਆਗੂ ਨੂੰ ਅਹੁਦੇ ਤੋਂ ਹਟਾਉਣਾ ਹੁੰਦਾ ਹੈ ਤਾਂ ਉਨ੍ਹਾਂ ਕੋਲੋਂ ਧੱਕੇ ਨਾਲ ਹਸਤਾਖਰ ਕਰਾਏ ਜਾਂਦੇ ਹਨ। ਛੋਟੇਪੁਰ ਨੇ ਇੱਥੋਂ ਤੱਕ ਵੀ ਸੰਕੇਤ ਦੇ ਦਿੱਤੇ ਕਿ ਜੇਕਰ ਸੁਖਪਾਲ ਖਹਿਰਾ ਪਾਰਟੀ ਤੋਂ ਵੱਖ ਹੋ ਜਾਂਦੇ ਹਨ ਤਾਂ ਉਹ ਉਨ੍ਹਾਂ ਨਾਲ ਖੜ੍ਹਨਗੇ ਅਤੇ ਪੂਰਾ ਸਹਿਯੋਗ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪੰਜਾਬ 'ਚ ਤੀਜਾ ਫਰੰਟ ਬਣਦਾ ਹੈ ਤਾਂ ਡਾ. ਧਰਮਵੀਰ ਗਾਂਧੀ ਅਤੇ ਸੁਖਪਾਲ ਖਹਿਰਾ ਨਾਲ ਉਹ ਪੂਰਾ ਯੋਗਦਾਨ ਕਰਨਗੇ।
18 ਸਾਲਾਂ ਤੋਂ ਮੰਜੇ 'ਤੇ ਪਿਆ ਸਾਬਕਾ ਫੌਜੀ ਮੌਤ ਦੀ ਭੀਖ ਮੰਗਣ ਨੂੰ ਮਜਬੂਰ (ਵੀਡੀਓ)
NEXT STORY