ਗੁਰਦਾਸਪੁਰ (ਵਿਨੋਦ) : ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਵਿਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਨੇ ਇਸ ਚੋਣ ਸਮੇਤ ਪੰਜਾਬ ਵਿਚ ਹੋਣ ਵਾਲੀਆਂ ਚਾਰ ਆਮ ਚੋਣਾਂ ਵਿਚ ਆਪਣੇ ਉਮੀਦਵਾਰ ਨਾ ਖੜ੍ਹੇ ਕਰਨ ਦਾ ਫੈਸਲਾ ਕੀਤਾ ਸੀ। ਇਸ ਸਬੰਧੀ ਹਲਕਾ ਡੇਰਾ ਬਾਬਾ ਨਾਨਕ ਦੇ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਆਪਣੇ ਵਰਕਰਾਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਕਿਸੇ ਵੀ ਉਮੀਦਵਾਰ ਨੂੰ ਵੋਟ ਨਾ ਪਾਈਏ । ਲੰਗਾਹ ਨੇ ਕਿਹਾ ਕਿ ਭਾਵੇਂ ਸਾਡੀ ਨੰਬਰ-1 ਦੁਸ਼ਮਣ ਪਾਰਟੀ ਕਾਂਗਰਸ ਹੈ ਅਤੇ ਮੇਰੇ ਲਈ ਇਹ ਦੱਸਣਾ ਵੀ ਜ਼ਰੂਰੀ ਹੈ ਕਿ ਕਾਂਗਰਸ ਦੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਪਿਤਾ ਸੰਤੋਖ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਮਲਾ ਹੋਣ ਸਮੇਂ ਲੱਡੂ ਵੰਡੇ ਸਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਨਾ ਲੜਨ ਦਾ ਫੈਸਲਾ ਬੜੀ ਸੋਚ-ਵਿਚਾਰ ਤੋਂ ਬਾਅਦ ਲਿਆ ਹੈ ਅਤੇ ਸਾਨੂੰ ਪਾਰਟੀ ਹਾਈਕਮਾਂਡ ਦੇ ਫੈਸਲੇ ਦਾ ਸਮਰਥਨ ਕਰਨਾ ਚਾਹੀਦਾ ਹੈ ਪਰ ਸਾਨੂੰ ਪੰਜਾਬ ਦੀ ਕਿਸਾਨ ਵਿਰੋਧੀ ਅਤੇ ਅਕਾਲੀ ਦਲ ਵਿਰੋਧੀ ਨੀਤੀਆਂ ਵਿਰੁੱਧ ਗੁੱਸਾ ਜ਼ਾਹਰ ਕਰਕੇ ਵੋਟਾਂ ਵਿਚ ਹਿੱਸਾ ਨਹੀਂ ਲੈਣਾ ਚਾਹੀਦਾ। ਡੇਰਾ ਬਾਬਾ ਨਾਨਕ ਵਿਚ 13 ਨਵੰਬਰ ਨੂੰ ਵੋਟਿੰਗ ਹੋ ਰਹੀ ਹੈ।
ਮਾਨ ਦੇ ਮੰਤਰੀ ਦੀ ਵੱਡੀ ਕਾਰਵਾਈ, ਪੀ. ਐੱਸ. ਪੀ. ਸੀ. ਐੱਲ. ਦੇ ਅਫ਼ਸਰ 'ਤੇ ਡਿੱਗੀ ਗਾਜ
NEXT STORY