ਅੰਮ੍ਰਿਤਸਰ(ਪ੍ਰਵੀਨ ਪੁਰੀ)- ਸ੍ਰੀ ਅਕਾਲ ਤਖਤ ਸਾਹਿਬ 'ਤੇ ਪੰਜ ਸਿੰਘ ਸਾਹਿਬਾਨ ਵੱਲੋਂ ਸਿਰ ਜੋੜ ਕੇ ਸੁੱਚਾ ਸਿੰਘ ਲੰਗਾਹ ਦੇ ਮਾਮਲੇ 'ਤੇ ਅੱਜ ਫੈਸਲਾ ਕੀਤਾ ਜਾਵੇਗਾ। ਉਹ ਇਕ ਹਫਤੇ ਦੇ ਦੇਸ਼ ਅਤੇ ਵਿਦੇਸ਼ ਦੇ ਦੌਰੇ ਤੋਂ ਬਾਅਦ ਕੱਲ ਹੀ ਇਥੇ ਪਹੁੰਚੇ ਸਨ। ਉਨ੍ਹਾਂ ਨੇ ਸੁੱਚਾ ਸਿੰਘ ਲੰਗਾਹ ਦੇ ਮਾਮਲੇ 'ਤੇ ਬਣੇ ਦਬਾਅ ਕਾਰਨ 5 ਅਕਤੂਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਬੁਲਾਉਣ ਦਾ ਐਲਾਨ ਕਰ ਦਿੱਤਾ ਸੀ। ਕੱਲ ਦੀ ਮੀਟਿੰਗ ਲਈ ਪੰਜਾਂ ਤਖਤਾਂ ਦੇ ਜਥੇਦਾਰਾਂ ਨੂੰ ਸੰਦੇਸ਼ ਪੁੱਜ ਚੁੱਕਾ ਹੈ। ਤਖਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਦੇ ਆਉਣ ਦੀ ਸੰਭਾਵਨਾ ਘੱਟ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ 'ਤੇ ਹਾਜ਼ਰ ਸਨ ਪਰ ਉਨ੍ਹਾਂ ਇਸ ਮਾਮਲੇ 'ਤੇ ਕੱਲ ਹੋਣ ਵਾਲੇ ਫੈਸਲੇ ਸਬੰਧੀ ਕੋਈ ਵੀ ਸੰਕੇਤ ਦੇਣ ਤੋਂ ਇਨਕਾਰ ਕਰ ਦਿੱਤਾ। ਉਹ ਪੱਤਰਕਾਰਾਂ ਨਾਲ ਇਸ ਮੁੱਦੇ 'ਤੇ ਗੰਭੀਰ ਗੱਲਬਾਤ ਕਰਦੇ ਨਜ਼ਰ ਆਏ ਪਰ ਉਨ੍ਹਾਂ ਕਿਸੇ ਵੀ ਸਵਾਲ ਦਾ ਜਵਾਬ ਅੱਜ ਦੇਣ ਤੋਂ ਇਨਕਾਰ ਕੀਤਾ। ਉਨ੍ਹਾਂ ਦੱਸਿਆ ਕਿ ਪਹਿਲਾਂ 11 ਵਜੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਲਾਹਕਾਰ ਕਮੇਟੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਇਸ ਉਪਰੰਤ ਬਾਅਦ ਦੁਪਹਿਰ 1 ਵਜੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸ਼ੁਰੂ ਹੋਵੇਗੀ।
ਸਲਾਰੀਆ 'ਤੇ ਵੀ ਲੱਗ ਚੁੱਕੈ ਜਬਰ-ਜ਼ਨਾਹ ਦਾ ਦੋਸ਼ : ਮਨਪ੍ਰੀਤ ਬਾਦਲ
NEXT STORY