ਗੁਰਦਾਸਪੁਰ (ਦੀਪਕ, ਵਿਨੋਦ) : ਬਲਾਤਕਾਰ ਦੇ ਦੋਸ਼ਾਂ ਵਿਚ ਘਿਰੇ ਸਾਬਕਾ ਅਕਾਲੀ ਆਗੂ ਅਤੇ ਐੱਸ. ਜੀ. ਪੀ. ਸੀ. ਮੈਂਬਰ ਸੁੱਚਾ ਸਿੰਘ ਲੰਗਾਹ ਨੇ ਬੁੱਧਵਾਰ ਨੂੰ ਗੁਰਦਾਸਪੁਰ ਦੀ ਅਦਾਲਤ ਵਿਚ ਆਤਮਸਮਰਪਣ ਕਰ ਦਿੱਤਾ। ਇਸ ਦੌਰਾਨ ਅਦਾਲਤ ਵਿਚ ਪਹੁੰਚੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਸੁੱਚਾ ਸਿੰਘ ਲੰਗਾਹ ਦਾ ਜ਼ਬਰਦਸਤ ਵਿਰੋਧ ਕਰਦੇ ਹੋਏ ਮੁਰਦਾਬਾਦ ਦੇ ਨਾਅਰੇ ਲਗਾਏ ਗਏ।
ਸੁੱਚਾ ਸਿੰਘ ਲੰਗਾਹ ਦੇ ਵਕੀਲ ਨੇ ਸੁੱਚਾ ਸਿੰਘ ਨੂੰ ਜੇਲ ਭੇਜਣ ਦੀ ਮੰਗ ਕੀਤੀ ਪਰ ਪੁਲਸ ਨੇ ਅਦਾਲਤ ਨੂੰ ਦੱਸਿਆ ਕਿ ਸੁੱਚਾ ਸਿੰਘ ਲੰਗਾਹ ਇਕ ਵਿਧਵਾ ਪੁਲਸ ਕਰਮਚਾਰੀ ਦੇ ਨਾਲ ਬਲਾਤਕਾਰ ਵਿਚ ਪੁਲਸ ਨੂੰ ਭਗੌੜਾ ਹੈ ਅਤੇ ਧਾਰਾ 420 ਅਧੀਨ ਦਰਜ ਸੁੱਚਾ ਸਿੰਘ ਲੰਗਾਹ ਤੋਂ ਅਜੇ ਕਾਫੀ ਜਾਣਕਾਰੀ ਹਾਸਲ ਕਰਨੀ ਹੈ ਅਤੇ ਪੁਲਸ ਰਿਮਾਂਡ ਦਿੱਤਾ ਜਾਵੇ, ਜਿਸ 'ਤੇ ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਲੰਗਾਹ ਨੂੰ 9 ਅਕਤੂਬਰ ਤੱਕ ਪੁਲਸ ਰਿਮਾਂਡ ਵਿਚ ਭੇਜਣ ਦਾ ਆਦੇਸ਼ ਸੁਣਾਇਆ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਲੰਗਾਹ ਚੰਡੀਗੜ੍ਹ ਦੀ ਜ਼ਿਲਾ ਅਦਾਲਤ ਵਿਚ ਆਤਮ ਸਮਰਪਣ ਕਰਨ ਪਹੁੰਚੇ ਹੋਏ ਸਨ ਪਰ ਅਦਾਲਤ ਨੇ ਲੰਗਾਹ ਦੀ ਅਰਜ਼ੀ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਇਹ ਕਹਿੰਦਿਆਂ ਉਨ੍ਹਾਂ ਦੀ ਅਰਜ਼ੀ ਰੱਦ ਕਰ ਦਿੱਤੀ ਸੀ ਕਿ ਇਹ ਉਨ੍ਹਾਂ ਦੇ ਸੀਮਾ ਖੇਤਰ ਤੋਂ ਬਾਹਰ ਦਾ ਮਾਮਲਾ ਹੈ, ਇਸ ਲਈ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਗੁਰਦਾਸਪੁਰ ਦੀ ਅਦਾਲਤ ਵਿਚ ਆਤਮ ਸਮਰਪਣ ਕਰਨ। ਇਥੇ ਹੀ ਬਸ ਨਹੀਂ ਮੰਗਲਵਾਰ ਨੂੰ ਪੁਲਸ ਵਲੋਂ ਸੁੱਚਾ ਸਿੰਘ ਲੰਗਾਹ ਦਾ ਲੁੱਕ ਆਊਟ ਨੋਟਿਸ ਜਾਰੀ ਕਰਦੇ ਹੋਏ 9 ਸੂਬਿਆਂ 'ਚ ਅਲਰਟ ਜਾਰੀ ਕੀਤਾ ਸੀ।
85 ਸਾਲ ਦੀ ਉਮਰ 'ਚ ਕੈਪਟਨ ਸਿੱਧੂ ਨੇ ਨਵੇਂ ਕੀਰਤੀਮਾਨ ਕੀਤੇ ਸਥਾਪਿਤ
NEXT STORY