ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ ਸ਼ਹਿਰ ਦੇ ਇਕ ਕਾਲਜ ਨੇੜੇ ਆਈਲੈਟਸ ਸੈਂਟਰ 'ਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅਚਾਨਕ ਅੱਗ ਲੱਗ ਗਈ। ਚੰਗੀ ਗੱਲ ਇਹ ਰਹੀ ਕਿ ਅਜੇ ਕਲਾਸ ਸ਼ੁਰੂ ਨਹੀਂ ਹੋਈ ਸੀ ਅਤੇ ਨਾ ਹੀ ਵਿਦਿਆਰਥੀ ਆਈਲੈਟਸ ਸੈਂਟਰ 'ਚ ਪੜ੍ਹਨ ਲਈ ਪੁੱਜੇ ਸਨ। ਜਾਣਕਾਰੀ ਮੁਤਾਬਕ ਆਈਲੈਟਸ ਸੈਂਟਰ ਦੇ ਮਾਲਕ ਦੀਪਕ ਨੇ ਦੱਸਿਆ ਕਿ ਜਦੋਂ ਸੈਂਟਰ ਪੁੱਜ ਕੇ ਉਨ੍ਹਾਂ ਨੇ ਬਿਜਲੀ ਚਾਲੂ ਕੀਤੀ ਤਾਂ ਅਚਾਨਕ ਬਿਜਲੀ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ ਅਤੇ ਸੈਂਟਰ 'ਚ ਲੱਗੇ ਅੱਗ ਬੁਝਾਊ ਯੰਤਰਾਂ ਰਾਹੀਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ।
ਇਸ ਦੌਰਾਨ ਫਾਇਰ ਬ੍ਰਿਗੇਡ ਨੂੰ ਵੀ ਸੂਚਿਤ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਆ ਕੇ ਅੱਗ ਬੁਝਾਈ। ਮੁਲਾਜ਼ਮਾਂ ਨੇ ਦੱਸਿਆ ਕਿ ਅੱਜ ਧਮਾਕਾ ਹੋਣ ਕਾਰਨ ਅੱਗ ਲੱਗੀ ਹੈ, ਜਿਸ 'ਤੇ ਸਮਾਂ ਰਹਿੰਦੇ ਕਾਬੂ ਪਾ ਲਿਆ ਗਿਆ ਹੈ।
ਸਮੂਹਿਕ ਛੁੱਟੀ 'ਤੇ ਗਏ ਮੁਲਾਜ਼ਮਾਂ 'ਤੇ ਪੀ. ਐੱਸ. ਪੀ. ਸੀ. ਐੱਲ. ਦੀ ਵੱਡੀ ਕਾਰਵਾਈ
NEXT STORY